26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮਾਸਟਰ ਜਸਵੀਰ ਸਿੰਘ ਨੇ ਰਾਜ ਪੱਧਰੀ ਮੁਕਾਬਲੇ ਵਿਚ ਜਿੱਤਿਆ ਗੋਲਡ ਮੈਡਲ

ਲਾਲੜੂ, 25 ਨਵੰਬਰ (ਰਾਜਬੀਰ ਸਿੰਘ)- ਮਾਸਟਰ ਜਸਵੀਰ ਸਿੰਘ ਲਾਲੜੂ ਜ਼ਿਲ੍ਹਾ ਮੋਹਾਲੀ ਨੇ ਲੁਧਿਆਣਾ ਵਿਖੇ ਕਰਵਾਈਆਂ ਗਈਆਂ ਰਾਜ ਪੱਧਰੀ ਸੀਜ਼ਨ-4 ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਲੰਬੀ ਛਾਲ ਦੇ ਮੁਕਾਬਲੇ ਵਿਚ ਗੋਲਡ ਮੈਡਲ ਜਿੱਤ ਕੇ ਜ਼ਿਲ੍ਹਾ ਮੋਹਾਲੀ ਅਤੇ ਲਾਲੜੂ ਇਲਾਕੇ ਦਾ ਮਾਣ ਵਧਾਇਆ ਹੈ। ਇਹ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਸੀਜ਼ਨ-3 ਦੌਰਾਨ ਪੈਰ ਵਿਚ ਫ੍ਰੈਕਚਰ ਹੋਣ ਕਾਰਨ ਸਟੇਟ ਚੈਂਪੀਅਨਸ਼ਿਪ ਵਿਚ ਹਿੱਸਾ ਨਹੀਂ ਲੈ ਸਕੇ ਸਨ ਪਰ ਇਸ ਵਾਰ ਉਨ੍ਹਾਂ ਨੇ ਸਖ਼ਤ ਮਿਹਨਤ, ਲਗਨ, ਨਿਸ਼ਠਾ ਅਤੇ ਖੇਡ ਪ੍ਰਤੀ ਸਮਰਪਣ ਨਾਲ ਸੋਨੇ ਦਾ ਤਮਗਾ ਜਿੱਤ ਕੇ ਆਪਣੀ ਕਾਬਲੀਅਤ ਸਾਬਿਤ ਕੀਤੀ।

ਅਜੀਤ ਡੈਸਕ 26-11-2026
ਲਾਲੜੂ, 25 ਨਵੰਬਰ (ਰਾਜਬੀਰ ਸਿੰਘ)- ਮਾਸਟਰ ਜਸਵੀਰ ਸਿੰਘ ਲਾਲੜੂ ਜ਼ਿਲ੍ਹਾ ਮੋਹਾਲੀ ਨੇ ਲੁਧਿਆਣਾ ਵਿਖੇ ਕਰਵਾਈਆਂ ਗਈਆਂ ਰਾਜ ਪੱਧਰੀ ਸੀਜ਼ਨ-4 ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਲੰਬੀ ਛਾਲ ਦੇ ਮੁਕਾਬਲੇ ਵਿਚ ਗੋਲਡ ਮੈਡਲ ਜਿੱਤ ਕੇ ਜ਼ਿਲ੍ਹਾ ਮੋਹਾਲੀ ਅਤੇ ਲਾਲੜੂ ਇਲਾਕੇ ਦਾ ਮਾਣ ਵਧਾਇਆ ਹੈ। ਇਹ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਸੀਜ਼ਨ-3 ਦੌਰਾਨ ਪੈਰ ਵਿਚ ਫ੍ਰੈਕਚਰ ਹੋਣ ਕਾਰਨ ਸਟੇਟ ਚੈਂਪੀਅਨਸ਼ਿਪ ਵਿਚ ਹਿੱਸਾ ਨਹੀਂ ਲੈ ਸਕੇ ਸਨ ਪਰ ਇਸ ਵਾਰ ਉਨ੍ਹਾਂ ਨੇ ਸਖ਼ਤ ਮਿਹਨਤ, ਲਗਨ, ਨਿਸ਼ਠਾ ਅਤੇ ਖੇਡ ਪ੍ਰਤੀ ਸਮਰਪਣ ਨਾਲ ਸੋਨੇ ਦਾ ਤਮਗਾ ਜਿੱਤ ਕੇ ਆਪਣੀ ਕਾਬਲੀਅਤ ਸਾਬਿਤ ਕੀਤੀ। ਮਾਸਟਰ ਜਸਵੀਰ ਸਿੰਘ ਮਹਾਂਵੀਰ ਜੈਨ ਪਬਲਿਕ ਸਕੂਲ ਡੇਰਾ ਬੱਸੀ ਵਿਖੇ ਡੀ. ਪੀ. ਈ. ਅਧਿਆਪਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਦੀ ਇਹ ਜਿੱਤ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾਦਾਇਕ ਹੈ ਅਤੇ ਸਾਬਿਤ ਕਰਦੀ ਹੈ ਕਿ ਹੌਸਲੇ ਤੇ ਮਿਹਨਤ ਨਾਲ ਹਰ ਮੁਸ਼ਕਿਲ ਨੂੰ ਪਾਰ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਵੋਟ ਚੋਰੀ ਮਾਮਲੇ ’ ਤੇ ਕਰ ਰਹੀ ਲੋਕਾਂ ਨੂੰ ਜਾਗਰੂਕ - ਅਸ਼ੋਕ ਤੰਵਰ ਅੱਜ ਅੰਮ੍ਰਿਤਸਰ ’ ਚ ਹੋਵੇਗੀ ਸੰਵਿ... ਅਗਲੀ ਖ਼ਬਰ ਸੱਥ ਵਲੋਂ ਗੋਸਲਾਂ ਦੀ ਕਾਵਿ- ਪੁਸਤਕ ‘ਸੱਚ ਦਾ ਪੁਜਾਰੀ’ ਲੋਕ ਅਰਪਣ ਤੇ ਕਵੀ ਦਰਬਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।