04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪਰਾਲੀ ਪ੍ਰਬੰਧਨ ਸਬੰਧੀ 5 ਦਿਨਾਂ ਦਾ ਵਿਸ਼ੇਸ਼ ਸਿਖਲਾਈ ਕੋਰਸ ਸ਼ੁਰੂਆਤ

ਬਠਿੰਡਾ, 3 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵਲੋਂ ਬਲਾਕ ਬਠਿੰਡਾ ਦੇ ਪਿੰਡ ਮੁਲਤਾਨੀਆ ਵਿਖੇ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ (ਸਿ.)

ਅਜੀਤ ਡੈਸਕ 04-08-2026
ਬਠਿੰਡਾ, 3 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵਲੋਂ ਬਲਾਕ ਬਠਿੰਡਾ ਦੇ ਪਿੰਡ ਮੁਲਤਾਨੀਆ ਵਿਖੇ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ (ਸਿ.) ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਸਬੰਧੀ ਪੰਜ ਦਿਨਾਂ ਦਾ ਵਿਸ਼ੇਸ਼ ਸਿਖਲਾਈ ਕੋਰਸ ਸ਼ੁਰੂ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਾ. ਗੁਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵਲੋਂ ਪਰਾਲੀ ਪ੍ਰਬੰਧਨ ਹੇਠ ਹਰ ਸਾਲ 4 ਪਿੰਡਾਂ ਦੀ ਚੋਣ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਦੀ ਵੱਖ-ਵੱਖ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਪ੍ਰਬੰਧਨ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾਂਦੀਆਂ ਹਨ ਤਾਂ ਜੋ ਇਸ ਤੋਂ ਪ੍ਰੇਰਿਤ ਹੋ ਕੇ ਨੇੜਲੇ ਪਿੰਡਾਂ ਦੇ ਕਿਸਾਨ ਵੀਰ ਪਰਾਲੀ ਪ੍ਰਬੰਧਨ ਨੂੰ ਅਪਣਾਉਣ। ਸਿਖਲਾਈ ਪ੍ਰੋਗਰਾਮ ਦੌਰਾਨ ਡਾ. ਗੁਰਮੀਤ ਸਿੰਘ ਢਿੱਲੋਂ, ਪ੍ਰੋਫੈਸਰ (ਪਸਾਰ ਸਿੱਖਿਆ), ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ, ਵਾਤਾਵਰਣ ਅਤੇ ਮਨੁੱਖੀ ਸਿਹਤ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਤਕਨੀਕਾਂ ਨੂੰ ਅਪਣਾ ਕੇ ਪਰਾਲੀ ਦਾ ਪ੍ਰਭਾਵਸ਼ਾਲੀ ਪ੍ਰਬੰਧਨ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਸਮਾਰਟ ਸੀਡਰ, ਸਰਫੇਸ ਸੀਡਰ, ਹੈਪੀ ਸੀਡਰ, ਸੁਪਰ ਸੀਡਰ, ਉਲਟਾਵਾਂ ਹਲ, ਜ਼ੀਰੋ ਟਿਲ ਡਰਿੱਲ ਅਤੇ ਹੋਰ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਕਾਰਗੁਜ਼ਾਰੀ, ਉਨ੍ਹਾਂ ਦੀ ਸਹੀ ਵਰਤੋਂ ਅਤੇ ਆਰਥਿਕ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਿਗਿਆਨਕ ਤਰੀਕੇ ਅਪਣਾ ਕੇ ਪ੍ਰਦੂਸ਼ਣ ਮੁਕਤ ਪੰਜਾਬ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਡਾ. ਗੁਰਲਾਲ ਸਿੰਘ ਨੇ ਪਰਾਲੀ ਨੂੰ ਪਸ਼ੂ ਚਾਰੇ ਵਜੋਂ ਵਰਤਣ ਦੀਆਂ ਵਿਗਿਆਨਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਯੂਰੀਆ ਨਾਲ ਸੋਧ ਕਿ ਪਰਾਲੀ ਦਾ ਪੌਸ਼ਟਿਕ ਮੁੱਲ ਅਤੇ ਪਾਚਣ ਯੋਗਤਾ ਵਿਚ ਵਾਧਾ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਹਮਾਰੇ ਰਾਮ ਪ੍ਰੋਗਰਾਮ 9 ਅਤੇ 24 ਅਗਸਤ ਨੂੰ ਅਗਲੀ ਖ਼ਬਰ ਫਾਸ਼ੀਵਾਦੀ ਤਾਕਤਾਂ ਦੇਸ਼ ਨੂੰ ਘੁਣ ਵਾਂਗ ਖਾਣ ਲੱਗੀਆਂ-ਲਿਬਰੇਸ਼ਨ ਜ਼ਿਲ੍ਹਾ ਪੱਧਰੀ ਇਕੱਤਰਤਾ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।