ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਮੀਟਿੰਗ ਦੌਰਾਨ ਵਿਚਾਰ ਚਰਚਾ
ਬਰੇਟਾ, 1 ਅਗਸਤ (ਜੀਵਨ ਸ਼ਰਮਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਰੇਟਾ ਦੀ ਮੀਟਿੰਗ ਪ੍ਰਧਾਨ ਪ੍ਰੇਮ ਸਿੰਘ ਕਿਸ਼ਨਗੜ੍ਹ ਦੀ ਅਗਵਾਈ ‘ਚ ਹੋਈ। ਬਲਾਕ ਆਗੂ ਨੇ ਕਿਹਾ ਕਿ ਪ੍ਰੈਕਟੀਸ਼ਨਰ ਲੰਬੇ ਚਿਰਾਂ ਤੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਗ਼ੌਰ ਨਹੀਂ ਕਰ ਰਹੀ।
ਅਜੀਤ ਡੈਸਕ
02-08-2026