26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦੂਜੇ ਸੂਬਿਆਂ ਤੋਂ ਪ੍ਰਵਾਸ ਕਰ ਕੇ ਆਏ ਲੋਕ ਰਾਖਵੇਂ ਵਾਰਡਾਂ ਤੋਂ ਨਹੀਂ ਲੜ ਸਕਣਗੇ ਚੋਣ

ਚੰਡੀਗੜ੍ਹ, 25 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਆਮ ਚੋਣਾਂ ਵਿਚ ਅਨੁਸੂਚਿਤ ਜਾਤੀਆਂ ਲਈ ਰਾਖਵੇਂ ਵਾਰਡਾਂ ਤੋਂ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਲਈ ਸੂਬਾ ਚੋਣ ਕਮਿਸ਼ਨ ਨੇ ਜਾਤੀ ਸਰਟੀਫਿਕੇਟਾਂ ਦੀ ਵੈਧਤਾ ਸਬੰਧੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਕਮਿਸ਼ਨ ਅਨੁਸਾਰ ਦੂਜੇ ਸੂਬਿਆਂ ਤੋਂ ਪ੍ਰਵਾਸ ਕਰਕੇ ਚੰਡੀਗੜ੍ਹ ਆਏ ਵਿਅਕਤੀ ਇੱਥੋਂ ਦੇ ਪ੍ਰਸ਼ਾਸਨ ਵਲੋਂ ਜਾਰੀ ਐਸ.

ਅਜੀਤ ਡੈਸਕ 26-11-2026
ਚੰਡੀਗੜ੍ਹ, 25 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਆਮ ਚੋਣਾਂ ਵਿਚ ਅਨੁਸੂਚਿਤ ਜਾਤੀਆਂ ਲਈ ਰਾਖਵੇਂ ਵਾਰਡਾਂ ਤੋਂ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਲਈ ਸੂਬਾ ਚੋਣ ਕਮਿਸ਼ਨ ਨੇ ਜਾਤੀ ਸਰਟੀਫਿਕੇਟਾਂ ਦੀ ਵੈਧਤਾ ਸਬੰਧੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਕਮਿਸ਼ਨ ਅਨੁਸਾਰ ਦੂਜੇ ਸੂਬਿਆਂ ਤੋਂ ਪ੍ਰਵਾਸ ਕਰਕੇ ਚੰਡੀਗੜ੍ਹ ਆਏ ਵਿਅਕਤੀ ਇੱਥੋਂ ਦੇ ਪ੍ਰਸ਼ਾਸਨ ਵਲੋਂ ਜਾਰੀ ਐਸ.ਸੀ. ਸਰਟੀਫਿਕੇਟਾਂ ਦੇ ਆਧਾਰ ’ਤੇ ਰਾਖਵੇਂ ਵਾਰਡਾਂ ਤੋਂ ਚੋਣ ਨਹੀਂ ਲੜ ਸਕਣਗੇ। ਇਨ੍ਹਾਂ ਚੋਣਾਂ ਲਈ ਸਿਰਫ਼ ਚੰਡੀਗੜ੍ਹ ਦੇ ਮੂਲ ਨਿਵਾਸੀਆਂ ਨੂੰ ਬੋਨਾਫਾਈਡ ਆਧਾਰ ’ਤੇ ਜਾਰੀ ਕੀਤੇ ਗਏ ਅਨੁਸੂਚਿਤ ਜਾਤੀ ਸਰਟੀਫਿਕੇਟ ਹੀ ਵੈਧ ਮੰਨੇ ਜਾਣਗੇ। ਕਮਿਸ਼ਨ ਨੇ 26 ਨਵੰਬਰ, 2011 ਨੂੰ ਜਾਰੀ ਕੀਤੇ ਆਪਣੇ ਨਿਰਦੇਸ਼ਾਂ ਨੂੰ ਦੁਹਰਾਉਂਦਿਆਂ ਸਪੱਸ਼ਟ ਕੀਤਾ ਹੈ ਕਿ ਸੰਵਿਧਾਨ (ਅਨੁਸੂਚਿਤ ਜਾਤੀਆਂ) (ਕੇਂਦਰ ਸ਼ਾਸਿਤ ਪ੍ਰਦੇਸ਼) ਆਰਡਰ, 1951 ਦੀ ਅਨੁਸੂਚੀ ਦੇ ਭਾਗ-2 ਵਿਚ ਦਰਜ 36 ਜਾਤੀਆਂ ਵਿਚੋਂ ਕਿਸੇ ਵੀ ਜਾਤੀ ਨਾਲ ਸਬੰਧਿਤ ਚੰਡੀਗੜ੍ਹ ਦੇ ਨਿਵਾਸੀਆਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਬੋਨਾਫਾਈਡ ਆਧਾਰ ’ਤੇ ਜਾਰੀ ਕੀਤੇ ਗਏ ਐੱਸ.ਸੀ. ਸਰਟੀਫਿਕੇਟ ਹੀ ਰਾਖਵੀਆਂ ਸੀਟਾਂ ਤੋਂ ਚੋਣ ਲੜਨ ਲਈ ਮਾਨਤਾ ਪ੍ਰਾਪਤ ਹੋਣਗੇ। ਕਮਿਸ਼ਨ ਨੇ ਆਪਣੇ ਸਪੱਸ਼ਟੀਕਰਨ ਵਿਚ ਇਹ ਵੀ ਕਿਹਾ ਹੈ ਕਿ ਹੋਰਨਾਂ ਰਾਜਾਂ ਤੋਂ ਪ੍ਰਵਾਸ ਦੇ ਆਧਾਰ ’ਤੇ ਚੰਡੀਗੜ੍ਹ ਆ ਕੇ ਵਸੇ ਵਿਅਕਤੀਆਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਗਏ ਅਨੁਸੂਚਿਤ ਜਾਤੀ ਸਰਟੀਫਿਕੇਟ ਰਾਖਵੇਂ ਵਾਰਡਾਂ ਤੋਂ ਚੋਣ ਲੜਨ ਦੇ ਯੋਗ ਨਹੀਂ ਬਣਾਉਣਗੇ। ਅਜਿਹੇ ਸਰਟੀਫਿਕੇਟਾਂ ਨੂੰ ਨਗਰ ਨਿਗਮ ਦੀਆਂ ਚੋਣਾਂ ਵਿਚ ਰਾਖਵੀਆਂ ਸੀਟਾਂ ਲਈ ਵੈਧ ਨਹੀਂ ਮੰਨਿਆ ਜਾਵੇਗਾ। 36 ਜਾਤੀਆਂ ਨਾਲ ਸਬੰਧਿਤ ਮੂਲ ਨਿਵਾਸੀਆਂ ਨੂੰ ਹੀ ਮਿਲੇਗੀ ਯੋਗਤਾ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਰਾਖਵੇਂ ਵਾਰਡਾਂ ਤੋਂ ਚੋਣ ਲੜਨ ਲਈ ਉਮੀਦਵਾਰ ਦਾ ਚੰਡੀਗੜ੍ਹ ਦਾ ਮੂਲ ਨਿਵਾਸੀ ਹੋਣਾ ਅਤੇ ਨਿਰਧਾਰਿਤ ਜਾਤੀਆਂ ਦੀ ਸੂਚੀ ਵਿਚ ਸ਼ਾਮਿਲ ਹੋਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਸਰਟੀਫਿਕੇਟ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਬੋਨਾਫਾਈਡ ਆਧਾਰ ’ਤੇ ਜਾਰੀ ਕੀਤਾ ਹੋਣਾ ਚਾਹੀਦਾ ਹੈ। ਕਮਿਸ਼ਨ ਵਲੋਂ ਜਾਰੀ ਇਸ ਸਪੱਸ਼ਟੀਕਰਨ ਨਾਲ ਨਗਰ ਨਿਗਮ ਚੋਣਾਂ ਵਿਚ ਅਨੁਸੂਚਿਤ ਜਾਤੀਆਂ ਲਈ ਰਾਖਵੇਂ ਵਾਰਡਾਂ ਤੋਂ ਚੋਣ ਲੜਨ ਵਾਲੇ ਸੰਭਾਵੀ ਉਮੀਦਵਾਰਾਂ ਲਈ ਸਰਟੀਫਿਕੇਟਾਂ ਦੀ ਯੋਗਤਾ ਸਬੰਧੀ ਸਥਿਤੀ ਸਪੱਸ਼ਟ ਹੋ ਗਈ ਹੈ।
ਪਿਛਲੀ ਖ਼ਬਰ ਇਕ ਕਰੋੜ 11 ਲੱਖ ਰੁ. ਦੇ ਇਮੀਗ੍ਰੇਸ਼ਨ ਧੋਖਾਧੜੀ ਦੇ 7 ਮਾਮਲਿਆਂ ’ਚ ਸੰਜੇ ਸਿੰਘ ਨੂੰ ਜ਼ਮਾਨਤ ਮੁਹਾਲੀ ਦੀ ਅਦਾਲਤ ਨੇ ਵੱ... ਅਗਲੀ ਖ਼ਬਰ ਸਰਪੰਚ ਦੇ ਪਤੀ ’ਤੇ ਹਮਲੇ ਨੇ ਸਰਕਾਰ ਦੇ ਨਸ਼ਾ ਵਿਰੋਧੀ ਦਾਅਵਿਆਂ ਦੀ ਖੋਲ੍ਹੀ ਪੋਲ - ਵਿਨੀਤ ਜੋਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।