04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਨਗਰ ਨਿਗਮ ਦੇ ਰਿਕਾਰਡ ਰੂਮ 'ਚ ਅਗਜ਼ਨੀ ਦੀ ਘਟਨਾ ਦੀ ਉੱਚ-ਪੱਧਰੀ ਜਾਂਚ ਹੋਵੇ- ਬਬਲੀ ਢਿੱਲੋਂ <br/>

ਅਜੀਤ ਡੈਸਕ 01-02-2026

ਬਠਿੰਡਾ, 31 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬੀਤੇ ਕੱਲ੍ਹ ਨਗਰ ਨਿਗਮ ਬਠਿੰਡਾ ਦੇ ਰਿਕਾਰਡ ਰੂਮ ਵਿਚ ਅਚਾਨਕ ਅੱਗ ਲੱਗਣ ਦੀ ਘਟਨਾ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਇਸ ਘਟਨਾ ਨੂੰ ਪੂਰੀ ਤਰ੍ਹਾਂ ਸ਼ੱਕੀ ਕਰਾਰ ਦਿੰਦਿਆਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਹਾਲ ਹੀ 'ਚ ਨਿਗਮ ਦੇ ਕਰੋੜਾਂ ਰੁਪਏ ਦੇ ਟੈਂਡਰਾਂ ਦੇ ਘੁਟਾਲੇ ਦਾ ਮਾਮਲਾ ਚਰਚਾ 'ਚ ਸੀ, ਜਿਸ ਲਈ ਕਿਤੇ ਇਹ ਅੱਗ ਘੁਟਾਲਿਆਂ ਨਾਲ ਜੁੜੇ ਸਬੂਤ ਮਿਟਾਉਣ ਦੀ ਕੋਸ਼ਿਸ਼ ਤਾਂ ਨਹੀਂ ਹੈ |ਉਨ੍ਹਾਂ ਨੇ ਮੰਗ ਕੀਤੀ ਕਿ ਰਿਕਾਰਡ ਰੂਮ ਵਿਚ ਅੱਗ ਲੱਗਣ ਦੇ ਕਾਰਨਾਂ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇ ਅਤੇ ਪਤਾ ਲਗਾਇਆ ਜਾਵੇ ਕਿ ਕਿਹੜਾ ਰਿਕਾਰਡ ਸੜਿਆ ਜਾਂ ਨੁਕਸਾਨਿਆ ਹੈ | ਇਸ ਤੋਂ ਇਲਾਵਾ ਨਗਰ ਨਿਗਮ ਵਿਚ ਹੁਣ ਤੱਕ ਹੋਏ ਭਿ੍ਸ਼ਟਾਚਾਰ ਦੇ ਮਾਮਲਿਆਂ ਦੀ ਵੀ ਵੱਖਰੇ ਤੌਰ 'ਤੇ ਜਾਂਚ ਹੋਣੀ ਚਾਹੀਦੀ ਹੈ | ਢਿੱਲੋਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਸੜਕਾਂ 'ਤੇ ਉਤਰ ਕੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰੇਗਾ | ਉਨ੍ਹਾਂ ਕਿਹਾ ਕਿ ਬਠਿੰਡਾ ਦੇ ਨਾਗਰਿਕਾਂ ਦੇ ਟੈਕਸ ਦੇ ਪੈਸਿਆਂ ਦੀ ਲੁੱਟ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ |

ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਮੋਰਚੇ ਵਲੋਂ 15 ਫਰਵਰੀ ਨੂੰ ਸੰਗਰੂਰ 'ਚ ਗੱਜਣ ਦਾ ਐਲਾਨ ਅਗਲੀ ਖ਼ਬਰ ਐਸ. ਐਸ. ਪੀ. ਦਫ਼ਤਰ ਲੁਧਿਆਣਾ ਅੱਗੇ ਕੱਲ੍ਹ ਦਾ ਧਰਨਾ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।