26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੱਥ ਵਲੋਂ ਗੋਸਲਾਂ ਦੀ ਕਾਵਿ- ਪੁਸਤਕ ‘ਸੱਚ ਦਾ ਪੁਜਾਰੀ’ ਲੋਕ ਅਰਪਣ ਤੇ ਕਵੀ ਦਰਬਾਰ

ਖਰੜ, 25 ਨਵੰਬਰ (ਤਰਸੇਮ ਸਿੰਘ ਜੰਡਪੁਰੀ)- ਸਾਹਿਤਕ ਸੱਥ ਖਰੜ ਵਲੋਂ ਸਥਾਨਕ ਜੋਤੀ ਸਰੂਪ ਕੰਨਿਆਂ ਆਸਰਾ ਵਿਖੇ ਕਰਵਾਏ ਸਾਹਿਤਕ ਸਮਾਗਮ ਵਿਚ ਮਹਿੰਦਰ ਸਿੰਘ ਗੋਸਲਾਂ ਦੀ ਨਵੀਂ ਕਾਵਿ-ਪੁਸਤਕ ‘ਸੱਚ ਦਾ ਪੁਜਾਰੀ’ ਲੋਕ ਅਰਪਣ ਕੀਤੀ ਗਈ। ਇਸ ਸਮਾਗਮ ਦੇ ਮੁੱਖ ਮਹਿਮਾਨ ਨਾਮਵਰ ਲੇਖਕ ਭੁਪਿੰਦਰ ਸਿੰਘ ਸੰਧੂ, ਪ੍ਰਧਾਨ ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਅੰਮ੍ਰਿਤਸਰ ਸਨ।

ਅਜੀਤ ਡੈਸਕ 26-11-2026
ਖਰੜ, 25 ਨਵੰਬਰ (ਤਰਸੇਮ ਸਿੰਘ ਜੰਡਪੁਰੀ)- ਸਾਹਿਤਕ ਸੱਥ ਖਰੜ ਵਲੋਂ ਸਥਾਨਕ ਜੋਤੀ ਸਰੂਪ ਕੰਨਿਆਂ ਆਸਰਾ ਵਿਖੇ ਕਰਵਾਏ ਸਾਹਿਤਕ ਸਮਾਗਮ ਵਿਚ ਮਹਿੰਦਰ ਸਿੰਘ ਗੋਸਲਾਂ ਦੀ ਨਵੀਂ ਕਾਵਿ-ਪੁਸਤਕ ‘ਸੱਚ ਦਾ ਪੁਜਾਰੀ’ ਲੋਕ ਅਰਪਣ ਕੀਤੀ ਗਈ। ਇਸ ਸਮਾਗਮ ਦੇ ਮੁੱਖ ਮਹਿਮਾਨ ਨਾਮਵਰ ਲੇਖਕ ਭੁਪਿੰਦਰ ਸਿੰਘ ਸੰਧੂ, ਪ੍ਰਧਾਨ ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਅੰਮ੍ਰਿਤਸਰ ਸਨ। ਉਨ੍ਹਾਂ ਦੇ ਨਾਲ ਪ੍ਰਧਾਨਗੀ ਮੰਡਲ ਵਿਚ ਆਰ. ਡੀ. ਕੈਲੇ, ਬਾਬੂ ਰਾਮ ਦੀਵਾਨਾ, ਜਸਵਿੰਦਰ ਸਿੰਘ ਕਾਈਨੌਰ ਤੇ ਪਿਆਰਾ ਸਿੰਘ ਰਾਹੀ ਸ਼ਾਮਿਲ ਹੋਏ। ਤਰਸੇਮ ਸਿੰਘ ਕਾਲੇਵਾਲ ਵਲੋਂ ਗਾਏ ਧਾਰਮਿਕ ਗੀਤ ਨਾਲ ਸ਼ੁਰੂਆਤ ਹੋਈ। ਪ੍ਰਧਾਨਗੀ ਮੰਡਲ ਵਲੋਂ ਪੁਸਤਕ ਲੋਕ ਅਰਪਣ ਕਰਨ ਉਪਰੰਤ ਆਰ. ਡੀ. ਕੈਲੇ ਨੇ ਪੁਸਤਕ ਤੇ ਵਿਸਥਾਰ ਭਰਪੂਰ ਪੇਪਰ ਪੜ੍ਹਦਿਆਂ ਕਿਹਾ ਕਿ ਪੁਸਤਕ ਵਿਚਲੀਆਂ ਕਵਿਤਾਵਾਂ ਜਿੱਥੇ ਲੇਖਕ ਦੇ ਮਨ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦੀਆਂ ਹਨ ਉੱਥੇ ਸਮਾਜ ਨੂੰ ਵਧੀਆ ਚੇਤਨਾ ਵੀ ਪ੍ਰਦਾਨ ਕਰਦੀਆਂ ਹਨ। ਇਸ ਮੌਕੇ ਜਸਵਿੰਦਰ ਸਿੰਘ ਕਾਈਨੌਰ ਨੇ ਪੁਸਤਕ ਬਾਰੇ ਬੋਲਦਿਆਂ ਕਿਹਾ ਕਿ ਇਹ ਕਵਿਤਾਵਾਂ ਸਮਾਜ ਦੇ ਵੱਖ-ਵੱਖ ਪਹਿਲੂਆਂ, ਮਾਂ -ਬੋਲੀ ਅਤੇ ਮਨੁੱਖੀ ਭਾਵਨਾਵਾਂ ਨੂੰ ਉਜਾਗਰ ਕਰਦੀਆਂ ਹਨ। ਇਸ ਦੌਰਾਨ ਸਰਬਜੀਤ ਸਿੰਘ ਪੱਡਾ ਨੇ ਕਿਹਾ ਕਿ ਇਹ ਕਵਿਤਾਵਾਂ ਸਮਾਜ ਵਿਚ ਫੈਲੀ ਹਰ ਬੁਰਾਈ ਨੂੰ ਨਿਸ਼ਾਨਾ ਬਣਾਉਂਦੀਆਂ ਹਨ। ਇਸ ਮੌਕੇ ਮਹਿੰਦਰ ਸਿੰਘ ਗੋਸਲਾਂ ਨੇ ਆਪਣੀ ਲਿਖਣ ਪ੍ਰਕਿਰਿਆ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਪੁਸਤਕ ਵਿਚੋਂ ਕੁਝ ਰਚਨਾਵਾਂ ਵੀ ਪੜ੍ਹੀਆਂ। ਪਿਆਰਾ ਸਿੰਘ ਰਾਹੀ ਨੇ ਮੰਚ ਸੰਚਾਲਨ ਕਰਦਿਆਂ ਪੁਸਤਕ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸੱਥ ਵਲੋਂ ਭੁਪਿੰਦਰ ਸਿੰਘ ਸੰਧੂ, ਆਰ. ਡੀ. ਕੈਲੇ ਅਤੇ ਮਹਿੰਦਰ ਸਿੰਘ ਗੋਸਲਾਂ ਨੂੰ ਮੋਮੈਂਟੋ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਉਪਰੰਤ ਚੱਲੇ ਕਵੀ ਦਰਬਾਰ ਵਿਚ ਅਮਰਜੀਤ ਕੌਰ ਮੋਰਿੰਡਾ, ਮਨਜੀਤਪਾਲ ਸਿੰਘ, ਗੁਰਵਿੰਦਰ ਗੁਰੀ, ਬਾਬੂ ਰਾਮ ਦੀਵਾਨਾ, ਰਾਜਵਿੰਦਰ ਸਿੰਘ ਗੱਡੂ, ਡਾ. ਰਵਿੰਦਰ ਸਿੰਘ ਲੁਬਾਣਾ, ਪ੍ਰਤਾਪ ਪਾਰਸ ਗੁਰਦਾਸਪੁਰੀ, ਹਰਜਿੰਦਰ ਸਿੰਘ ਗੋਪਾਲੋਂ, ਡਾ. ਰੂਪ ਸਾਗਰ, ਸੁਮਿੱਤਰ ਸਿੰਘ ਦੋਸਤ, ਗੁਰਸ਼ਰਨ ਸਿੰਘ ਕਾਕਾ, ਰਤਨ ਬਾਬਕਵਾਲਾ, ਦਲਬੀਰ ਸਿੰਘ ਸਰੋਆ, ਜਸ਼ਨਦੀਪ ਸਿੱਧੂ, ਆਰ. ਡੀ. ਕੈਲੇ, ਪਿਆਰਾ ਸਿੰਘ ਰਾਹੀ, ਮੰਦਰ ਗਿੱਲ ਸਾਹਿਬਚੰਦੀਆ, ਹਰਜੀਤ ਸਿੰਘ, ਸੰਤੋਖ ਸਿੰਘ ਕੰਧੋਲਾ ਅਤੇ ਸਰਬਜੀਤ ਕੌਰ ਆਦਿ ਨੰ ਕਾਵਿ ਰਚਨਾਵਾਂ ਨਾਲ ਖੂਬ ਰੰਗ ਬੰਨ੍ਹਿਆ।ਬਹੁਤ ਸਾਰੇ ਸ਼ਾਇਰਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਰਚਨਾਵਾਂ ਪੇਸ਼ ਕੀਤੀਆਂ। ਇਸ ਮੌਕੇ ਭੁਪਿੰਦਰ ਸਿੰਘ ਸੰਧੂ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਵੱਖ-ਵੱਖ ਸੰਸਥਾਵਾਂ ਨਾਲ ਵਿਚਰਦਿਆਂ ਦੇਸ਼ ਵਿਦੇਸ਼ਾਂ ਦਾ ਭਰਮਣ ਕਰਕੇ ਸਾਹਿਤ ਬਾਰੇ ਪ੍ਰਾਪਤ ਤਜਰਬਿਆਂ ਨੂੰ ਸਾਂਝਾ ਕੀਤਾ। ਪੁਸਤਕ ਲੇਖਕ ਨੂੰ ਵਧਾਈ ਦਿੱਤੀ ਅਤੇ ਸ਼ਾਇਰਾਂ ਵਲੋਂ ਪੇਸ਼ ਰਚਨਾਵਾਂ ਦੀ ਪ੍ਰਸ਼ੰਸਾ ਕੀਤੀ। ਉਪਰੋਕਤ ਤੋਂ ਇਲਾਵਾ ਹੋਰ ਵੀ ਕਈ ਸਾਹਿਤ ਪ੍ਰੇਮੀ ਹਾਜ਼ਰ ਸਨ। ਅਖੀਰ ਵਿਚ ਰਾਜਵਿੰਦਰ ਸਿੰਘ ਗੱਡੂ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਮਾਸਟਰ ਜਸਵੀਰ ਸਿੰਘ ਨੇ ਰਾਜ ਪੱਧਰੀ ਮੁਕਾਬਲੇ ਵਿਚ ਜਿੱਤਿਆ ਗੋਲਡ ਮੈਡਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਹੋਣ ਦੀ ਖੁਸ਼ੀ ‘ਚ ਖਰੜ ਵਿਚ ਲੱਡੂ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।