04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਐਸ. ਐਸ. ਪੀ. ਦਫ਼ਤਰ ਲੁਧਿਆਣਾ ਅੱਗੇ ਕੱਲ੍ਹ ਦਾ ਧਰਨਾ ਮੁਲਤਵੀ

ਅਜੀਤ ਡੈਸਕ 01-02-2026
ਮਾਨਸਾ, 31 ਜਨਵਰੀ (ਸ. ਰਿ.)- ਐਕਸ਼ਨ ਕਮੇਟੀ ਵਲੋਂ ਪਿੰਡ ਰੱਲਾ ਦੀ ਲੜਕੀ ਐਡਵੋਕੇਟ ਦਿਲਜੋਤ ਸ਼ਰਮਾ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਦੇ ਮਾਮਲੇ 'ਚ 2 ਫਰਵਰੀ ਨੂੰ ਐਸ. ਐਸ. ਪੀ. ਦਫ਼ਤਰ ਲੁਧਿਆਣਾ ਅੱਗੇ ਦਿੱਤਾ ਜਾਣ ਵਾਲਾ ਧਰਨਾ ਇਕ ਵਾਰ ਮੁਲਤਵੀ ਕਰ ਦਿੱਤਾ ਗਿਆ ਹੈ | ਬੁਲਾਰੇ ਨੇ ਦੱਸਿਆ ਕਿ ਮੌਤ ਦੇ ਮਾਮਲੇ ਸਬੰਧੀ ਐਕਸ਼ਨ ਕਮੇਟੀ ਵਲੋਂ ਸਬੰਧਿਤ ਪੁਲਿਸ ਅਫ਼ਸਰਾਂ ਨਾਲ ਮੁਲਾਕਾਤ ਕੀਤੀ ਗਈ ਹੈ | ਪੁਲਿਸ ਅਫ਼ਸਰਾਂ ਦਾ ਕਹਿਣਾ ਸੀ ਕਿ ਹਾਲੇ ਜਾਂਚ ਮੁਕੰਮਲ ਨਹੀਂ ਹੋਈ, ਜਿਸ ਕਰ ਕੇ 1 ਹਫ਼ਤੇ ਦਾ ਹੋਰ ਸਮਾਂ ਚਾਹੀਦਾ ਹੈ | ਇਸ ਕਰ ਕੇ ਮਿ੍ਤਕਾ ਦੇ ਪਰਿਵਾਰ ਤੇ ਜਨਤਕ ਜਮਹੂਰੀ ਜਥੇਬੰਦੀਆਂ 'ਤੇ ਆਧਾਰਿਤ ਐਕਸ਼ਨ ਕਮੇਟੀ ਨੇ ਵਿਚਾਰ ਵਟਾਂਦਰਾ ਕਰ ਕੇ ਧਰਨਾ ਮੁਲਤਵੀ ਕਰ ਦਿੱਤਾ ਹੈ |
ਪਿਛਲੀ ਖ਼ਬਰ ਨਗਰ ਨਿਗਮ ਦੇ ਰਿਕਾਰਡ ਰੂਮ 'ਚ ਅਗਜ਼ਨੀ ਦੀ ਘਟਨਾ ਦੀ ਉੱਚ-ਪੱਧਰੀ ਜਾਂਚ ਹੋਵੇ- ਬਬਲੀ ਢਿੱਲੋਂ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ, ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ- ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।