26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਦੇ ਪਾਵਨ ਪਵਿੱਤਰ ਅਸਥਾਨ ’ਤੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਮਾਜਰੀ, 25 ਨਵੰਬਰ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਕਸਬਾ ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਅਤੇ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਮਿੰਦਰ ਸਿੰਘ ਖਿਜ਼ਰਾਬਾਦ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਪਿਛਲੇ 10 ਦਿਨਾਂ ਤੋਂ ਲਗਾਤਾਰ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਸਨ, ਜਿਨ੍ਹਾਂ ਦਾ ਵੱਖ-ਵੱਖ ਮੁਹੱਲਿਆਂ ‘ਚ ਰੋਜ਼ਾਨਾ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਜਾਂਦਾ ਸੀ।

ਅਜੀਤ ਡੈਸਕ 26-11-2026
ਮਾਜਰੀ, 25 ਨਵੰਬਰ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਕਸਬਾ ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਅਤੇ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਮਿੰਦਰ ਸਿੰਘ ਖਿਜ਼ਰਾਬਾਦ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਪਿਛਲੇ 10 ਦਿਨਾਂ ਤੋਂ ਲਗਾਤਾਰ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਸਨ, ਜਿਨ੍ਹਾਂ ਦਾ ਵੱਖ-ਵੱਖ ਮੁਹੱਲਿਆਂ ‘ਚ ਰੋਜ਼ਾਨਾ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ‘ਤੇ ਦੋ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵਲੋਂ ਕੀਰਤਨ ਰਾਹੀਂ, ਜਦਕਿ ਭਾਈ ਰਾਜਿੰਦਰ ਸਿੰਘ ਦੇ ਢਾਡੀ ਜਥੇ ਵਲੋਂ ਢਾਡੀ ਵਾਰਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸੰਬੰਧੀ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਬਾਅਦ ਪ੍ਰਧਾਨ ਸੁਖਵਿੰਦਰ ਸਿੰਘ ਖਿਜ਼ਰਾਬਾਦ ਤੇ ਮੀਤ ਪ੍ਰਧਾਨ ਹਰਦੀਪ ਸਿੰਘ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਸੇਵਾ ਕਰਨ ਵਾਲੇ ਪਰਿਵਾਰਾਂ ਸਮੇਤ ਭਾਈ ਰਜਿੰਦਰ ਸਿੰਘ ਦੇ ਢਾਡੀ ਜਥੇ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਸਮਾਗਮ ‘ਚ ਗੁਰਮੀਤ ਸਿੰਘ ਮੀਆਂਪੁਰ ਚੰਗਰ, ਜਸਪਾਲ ਸਿੰਘ ਖਿਜ਼ਰਾਬਾਦ, ਬਲਵਿੰਦਰ ਸਿੰਘ ਭੇਲੀ, ਅਮਰ ਸਿੰਘ ਅਕਾਲੀ, ਬਿਕਰਮਜੀਤ ਸਿੰਘ ਖਿਜ਼ਰਾਬਾਦ, ਜਸਪਾਲ ਸਿੰਘ ਪਾਲੀ, ਹਰਮਿੰਦਰ ਸਿੰਘ ਖਿਜ਼ਰਾਬਾਦ, ਅਮਰ ਸਿੰਘ ਅਕਾਲੀ, ਸਰਪੰਚ ਨਿਰਪਾਲ ਸਿੰਘ ਉੱਪਰਲੀ ਪੱਤੀ, ਸਾਬਕਾ ਸਰਪੰਚ ਗੁਰਿੰਦਰ ਸਿੰਘ ਹੇਠਲੀ ਪੱਤੀ ਤੋਂ ਇਲਾਵਾ ਪਿੰਡ ਅਤੇ ਖੇਤਰ ਦੀਆਂ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਨੂੰ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਭਾਜਪਾ-ਅਕਾਲੀ ਗੱਠਜੋੜ ਵਚਨਬੱਧ- ਨਰਿੰਦਰ ਸਿੰਘ ਰਾਣਾ ਅਗਲੀ ਖ਼ਬਰ ਕੌਂਸਲਰ ਗੁਰਪ੍ਰੀਤ ਕੌਰ ਨੇ ਘਟੀਆ ਮਟੀਰੀਅਲ ਨਾਲ ਸੜਕ ਬਣਾਉਣ ਦਾ ਦੋਸ਼ ਲਗਾਉਂਦਿਆਂ ਜਾਂਚ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।