04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰੂ ਰਵਿਦਾਸ ਦੇ ਜਨਮ ਦਿਵਸ ਨੂੰ ਸਮਰਪਿਤ ਨਗਰ ਕੀਰਤਨ

ਅਜੀਤ ਡੈਸਕ 01-02-2026
ਨਥਾਣਾ, 31 ਜਨਵਰੀ (ਗੁਰਦਰਸ਼ਨ ਲੁੱਧੜ): ਪਿੰਡ ਗੰਗਾ ਵਿਖੇ ਸੰਗਤਾਂ ਵਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਪਿੰਡ ਦੇ ਵੱਖ-ਵੱਖ ਪੜਾਵਾਂ 'ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਢਾਡੀ ਜਥਾ ਵੈਦ ਪਿ੍ਥੀ ਸਿੰਘ ਦੁਬਈ, ਸਿਮਰਜੀਤਪਾਲ ਸਿੰਘ ਅਤੇ ਸਾਥੀਆਂ ਵਲੋਂ ਭਗਤ ਰਵਿਦਾਸ ਜੀ ਦੇ ਜੀਵਨ ਬਿਰਤਾਂਤ ਨਾਲ ਸਬੰਧਿਤ ਇਤਿਹਾਸ ਪੇਸ਼ ਕੀਤਾ ਗਿਆ | ਨਗਰ ਕੀਰਤਨ ਮੌਕੇ ਪਿੰਡ ਤਾਰੂਆਣਾ (ਸਿਰਸਾ-ਹਰਿਆਣਾ) ਤੋਂ ਪਹੁੰਚੀ ਗੱਤਕਾ ਪਾਰਟੀ ਦੇ ਨੌਜਵਾਨਾਂ ਵਲੋਂ ਗੱਤਕੇ ਦੇ ਜੌਹਰ ਵਿਖਾਏ ਗਏ | ਪ੍ਰਬੰਧਕਾਂ ਵਲੋਂ ਨਗਰ ਕੀਰਤਨ ਵਿਚ ਸ਼ਾਮਿਲ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਪਿੰਡ ਖੇਮੂਆਣਾ ਦੀ ਸਹਿਕਾਰੀ ਸਭਾ ਦੇ ਸਕੱਤਰ ਵਲੋਂ ਕੀਤੇ ਗਏ 27 ਲੱਖ ਦੇ ਗਬਨ ਨੂੰ ਲੈ ਕੇ 7 ਸਾਲਾਂ ਬਾਅਦ ਪੁਲਿਸ ਵਲੋਂ ਕ... ਅਗਲੀ ਖ਼ਬਰ ਨਸ਼ੀਲੇ ਕੈਪਸੂਲਾਂ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।