ਅਕਾਲ ਯੂਨੀਵਰਸਿਟੀ ਨੇ ਪ੍ਰਧਾਨ ਮੰਤਰੀ ਦੇ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਸੰਕਲਪ ਅਭਿਆਨ’ ਦੀ ਸ਼ੁਰੂਆਤ ’ਚ ਲਿਆ ਹਿੱਸਾ
ਤਲਵੰਡੀ ਸਾਬੋ, 3 ਅਗਸਤ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਸੰਕਲਪ ਅਭਿਆਨ’ ਦੇ ਰਾਸ਼ਟਰੀ ਉਦਘਾਟਨ ਸਮਾਰੋਹ ਵਿਚ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਯੂਨੀਵਰਸਿਟੀ ਦੇ ਕਾਨਫ਼ਰੰਸ ਹਾਲ ਵਿਚ ਆਯੋਜਿਤ ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ 200 ਤੋਂ ਵੱਧ ਵਿਦਿਆਰਥੀਆਂ, ਵਿਭਾਗੀ ਮੈਂਬਰਾਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਟਾਫ਼ ਨੇ ਪ੍ਰਧਾਨ ਮੰਤਰੀ ਦੇ ਸਿੱਧੇ ਪ੍ਰਸਾਰਿਤ ਕੀਤੇ ਗਏ ਸੰਬੋਧਨ ਨੂੰ ਸੁਣਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦਾ ਪ੍ਰਣ ਲਿਆ।
ਪ
ਪ੍ਰਧਾਨ ਮੰਤਰੀ ਦੇ ਸਿੱਧੇ ਪ੍ਰਸਾਰਣ ਨੂੰ ਸੁਣਨ ਦੌਰਾਨ ਅਕਾਲ ਯੂਨੀਵਰਸਿਟੀ ਦੇ ਵਿਦਿਆਰਥੀ ਤੇ ਸਟਾਫ਼।
04-08-2026
ਤਲਵੰਡੀ ਸਾਬੋ, 3 ਅਗਸਤ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਸੰਕਲਪ ਅਭਿਆਨ’ ਦੇ ਰਾਸ਼ਟਰੀ ਉਦਘਾਟਨ ਸਮਾਰੋਹ ਵਿਚ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਯੂਨੀਵਰਸਿਟੀ ਦੇ ਕਾਨਫ਼ਰੰਸ ਹਾਲ ਵਿਚ ਆਯੋਜਿਤ ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ 200 ਤੋਂ ਵੱਧ ਵਿਦਿਆਰਥੀਆਂ, ਵਿਭਾਗੀ ਮੈਂਬਰਾਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਟਾਫ਼ ਨੇ ਪ੍ਰਧਾਨ ਮੰਤਰੀ ਦੇ ਸਿੱਧੇ ਪ੍ਰਸਾਰਿਤ ਕੀਤੇ ਗਏ ਸੰਬੋਧਨ ਨੂੰ ਸੁਣਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦਾ ਪ੍ਰਣ ਲਿਆ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿਚ ਜੋਰ ਦਿੰਦਿਆਂ ਕਿਹਾ ਕਿ ਨੌਜਵਾਨ ‘ਵਿਕਸਿਤ ਭਾਰਤ’ ਦੇ ਸੁਪਨੇ ਨੂੰ ਸਾਕਾਰ ਕਰਨ ਵਾਲੀ ਮੁੱਖ ਸ਼ਕਤੀ ਹਨ। ਉਨ੍ਹਾਂ ਵਿੱਦਿਅਕ ਅਦਾਰਿਆਂ ਨੂੰ ਅਪੀਲ ਕੀਤੀ ਕਿ ਉਹ ਜਾਗਰੂਕਤਾ, ਸਿੱਖਿਆ ਅਤੇ ਜਨ-ਭਾਗੀਦਾਰੀ ਰਾਹੀਂ ਨਸ਼ਿਆਂ ਦੀ ਰੋਕਥਾਮ ਵਿਚ ਸਰਗਰਮ ਭੂਮਿਕਾ ਨਿਭਾਉਣ। ਪ੍ਰੋਗਰਾਮ ਦੀ ਅਗਵਾਈ ਕਰਦਿਆਂ ਅਕਾਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਪ੍ਰੋ. ਗੁਰਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿਚ ਆਗੂ ਬਣਨ ਲਈ ਪ੍ਰੇਰਿਤ ਕੀਤਾ। ਮੰਚ ਤੋਂ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ‘ਵਿਕਸਿਤ ਭਾਰਤ ਦਾ ਭਵਿੱਖ ਸਾਡੇ ਸਮਰੱਥ ਅਤੇ ਜ਼ਿੰਮੇਵਾਰ ਨੌਜਵਾਨਾਂ ‘ਤੇ ਨਿਰਭਰ ਕਰਦਾ ਹੈ। ਇਕ ਨਸ਼ਾ-ਮੁਕਤ ਸਮਾਜ ਨਾ ਕੇਵਲ ਵਿਅਕਤੀਗਤ ਸੁਧਾਰ ਲਈ, ਬਲਕਿ ਪੂਰੇ ਰਾਸ਼ਟਰ ਦੀ ਪ੍ਰਗਤੀ ਲਈ ਬੇਹੱਦ ਜ਼ਰੂਰੀ ਹੈ।’ ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਇਸ ਮੁਹਿੰਮ ਨੂੰ ਯੂਨੀਵਰਸਿਟੀ ਦੀਆਂ ਦੀਵਾਰਾਂ ਤੋਂ ਬਾਹਰ ਲੈ ਕੇ ਜਾਣ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਅਰੋਗ ਅਤੇ ਸਕਾਰਾਤਮਿਕ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ। ਸਮਾਗਮ ਦੇ ਅੰਤ ਵਿਚ ਯੂਨੀਵਰਸਿਟੀ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਅਤੇ ‘ਨਸ਼ਾ ਮੁਕਤ ਯੁਵਾ ਅਭਿਆਨ’ ਦਾ ਪੂਰਨ ਸਮਰਥਨ ਕਰਨ ਦਾ ਸਮੂਹਿਕ ਪ੍ਰਣ ਲਿਆ।