02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਪੁਰਾਣੀ ਰੰਜਿਸ਼ ਦੇ ਤਹਿਤ ਘਰ ਅੰਦਰ ਦਾਖਲ ਹੋ ਕੇ ਮਹਿਲਾ ਦੀ ਕੁੱਟਮਾਰ

ਅਜੀਤ ਡੈਸਕ 13-07-2026

ਰਾਮਾਂ ਮੰਡੀ, 12 ਜੁਲਾਈ (ਤਰਸੇਮ ਸਿੰਗਲਾ)- ਨੇੜਲੇ ਪਿੰਡ ਜੱਜਲ ਵਿਖੇ ਪੁਰਾਣੀ ਰੰਜਿਸ਼ ਦੇ ਤਹਿਤ ਹਰਮਨ ਸਿੰਘ ਨੇ ਆਪਣੇ ਪਿਤਾ ਜਸਕਰਨ ਸਿੰਘ ਅਤੇ ਨਾਮਾਲੂਮ ਵਿਅਕਤੀ ਨਾਲ ਮਿਲ ਕੇ ਪਿੰਡ ਦੇ ਹੀ ਇਕ ਘਰ ਵਿਚ ਦਾਖਲ ਹੋ ਕੇ ਮਹਿਲਾ ਮਲਕੀਤ ਕੌਰ ਦੀ ਕੁੱਟਮਾਰ ਕੀਤੀ। ਰਾਮਾਂ ਪੁਲਿਸ ਨੇ ਜ਼ਖ਼ਮੀ ਮਹਿਲਾ ਮਲਕੀਤ ਕੌਰ ਵਾਸੀ ਜੱਜਲ ਦੇ ਬਿਆਨਾਂ ਦੇ ਅਧਾਰ ‘ਤੇ ਹਰਮਨ ਸਿੰਘ, ਉਸ ਦੇ ਪਿਤਾ ਜਸਕਰਨ ਸਿੰਘ ਵਾਸੀਆਨ ਪਿੰਡ ਜੱਜਲ ਅਤੇ ਨਾਮਾਲੂਮ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਏ.ਐਸ.ਆਈ. ਜਸਵਿੰਦਰ ਸਿੰਘ ਕਰ ਰਹੇ ਹਨ।

ਪਿਛਲੀ ਖ਼ਬਰ ਤੇਜ ਰਾਮ ਸ਼ਰਮਾ ਗੁਜਰ ਗੌਡ ਬ੍ਰਾਹਮਣ ਸਭਾ ਪੰਜਾਬ ਅਤੇ ਹਰਿਆਣਾ ਦੇ ਉੱਪ ਪ੍ਰਧਾਨ ਬਣੇ ਅਗਲੀ ਖ਼ਬਰ ਮਾਨਸਾ ਡਿਵੈਲਪਮੈਂਟ ਐਸੋਸੀਏਸ਼ਨ ਨੇ ਡੀ. ਆਰ. ਐੱਮ. ਉੱਤਰੀ ਰੇਲਵੇ ਨੂੰ ਸੌਂਪਿਆ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।