ਐੱਸ. ਏ. ਐੱਸ. ਨਗਰ, 22 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-11 ਵਿਖੇ ਬੀਤੀ ਰਾਤ ਇਕ 37 ਸਾਲਾ ਵਿਅਕਤੀ ਨੇ ਆਪਣੇ ਕਮਰੇ ’ਚ ਪੱਖੇ ਦੀ ਹੁੱਕ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮੁਨੀਸ਼ ਕੁਮਾਰ ਵਜੋਂ ਹੋਈ ਹੈ। ਘਟਨਾ ਸਮੇਂ ਮ੍ਰਿਤਕ ਘਰ ‘ਚ ਇਕੱਲਾ ਸੀ ਅਤੇ ਉਸ ਦੀ ਪਤਨੀ ਤੇ ਉਸ ਦੇ ਦੋਵੇਂ ਬੱਚੇ ਕਿਧਰੇ ਗਏ ਹੋਏ ਸਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਮ੍ਰਿਤਕ ਕੋਲੋਂ ਕੋਈ ਖੁਦਕੁਸ਼ੀ ਨੋਟ ਨਹੀਂ ਮਿਲਿਆ ਹੈ। ਅੱਜ ਬਿਜਲੀ ਬੰਦ ਰਹੇਗੀ ਨੂਰਪੁਰ ਬੇਦੀ, 22 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰ ਬੇਦੀ ਖੇਤਰ ਦੇ ਸਮੁੱਚੇ ਪਿੰਡਾਂ ’ਚ 23 ਨਵੰਬਰ ਨੂੰ 5 ਘੰਟੇ ਬਿਜਲੀ ਸਪਲਾਈ ਬੰਦ ਰਹੇਗੀ। ਇਸ ਸੰਬੰਧੀ ਵਧੀਕ ਸਹਾਇਕ ਇੰਜੀਨੀਅਰ ਪਾਵਰਕਾਮ ਉਪ ਦਫ਼ਤਰ ਤਖਤਗੜ੍ਹ ਨੇ ਦੱਸਿਆ ਕਿ 132 ਕੇ. ਵੀ. ਅਨੰਦਪੁਰ ਸਾਹਿਬ ਤੋਂ ਸ਼ਟਡਾਊਨ ਹੋਣ ਕਾਰਨ 66 ਕੇ. ਵੀ. ਗਰਿੱਡ ਬਜਰੂੜ, ਨਲਹੋਟੀ ਅਤੇ ਨੂਰਪੁਰ ਬੇਦੀ ਤੋਂ ਚੱਲਣ ਵਾਲੇ ਸਾਰੇ ਫੀਡਰਾਂ ਨਾਲ ਜੁੜੇ ਪਿੰਡਾਂ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਬੰਦ ਰਹੇਗੀ। ਉਨ੍ਹਾਂ ਦੱਸਿਆ ਕਿ ਚੱਲ ਰਹੇ ਕੰਮ ਦੀ ਸਥਿਤੀ ਅਨੁਸਾਰ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਵੱਧ ਹੋ ਸਕਦਾ ਹੈ।