04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ

ਬੁਢਲਾਡਾ, 3 ਅਗਸਤ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਪਾਠਾਂ ਦੇ ਭੋਗ ਉਪਰੰਤ ਸੰਬੋਧਨ ਕਰਦਿਆਂ ਕਾਲਜ ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਅਤੇ ਸਾਬਕਾ ਪੁਲਿਸ ਅਧਿਕਾਰੀ ਰਜਿੰਦਰ ਸਿੰਘ ਸੋਹਲ ਨੇ ਕਿਹਾ ਕਿ ਕਾਲਜ ਦੀ ਸ਼ੁਰੂ ਤੋਂ ਹੀ ਪਰੰਪਰਾ ਰਹੀ ਹੈ ਕਿ ਹਰ ਨਵੇਂ ਵਿੱਦਿਅਕ ਸੈਸ਼ਨ ਦੌਰਾਨ ਵਿਦਿਆਰਥੀਆਂ ਤੇ ਸਟਾਫ਼ ਦੀ ਚੜ੍ਹਦੀ ਕਲਾ ਲਈ ਗੁਰੂ ਸਾਹਿਬਾਨ ਦਾ ਓਟ ਆਸਰਾ ਲੈ ਕੇ ਹੀ ਸ਼ੁਰੂਆਤ ਕੀਤੀ ਜਾਂਦੀ ਹੈ।

ਰੌਇਲ ਕਾਲਜ ਬੋੜਾਵਾਲ ਵਿਖੇ ਕਰਵਾਏ ਧਾਰਮਿਕ ਸਮਾਗਮ ਮੌਕੇ ਕੀਰਤਨ ਕਰਦਾ ਹੋਇਆ ਰਾਗੀ ਜਥਾ। ਤਸਵੀਰ : ਟੋਨੀ ਬੁਢਲਾਡਾ 04-08-2026
ਬੁਢਲਾਡਾ, 3 ਅਗਸਤ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਪਾਠਾਂ ਦੇ ਭੋਗ ਉਪਰੰਤ ਸੰਬੋਧਨ ਕਰਦਿਆਂ ਕਾਲਜ ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਅਤੇ ਸਾਬਕਾ ਪੁਲਿਸ ਅਧਿਕਾਰੀ ਰਜਿੰਦਰ ਸਿੰਘ ਸੋਹਲ ਨੇ ਕਿਹਾ ਕਿ ਕਾਲਜ ਦੀ ਸ਼ੁਰੂ ਤੋਂ ਹੀ ਪਰੰਪਰਾ ਰਹੀ ਹੈ ਕਿ ਹਰ ਨਵੇਂ ਵਿੱਦਿਅਕ ਸੈਸ਼ਨ ਦੌਰਾਨ ਵਿਦਿਆਰਥੀਆਂ ਤੇ ਸਟਾਫ਼ ਦੀ ਚੜ੍ਹਦੀ ਕਲਾ ਲਈ ਗੁਰੂ ਸਾਹਿਬਾਨ ਦਾ ਓਟ ਆਸਰਾ ਲੈ ਕੇ ਹੀ ਸ਼ੁਰੂਆਤ ਕੀਤੀ ਜਾਂਦੀ ਹੈ। ਰਾਗੀ ਸਿੰਘਾਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਵਿਦਿਆਰਥੀਆਂ ਦੀ ਚੰਗੀ ਸਿਹਤ, ਉੱਜਵਲ ਭਵਿੱਖ, ਸੰਸਥਾ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ, ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਫਾਸ਼ੀਵਾਦੀ ਤਾਕਤਾਂ ਦੇਸ਼ ਨੂੰ ਘੁਣ ਵਾਂਗ ਖਾਣ ਲੱਗੀਆਂ-ਲਿਬਰੇਸ਼ਨ ਜ਼ਿਲ੍ਹਾ ਪੱਧਰੀ ਇਕੱਤਰਤਾ ਹੋਈ ਅਗਲੀ ਖ਼ਬਰ ਜਿੰਦਲ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਈ ਪੂਲ ਪਾਰਟੀ ਦਾ ਵਿਦਿਆਰਥੀਆਂ ਨੇ ਮਾਣਿਆ ਆਨੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।