04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪੁਰਾਣੀ ਪੈਨਸ਼ਨ ਬਹਾਲੀ ਮੋਰਚੇ ਵਲੋਂ 15 ਫਰਵਰੀ ਨੂੰ ਸੰਗਰੂਰ 'ਚ ਗੱਜਣ ਦਾ ਐਲਾਨ

ਅਜੀਤ ਡੈਸਕ 01-02-2026

ਬਠਿੰਡਾ, 31 ਜਨਵਰੀ (ਸੱਤਪਾਲ ਸਿੰਘ ਸਿਵੀਆਂ)- ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਪੁਰਾਣਾ ਸਕੇਲ, ਪੈਨਸ਼ਨ ਅਤੇ ਭੱਤਾ ਬਹਾਲੀ ਮੋਰਚਾ 15 ਫਰਵਰੀ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਗੱਜਣ ਜਾ ਰਿਹਾ, ਜਿਸ ਦੀ ਤਿਆਰੀ ਸਬੰਧੀ ਮੋਰਚੇ ਦੀ ਬਠਿੰਡਾ ਇਕਾਈ ਵਲੋਂ ਸਥਾਨਕ ਟੀਚਰ ਹੋਮ ਵਿਖੇ ਮੀਟਿੰਗ ਕੀਤੀ ਗਈ | ਮੋਰਚੇ ਦੇ ਆਗੂ ਜਗਪਾਲ ਬੰਗੀ, ਕੁਲਦੀਪ ਖੋਖਰ, ਅੰਮਿ੍ਤਪਾਲ ਮਾਨ, ਹਰਦੀਪ ਸਿੰਘ, ਰਮਨਜੀਤ ਸਿੰਘ, ਤਰਸੇਮ ਸਿੰਘ ਤੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ 'ਤੇ ਲਾਗੂ ਕੀਤੇ ਗਏ ਸਕੇਲ ਨਾਲ ਮੁਲਾਜ਼ਮ ਵੱਡਾ ਆਰਥਿਕ ਨੁਕਸਾਨ ਝੱਲ ਰਹੇ ਹਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਲਈ 2022 'ਚ ਜਾਰੀ ਕੀਤੇ ਨੋਟੀਫ਼ਿਕੇਸ਼ਨ ਅਤੇ 37 ਤਰ੍ਹਾਂ ਦੇ ਕੱਟੇ ਭੱਤਿਆਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ | ਪੰਜਾਬ ਦੇ ਮੁਲਾਜ਼ਮ ਕੇਂਦਰ ਅਤੇ ਗੁਆਂਢੀ ਰਾਜਾਂ ਨਾਲੋਂ 16 ਫ਼ੀਸਦੀ ਮਹਿੰਗਾਈ ਭੱਤਾ ਵੀ ਘੱਟ ਲੈ ਰਹੇ ਹਨ, ਏ.ਸੀ.ਪੀ ਸਕੀਮ 4-9-14 ਸਾਲਾ ਵਿਸ਼ੇਸ਼ ਤਰੱਕੀ ਬੰਦ ਕੀਤੀ ਹੋਈ ਹੈ ਅਤੇ ਤਨਖ਼ਾਹ ਕਮਿਸ਼ਨ ਦੇ ਬਕਾਏ ਵੀ ਰੋਕੇ ਹੋਏ ਹਨ, ਜਿੰਨਾਂ ਨੂੰ ਲਾਗੂ ਕਰਵਾਉਣ ਲਈ 15 ਫਰਵਰੀ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀ ਰਿਹਾਇਸ਼ ਮੂਹਰੇ ਉਨ੍ਹਾਂ ਦੇ ਸ਼ਹਿਰ ਵਿਚ ਵਿਸ਼ਾਲ ਰੈਲੀਆਂ ਕੀਤੀਆਂ ਜਾਣਗੀਆਂ | ਇਸ ਤੋਂ ਬਾਅਦ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਅਵਿਨਾਸ਼ ਕੁਮਾਰ, ਸੰਤਪਾਲ ਸਿੰਘ, ਸੁਨੀਲ ਕੁਮਾਰ, ਸਿਕੰਦਰ ਧਾਲੀਵਾਲ, ਬੂਟਾ ਸਿੰਘ, ਤਰਸੇਮ ਸਿੰਘ ਸਿੱਧੂ, ਦੀਪਕ ਕੁਮਾਰ, ਕੁਲਦੀਪ ਅਤੇ ਅੰਮਿ੍ਤਪਾਲ ਸਿੰਘ ਸੇਣੇਵਾਲਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਮਾਨਸਾ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 6 ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਨਗਰ ਨਿਗਮ ਦੇ ਰਿਕਾਰਡ ਰੂਮ 'ਚ ਅਗਜ਼ਨੀ ਦੀ ਘਟਨਾ ਦੀ ਉੱਚ-ਪੱਧਰੀ ਜਾਂਚ ਹੋਵੇ- ਬਬਲੀ ਢਿੱਲੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।