02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਭਾਕਿਯੂ (ਡਕੌਂਦਾ) ਵਲੋਂ ਐਕਸੀਅਨ ਪਾਵਰਕਾਮ ਦਫ਼ਤਰ ਦਾ ਘਿਰਾਓ

ਅਜੀਤ ਡੈਸਕ 30-06-2026

ਮਾਨਸਾ, 29 ਜੂਨ (ਰਾਵਿੰਦਰ ਸਿੰਘ ਰਵੀ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਪਾਵਰਕਾਮ ਦੇ ਐਕਸੀਅਨ ਦਫ਼ਤਰ ਦਾ ਘਿਰਾਓ ਕਰ ਕੇ ਨਾਅਰੇਬਾਜ਼ੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਨਿੱਤ ਰੋਜ਼ ਬਿਆਨਬਾਜ਼ੀ ਕਰ ਰਹੇ ਹਨ ਕਿ ਕਿਸਾਨਾਂ ਨੂੰ ਖੇਤੀ ਮੋਟਰਾਂ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਜਦਕਿ ਹੋ ਇਸ ਦੇ ਉਲਟ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ 4-5 ਘੰਟੇ ਹੀ ਬਿਜਲੀ ਮਿਲਦੀ ਹੈ, ਦੌਰਾਨ ਵੀ ਕਈ ਵਾਰ ਕੱਟ ਲਗਾ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਵੀ 24 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵੇ ਠੁੱਸ ਸਾਬਤ ਹੋਏ ਹਨ। ਜਥੇਬੰਦੀ ਨੇ ਐਲਾਨ ਕੀਤਾ ਕਿ ਜੇਕਰ ਬਿਜਲੀ ਸਪਲਾਈ ‘ਚ ਸੁਧਾਰ ਨਾ ਕੀਤਾ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਧਰਨੇ ਨੂੰ ਜ਼ਿਲ੍ਹਾ ਪ੍ਰੈੱਸ ਸਕੱਤਰ ਮਨਜੀਤ ਸਿੰਘ ਉੱਲਕ, ਹਰਦੇਵ ਸਿੰਘ, ਸੁਖਵਿੰਦਰ ਸਿੰਘ, ਰਾਜ ਸਿੰਘ ਅਕਲੀਆ, ਜਗਜੀਤ ਸਿੰਘ, ਸ਼ਿੰਦਰਪਾਲ ਕੌਰ, ਜਗਵੀਰ ਸਿੰਘ, ਦਰਸਨ ਸਿੰਘ ਆਦਿ ਨੇ ਸੰਬੋਧਨ ਕੀਤਾ। ਧਰਨਾਕਾਰੀਆਂ ਨੇ ਐਕਸੀਅਨ ਦਫ਼ਤਰ ਤੋਂ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਤੱਕ ਰੋਸ ਮਾਰਚ ਵੀ ਕੱਢਿਆ।

ਪਿਛਲੀ ਖ਼ਬਰ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ 19447 ਬੱਚਿਆਂ ਨੂੰ ਘਰ-ਘਰ ਪਿਲਾਈਆਂ ਪੋਲੀਓ ਰੋਕੂ ਬੂੰਦਾਂ ਅਗਲੀ ਖ਼ਬਰ ਅਕਾਦਮਿਕ ਸੈਸ਼ਨ 2026–27 ਦੀ ਸ਼ੁਰੂਆਤ ਮੌਕੇ ਸੀਯੂ ਪੰਜਾਬ ਦੇ ਵਾਈਸ ਚਾਂਸਲਰ ਨੇ ਨਵੀਨਤਾਕਾਰੀ ਅਤੇ ਵਿਦਿਆਰਥੀ-ਕੇਂਦਰਿਤ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।