ਜ਼ਿਲ੍ਹਾ ਅਦਾਲਤ ’ਚ ਵਿਸ਼ੇਸ਼ ਲੋਕ ਅਦਾਲਤ ਦੌਰਾਨ 1,039 ਤੋਂ ਵੱਧ ਮਾਮਲਿਆਂ ਦਾ ਨਿਪਟਾਰਾ
ਚੰਡੀਗੜ੍ਹ, 25 ਨਵੰਬਰ (ਮਾਰਕੰਡਾ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੀ ਦੇਖ-ਰੇਖ ਹੇਠ ਅਤੇ ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਵਲੋਂ ਕਾਰਜਕਾਰੀ ਚੇਅਰਮੈਨ ਜਸਟਿਸ ਅਨੂਪ ਚਿਤਕਾਰਾ ਦੀ ਅਗਵਾਈ ਹੇਠ ਜ਼ਿਲ੍ਹਾ ਅਦਾਲਤ ਕੰਪਲੈਕਸ ਸੈਕਟਰ 43 ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ। ਇਹ ਲੋਕ ਅਦਾਲਤ ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ ਅਤੇ ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਟੀ ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਦੁਆਰਾ ਸਾਂਝੇ ਤੌਰ ’ਤੇ ਲਗਾਈ ਗਈ।
ਅਜੀਤ ਡੈਸਕ
26-11-2026