ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਸਕੂਲ ਵਿਖੇ ਨਾਟਕ ਖੇਡਿਆ
ਲਾਲੜੂ, 24 ਨਵੰਬਰ (ਰਾਜਬੀਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਧਰਮਗੜ੍ਹ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਿਆਂ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ‘ਆਖਿਰ ਕਦੋਂ ਤੱਕ’ ਐਂਟੀ ਡਰੱਗ ਨਾਟਕ ਖੇਡਿਆ। ਇਸ ਮੌਕੇ ਉਤਸਵ ਕਲਾ ਮੰਚ ਚੰਡੀਗੜ੍ਹ ਤੋਂ ਪਹੁੰਚੀ ਟੀਮ ਦੇ ਕਲਾਕਾਰ ਬਲਜਿੰਦਰ ਸਿੰਘ ਸੰਧੂ ਅਤੇ ਸੋਦਾਮਨੀ ਕਪੂਰ ਨੇ ਵੱਖ-ਵੱਖ ਕਿਰਦਾਰ ਨਿਭਾਉਂਦਿਆਂ ਐਂਟੀ ਡਰੱਗ ਨਾਟਕ ਰਾਹੀਂ ਨਸ਼ਿਆਂ ਦੇ ਜਾਲ ‘ਚ ਫਸਣ ਦੇ ਕਾਰਨਾਂ ਤੇ ਇਸ ਦੇ ਮਾੜੇ ਨਤੀਜਿਆਂ ਨੂੰ ਬਾਖ਼ੂਬੀ ਪੇਸ਼ ਕੀਤਾ।
ਲਾਲੜੂ, 24 ਨਵੰਬਰ (ਰਾਜਬੀਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਧਰਮਗੜ੍ਹ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਿਆਂ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ‘ਆਖਿਰ ਕਦੋਂ ਤੱਕ’ ਐਂਟੀ ਡਰੱਗ ਨਾਟਕ ਖੇਡਿਆ। ਇਸ ਮੌਕੇ ਉਤਸਵ ਕਲਾ ਮੰਚ ਚੰਡੀਗੜ੍ਹ ਤੋਂ ਪਹੁੰਚੀ ਟੀਮ ਦੇ ਕਲਾਕਾਰ ਬਲਜਿੰਦਰ ਸਿੰਘ ਸੰਧੂ ਅਤੇ ਸੋਦਾਮਨੀ ਕਪੂਰ ਨੇ ਵੱਖ-ਵੱਖ ਕਿਰਦਾਰ ਨਿਭਾਉਂਦਿਆਂ ਐਂਟੀ ਡਰੱਗ ਨਾਟਕ ਰਾਹੀਂ ਨਸ਼ਿਆਂ ਦੇ ਜਾਲ ‘ਚ ਫਸਣ ਦੇ ਕਾਰਨਾਂ ਤੇ ਇਸ ਦੇ ਮਾੜੇ ਨਤੀਜਿਆਂ ਨੂੰ ਬਾਖ਼ੂਬੀ ਪੇਸ਼ ਕੀਤਾ। ਨਾਟਕ ਦੌਰਾਨ ਕਲਾਕਾਰਾਂ ਨੇ ਦਿਖਾਇਆ ਕਿ ਕਿਵੇਂ ਕੁਝ ਲੋਕ ਦੋਸਤੀ ਦਾ ਵਾਸਤਾ ਦੇ ਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਸ਼ੁਰੂਆਤ ਕਰਨ ਲਈ ਉਕਸਾਉਂਦੇ ਹਨ। ਸ਼ੁਰੂਆਤ ‘ਚ ਮਾਮੂਲੀ ਸਮਝੀ ਜਾਣ ਵਾਲੀ ਇਹ ਆਦਤ ਕਿਵੇਂ ਹੌਲੀ-ਹੌਲੀ ਇਨਸਾਨ ਦੀ ਜ਼ਿੰਦਗੀ, ਸਿਹਤ, ਪਰਿਵਾਰ ਤੇ ਭਵਿੱਖ ਨੂੰ ਪ੍ਰਭਾਵਿਤ ਕਰਦੀ ਹੈ, ਇਸ ਨੂੰ ਨਾਟਕ ‘ਚ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਕਲਾਕਾਰਾਂ ਨੇ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਕਿ ਦੋਸਤੀ ਦੇ ਨਾਂਅ ‘ਤੇ ਕਿਸੇ ਵੀ ਤਰ੍ਹਾਂ ਦੇ ਨਸ਼ੇ ਲਈ ਮਜਬੂਰ ਕਰਨ ਵਾਲੇ ਵਿਅਕਤੀਆਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਅਜਿਹੇ ਦਬਾਅ ਅੱਗੇ ਝੁਕਣ ਦੀ ਬਜਾਏ ਸਪੱਸ਼ਟ ਤੌਰ ‘ਤੇ ਇਨਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿਣ ਲਈ ਸਹੀ ਸੰਗਤ, ਚੰਗੀ ਸੋਚ ਅਤੇ ਪਰਿਵਾਰਕ ਮੈਂਬਰਾਂ ਤੇ ਅਧਿਆਪਕਾਂ ਦੀ ਸੇਧ ਬਹੁਤ ਜ਼ਰੂਰੀ ਹੈ। ਇਸ ਮੌਕੇ ਸਕੂਲ ਦੇ ਐਮ. ਡੀ. ਅਮਰਜੀਤ ਸਿੰਘ ਨੇ ਕਲਾਕਾਰਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਪ੍ਰਤੀ ਸੁਚੇਤ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ‘ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ।