26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੀ.ਜੀ.ਆਈ ’ਚ ਕਿਸ਼ੋਰਾਂ ਨੂੰ ਸੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ

ਚੰਡੀਗੜ੍ਹ,25 ਨਵੰਬਰ (ਮਾਰਕੰਡਾ)- ਪੀ. ਜੀ.

ਅਜੀਤ ਡੈਸਕ 26-11-2026
ਚੰਡੀਗੜ੍ਹ,25 ਨਵੰਬਰ (ਮਾਰਕੰਡਾ)- ਪੀ.ਜੀ.ਆਈ ਚੰਡੀਗੜ੍ਹ ਦੇ ਕਮਿਊਨਿਟੀ ਮੈਡੀਸਨ ਅਤੇ ਸਕੂਲ ਆਫ਼ ਪਬਲਿਕ ਹੈਲਥ ਵਿਭਾਗ ਨੇ ਆਈ.ਸੀ.ਐੱਮ.ਆਰ ਦੀ ਵਿੱਤੀ ਸਹਾਇਤਾ ਨਾਲ ਕਿਸ਼ੋਰਾਂ ਦੀ ਸਿਹਤ ਅਤੇ ਸਮਾਜਿਕ ਭਲਾਈ ਨੂੰ ਧਿਆਨ ਵਿਚ ਰੱਖਦਿਆਂ ਇਕ ਵਿਸ਼ੇਸ਼ ਖੋਜ ਪ੍ਰੋਜੈਕਟ ਚਲਾਇਆ ਗਿਆ। ਇਹ ਪ੍ਰੋਜੈਕਟ ਡਾ. ਤਨਵੀ ਕਿਰਨ ਐਸੋਸੀਏਟ ਪ੍ਰੋਫੈਸਰ ਦੀ ਅਗਵਾਈ ਹੇਠ ਚਲਾਇਆ ਗਿਆ। ਜਿਸ ਦਾ ਵਿਸ਼ਾ “ਸੋਸ਼ਲ ਮੀਡੀਆ ਦੀ ਵਰਤੋਂ ਨਾਲ ਜੁੜੇ ਮਾੜੇ ਬਾਲ-ਪਰਿਵਾਰਕ ਸਬੰਧਾਂ, ਸ਼ਰਾਬ ਦੀ ਵਰਤੋਂ ਅਤੇ ਜਿਨਸੀ ਸਿਹਤ ਸਬੰਧੀ ਸਮੱਸਿਆਵਾਂ ਨੂੰ ਦੂਰ ਕਰਨ ਲਈ ਸਮਾਜਿਕ ਮਾਰਕੀਟਿੰਗ ਆਧਾਰਿਤ ਦਖ਼ਲਅੰਦਾਜ਼ੀ” ਰੱਖਿਆ ਗਿਆ। ਇਹ ਉੱਤਰੀ ਭਾਰਤ ਦੇ ਕਈ ਸ਼ਹਿਰਾਂ ਵਿਚ ਕਿਸ਼ੋਰਾਂ ਨੂੰ ਸ਼ਾਮਲ ਕਰਕੇ ਕੀਤਾ ਗਿਆ। ਇਸ ਪ੍ਰੋਜੈਕਟ ਤਹਿਤ ਪਹਿਲੇ ਮਹੀਨੇ ਦੀ ਜਾਗਰੂਕਤਾ ਮੁਹਿੰਮ ਤਿਆਰ ਕਰਕੇ ਸਕੂਲੀ ਵਿਦਿਆਰਥੀਆਂ ਤੱਕ ਵਿਦਿਅਕ ਪੋਸਟਰਾਂ ਰਾਹੀਂ ਪਹੁੰਚਾਈ ਗਈ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਕਿਸ਼ੋਰਾਂ ਨੂੰ ਸੋਸ਼ਲ ਮੀਡੀਆ ਦੀ ਸਿਹਤਮੰਦ ਅਤੇ ਜ਼ਿੰਮੇਵਾਰ ਵਰਤੋਂ ਲਈ ਪ੍ਰੇਰਿਤ ਕਰਨਾ ਹੈ। ਪ੍ਰੋਜੈਕਟ ਰਾਹੀਂ ਕਿਸ਼ੋਰਾਂ ਵਿਚ ਸਿਹਤਮੰਦ ਆਦਤਾਂ ਵਿਕਸਿਤ ਕਰਨ, ਉਨ੍ਹਾਂ ਨੂੰ ਸੋਚ-ਸਮਝ ਕੇ ਫ਼ੈਸਲੇ ਲੈਣ ਲਈ ਉਤਸ਼ਾਹਿਤ ਕਰਨ ਅਤੇ ਸੋਸ਼ਲ ਮੀਡੀਆ ਦੀ ਅਣਉਚਿਤ ਵਰਤੋਂ ਕਾਰਨ ਪੈਦਾ ਹੋਣ ਵਾਲੀਆਂ ਸੰਭਾਵਿਤ ਸਮੱਸਿਆਵਾਂ ਪ੍ਰਤੀ ਸੁਚੇਤ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਕਿਸ਼ੋਰਾਂ ਦੀ ਮਾਨਸਿਕ, ਸਰੀਰਕ ਅਤੇ ਸਮਾਜਿਕ ਸਿਹਤ ਨੂੰ ਬਿਹਤਰ ਬਣਾਉਣ ਵਿਚ ਯੋਗਦਾਨ ਪਾਉਣਾ ਹੈ।
ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਚ 54 ਤੇ ਪੁੱਡਾ ਵਿਚ ਦੋ ਨਵੇਂ ਉਮੀਦਵਾਰ ਨਿਯੁਕਤ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਗੇਟ ਨੰਬਰ-2 ’ਤੇ ਕੰਧ ਨਾਲ ਟਕਰਾਈ ਕਾਰ, ਚਾਲਕ ਕੋਲੋਂ ਮਿਲਿਆ ਹਥਿਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।