ਮੰਗਤ ਰਾਏ ਬਾਂਸਲ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਨਿਯੁਕਤ
ਮਾਨਸਾ, 2 ਅਗਸਤ (ਧਾਲੀਵਾਲ)- ਭਾਰਤੀ ਜਨਤਾ ਪਾਰਟੀ ਵਲੋਂ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਅੱਜ ਜਾਰੀ ਕੀਤੀ ਸੂਚੀ ’ਚ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਪਾਰਟੀ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਕੌਮੀ ਪ੍ਰਧਾਨ ਨਿਤਿਨ ਨਵੀਨ ਦੀ ਮਨਜ਼ੂਰੀ ਉਪਰੰਤ ਸ੍ਰੀ ਬਾਂਸਲ ਨੂੰ ਹੋਰ ਆਗੂਆਂ ਦੇ ਨਾਲ ਇਹ ਅਹੁਦਾ ਦਿੱਤਾ ਗਿਆ ਹੈ।
ਮੰਗਤ ਰਾਏ ਬਾਂਸਲ
03-08-2026