04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਅੰਗ ਦਾਨ ਪ੍ਰਤੀ ਸੰਕਲਪ ਲਿਆ

ਮਾਨਸਾ, 3 ਅਗਸਤ (ਸ. ਰਿ.)

ਅਜੀਤ ਡੈਸਕ 04-08-2026
ਮਾਨਸਾ, 3 ਅਗਸਤ (ਸ.ਰਿ.)- ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਅੰਗ ਦਾਨ ਮਹਾਂ ਦਾਨ ਦੇ ਨਾਅਰੇ ਹੇਠ ਅੰਗ ਦਾਨ ਪ੍ਰਤੀ ਸੰਕਲਪ ਲਿਆ ਗਿਆ। ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਜਦੋਂ ਅਸੀਂ ਖ਼ੂਨ ਦਾਨ, ਗੁਰਦਾ, ਜਿਗਰ ਅਤੇ ਮੌਤ ਉਪਰੰਤ ਕੋਈ ਵੀ ਅੰਗ ਦਾਨ ਕਰਦੇ ਹਾਂ ਤਾਂ ਲੋੜਵੰਦ ਵਿਅਕਤੀ ਉਸ ਦਾਨ ਕੀਤੇ ਅੰਗ ਨਾਲ ਆਪਣੀ ਜ਼ਿੰਦਗੀ ਦੁਬਾਰਾ ਸ਼ੁਰੂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਅੱਖਾਂ 2 ਲੋੜਵੰਦਾਂ ਦੀ ਜ਼ਿੰਦਗੀ ’ਚ ਰੌਸ਼ਨੀ ਦਾ ਕੰਮ ਕਰ ਸਕਦੀਆਂ ਹਨ। ਇਸ ਮੌਕੇ ਡੀ.ਐਮ.ਸੀ. ਡਾ. ਮਯੰਕਜੋਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ , ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਿਜੇ ਕੁਮਾਰ, ਅਵਤਾਰ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚਿੱਟਾ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਅਗਲੀ ਖ਼ਬਰ ਪਿੰਡ ਸਮਾਓਂ ’ਚ 25ਵਾਂ ਰਵਾਇਤੀ ਤੀਆਂ ਦਾ ਮੇਲਾ ਧੂਮ-ਧਾਮ ਨਾਲ ਸ਼ੁਰੂ­

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।