04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਫਾਸ਼ੀਵਾਦੀ ਤਾਕਤਾਂ ਦੇਸ਼ ਨੂੰ ਘੁਣ ਵਾਂਗ ਖਾਣ ਲੱਗੀਆਂ-ਲਿਬਰੇਸ਼ਨ ਜ਼ਿਲ੍ਹਾ ਪੱਧਰੀ ਇਕੱਤਰਤਾ ਹੋਈ

ਮਾਨਸਾ, 3 ਅਗਸਤ (ਰਾਵਿੰਦਰ ਸਿੰਘ ਰਵੀ)- ਫਾਸ਼ੀਵਾਦੀ ਤਾਕਤਾਂ ਦੇਸ਼ ਨੂੰ ਘੁਣ ਵਾਂਗ ਖਾ ਰਹੀਆਂ ਹਨ, ਜਿਸ ਨਾਲ ਭਾਰਤ ਦਾ ਲੋਕਤੰਤਰ, ਸੰਵਿਧਾਨ ਅਤੇ ਆਜ਼ਾਦੀ ਖ਼ਤਰੇ ਵਿਚ ਹੈ। ਇਹ ਵਿਚਾਰ ਸੀ.

ਅਜੀਤ ਡੈਸਕ 04-08-2026
ਮਾਨਸਾ, 3 ਅਗਸਤ (ਰਾਵਿੰਦਰ ਸਿੰਘ ਰਵੀ)- ਫਾਸ਼ੀਵਾਦੀ ਤਾਕਤਾਂ ਦੇਸ਼ ਨੂੰ ਘੁਣ ਵਾਂਗ ਖਾ ਰਹੀਆਂ ਹਨ, ਜਿਸ ਨਾਲ ਭਾਰਤ ਦਾ ਲੋਕਤੰਤਰ, ਸੰਵਿਧਾਨ ਅਤੇ ਆਜ਼ਾਦੀ ਖ਼ਤਰੇ ਵਿਚ ਹੈ। ਇਹ ਵਿਚਾਰ ਸੀ. ਪੀ. ਆਈ. (ਐਮ.ਐਲ.) ਲਿਬਰੇਸ਼ਨ ਦੇ ਆਗੂਆਂ ਨੇ ਇੱਥੇ ਜ਼ਿਲ੍ਹਾ ਪੱਧਰੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਕ ‘ਚ ਭੁਗਤ ਰਹੀ ਹੈ, ਜਿਸ ਨਾਲ ਆਮ ਲੋਕ ਆਰਥਿਕਤਾ ਦੀ ਚੱਕੀ ‘ਚ ਪਿਸਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸਾਮਰਾਜਵਾਦੀ ਨੀਤੀਆਂ ਖ਼ਿਲਾਫ਼ ਇੱਕਜੁੱਟ ਹੋ ਕੇ ਸੰਘਰਸ਼ ਕਰਨਾ ਸਮੇਂ ਦੀ ਲੋੜ ਹੈ ਤਾਂ ਮੌਜੂਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਬਚ ਸਕੇਗਾ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਹਰ ਉਸ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ, ਜੋ ਜਮਹੂਰੀ ਹੱਕਾਂ ਦੀ ਪੂਰਤੀ ਲਈ ਯਤਨਸ਼ੀਲ ਹੈ। ਆਗੂਆਂ ਨੇ ਦੱਸਿਆ ਕਿ 9 ਅਗਸਤ ਨੂੰ ਸਾਮਰਾਜ ਵਿਰੋਧੀ ਦਿਵਸ ਮਨਾਉਣ ਮੌਕੇ ਰੈਲੀਆਂ ਅਤੇ ਜਨਤਕ ਮੀਟਿੰਗਾਂ ਦਾ ਆਯੋਜਨ ਕੀਤਾ ਜਾਵੇਗਾ। ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ ‘ਚ ਕਾ. ਕਰਨੈਲ ਸਿੰਘ, ਸੁਰਿੰਦਰ ਸ਼ਰਮਾ, ਗੁਰਮੀਤ ਸਿੰਘ ਨੰਦਗੜ੍ਹ, ਜੀਤ ਸਿੰਘ ਬੋਹਾ, ਗੁਰਸੇਵਕ ਸਿੰਘ ਮਾਨ, ਭੋਲਾ ਸਿੰਘ ਸਮਾਓਂ, ਹੈਪੀ ਸਿੰਘ ਮਾਨ, ਸੁਖਜੀਤ ਸਿੰਘ ਰਾਮਾਨੰਦੀ, ਅਜੈਬ ਸਿੰਘ ਭੈਣੀਬਾਘਾ, ਸਤਪਾਲ ਸਿੰਘ ਭੈਣੀਬਾਘਾ, ਬਲਵਿੰਦਰ ਸਿੰਘ ਘਰਾਂਗਣਾ, ਨਿਰਭੈ ਬੁਰਜ ਹਰੀ ਆਦਿ ਸਨ।
ਪਿਛਲੀ ਖ਼ਬਰ ਪਰਾਲੀ ਪ੍ਰਬੰਧਨ ਸਬੰਧੀ 5 ਦਿਨਾਂ ਦਾ ਵਿਸ਼ੇਸ਼ ਸਿਖਲਾਈ ਕੋਰਸ ਸ਼ੁਰੂਆਤ ਅਗਲੀ ਖ਼ਬਰ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।