02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਨਗਰ ਪੰਚਾਇਤ ਭਗਤਾ ਦੇ ਨਵੇਂ ਪ੍ਰਧਾਨ ‘ਸੀਰਾ ਪੰਨੂੰ’ ਦਾ ਸਨਮਾਨ

ਅਜੀਤ ਡੈਸਕ 13-07-2026

ਭਗਤਾ ਭਾਈਕਾ, 12 ਜੁਲਾਈ (ਸੁਖਪਾਲ ਸਿੰਘ ਸੋਨੀ): ਬੀਤੇ ਕੱਲ੍ਹ ਨਗਰ ਪੰਚਾਇਤ ਭਗਤਾ ਭਾਈਕਾ ਦੇ ਨਵੇਂ ਬਣੇ ਪ੍ਰਧਾਨ ਜਗਸੀਰ ਸਿੰਘ ‘ਸੀਰਾ ਪੰਨੂੰ’ ਦਾ ਅੱਜ ਵੱਖ-ਵੱਖ ਆਗੂਆਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਅੱਜ ਸਵੇਰੇ ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ ਵਲੋਂ ‘ਸੀਰਾ ਪੰਨੂੰ’ ਦੇ ਨਿਵਾਸ ਵਿਖੇ ਪਹੁੰਚ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਅਤੇ ਪ੍ਰਧਾਨਗੀ ਪਦ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਨਗਰ ਪੰਚਾਇਤ ਭਗਤਾ ਭਾਈਕਾ ਵਿਖੇ ਆਮ ਆਦਮੀ ਪਾਰਟੀ ਦਾ ਪ੍ਰਧਾਨ ਬਣਨ ਨਾਲ ਹਲਕੇ ਅੰਦਰ ਪਾਰਟੀ ਨੂੰ ਬੇਹੱਦ ਮਜ਼ਬੂਤੀ ਮਿਲੇਗੀ। ਉਨ੍ਹਾਂ ‘ਸੀਰਾ ਪੰਨੂੰ’ ਦੀ ਬੇਦਾਗ਼ ਸਿਆਸੀ ਜ਼ਿੰਦਗੀ ਦੀ ਪ੍ਰਸ਼ੰਸਾ ਕਰਦੇ ਹੋਏ ਭਵਿੱਖ ਵਿਚ ਵੀ ਲੋਕ ਸੇਵਾ ਦੇ ਕਾਰਜ ਜਾਰੀ ਰੱਖਣ ਦੀ ਅਪੀਲ ਕੀਤੀ। ਇਸੇ ਹੀ ਤਰ੍ਹਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਯਾਰੀ ਨਿਭਾਉਣ ਵਾਲੇ ਨਗਰ ਪੰਚਾਇਤ ਭਗਤਾ ਭਾਈਕਾ ਦੇ ਸਾਬਕਾ ਪ੍ਰਧਾਨ ਬੂਟਾ ਸਿੰਘ ਸਿੱਧੂ, ਪਿੰਡ ਭੋਡੀਪੁਰਾ ਦੇ ਸਾਬਕਾ ਸਰਪੰਚ ਰਾਮ ਸਿੰਘ ਬਾਦਲ ਅਤੇ ਯੂਥ ਆਗੂ ਗੋਲੂ ਸਿੰਘ ਬਰਾੜ ਵਲੋਂ ਵੀ ਨਵੇਂ ਬਣੇ ਪ੍ਰਧਾਨ ‘ਸੀਰਾ ਪੰਨੂੰ’ ਦਾ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਨਵੇਂ ਪ੍ਰਧਾਨ ਜਗਸੀਰ ਸਿੰਘ ਸੀਰਾ ਪੰਨੂੰ ਅਤੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਬੂਟਾ ਸਿੰਘ ਸਿੱਧੂ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਭਗਤਾ ਭਾਈਕਾ ਦੇ ਸਮੂਹ ਵਾਰਡਾਂ ਅੰਦਰ ਵਿਕਾਸ ਕਾਰਜ ਅਰੰਭ ਕਰਕੇ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ।

ਪਿਛਲੀ ਖ਼ਬਰ ਮੋਟਰਸਾਈਕਲ ਤੇ ਛੋਟੇ ਹਾਥੀ ਦੀ ਟੱਕਰ ’ਚ ਦੋ ਜ਼ਖ਼ਮੀ ਅਗਲੀ ਖ਼ਬਰ ਤੇਜ ਰਾਮ ਸ਼ਰਮਾ ਗੁਜਰ ਗੌਡ ਬ੍ਰਾਹਮਣ ਸਭਾ ਪੰਜਾਬ ਅਤੇ ਹਰਿਆਣਾ ਦੇ ਉੱਪ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।