04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਅਕਾਲੀ ਆਗੂਆਂ ਨੇ ਬੀਬਾ ਬਾਦਲ ਵਲੋਂ ਐਲਾਨੇ ਵਿਕਾਸ ਫ਼ੰਡਾਂ ਦੇ ਮਨਜ਼ੂਰੀ ਪੱਤਰ ਵੰਡੇ

ਬੁਢਲਾਡਾ, 3 ਅਗਸਤ (ਸਵਰਨ ਸਿੰਘ ਰਾਹੀ)- ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵਲੋਂ ਹਲਕਾ ਬੁਢਲਾਡਾ ਦੇ ਵੱਖ-ਵੱਖ ਪਿੰਡਾਂ ਦੇ ਪਿਛਲੇ ਦੌਰਿਆਂ ਦੌਰਾਨ ਆਪਣੇ ਅਖ਼ਤਿਆਰੀ ਕੋਟੇ ‘ਚੋਂ ਐਲਾਨੇ ਵਿਕਾਸ ਕਾਰਜਾਂ ਲਈ ਮਨਜ਼ੂਰ ਕੀਤੇ ਗਏ ਫ਼ੰਡਾਂ ਦੇ ਮਨਜ਼ੂਰੀ ਪੱਤਰ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਧਾਨ ਜਥੇਦਾਰ ਬਲਬੀਰ ਸਿੰਘ ਬੀਰੋਕੇ, ਵਿਧਾਨ ਸਭਾ ਹਲਕਾ ਬੁਢਲਾਡਾ ਦੇ ਅਬਜ਼ਰਵਰ ਜਤਿੰਦਰ ਸਿੰਘ ਸੋਢੀ ਵਲੋਂ ਸਬੰਧਿਤ ਪਿੰਡਾਂ ਦੀਆਂ ਜਥੇਬੰਦੀਆਂ ਨੂੰ ਸੌਂਪੇ ਗਏ।

ਬੁਢਲਾਡਾ ਹਲਕੇ ਦੇ ਇਕ ਪਿੰਡ ਦੀ ਜਥੇਬੰਦੀ ਨੂੰ ਵਿਕਾਸ ਗਰਾਂਟ ਦਾ ਪ੍ਰਵਾਨਗੀ ਪੱਤਰ ਸੌਂਪਦੇ ਹੋਏ ਹਲਕਾ ਇੰਚਾਰਜ ਤੇ ਹੋਰ ਆਗੂ। ਅਜੀਤ ਤਸਵੀਰ 04-08-2026
ਬੁਢਲਾਡਾ, 3 ਅਗਸਤ (ਸਵਰਨ ਸਿੰਘ ਰਾਹੀ)- ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵਲੋਂ ਹਲਕਾ ਬੁਢਲਾਡਾ ਦੇ ਵੱਖ-ਵੱਖ ਪਿੰਡਾਂ ਦੇ ਪਿਛਲੇ ਦੌਰਿਆਂ ਦੌਰਾਨ ਆਪਣੇ ਅਖ਼ਤਿਆਰੀ ਕੋਟੇ ‘ਚੋਂ ਐਲਾਨੇ ਵਿਕਾਸ ਕਾਰਜਾਂ ਲਈ ਮਨਜ਼ੂਰ ਕੀਤੇ ਗਏ ਫ਼ੰਡਾਂ ਦੇ ਮਨਜ਼ੂਰੀ ਪੱਤਰ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਧਾਨ ਜਥੇਦਾਰ ਬਲਬੀਰ ਸਿੰਘ ਬੀਰੋਕੇ, ਵਿਧਾਨ ਸਭਾ ਹਲਕਾ ਬੁਢਲਾਡਾ ਦੇ ਅਬਜ਼ਰਵਰ ਜਤਿੰਦਰ ਸਿੰਘ ਸੋਢੀ ਵਲੋਂ ਸਬੰਧਿਤ ਪਿੰਡਾਂ ਦੀਆਂ ਜਥੇਬੰਦੀਆਂ ਨੂੰ ਸੌਂਪੇ ਗਏ। ਡਾ. ਨਿਸ਼ਾਨ ਸਿੰਘ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਸੀਮਤ ਅਖ਼ਤਿਆਰੀ ਫ਼ੰਡ ਹੋਣ ਦੇ ਬਾਵਜੂਦ ਪੂਰੇ ਲੋਕ ਸਭਾ ਹਲਕੇ ‘ਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜਾਂ ਲਈ ਫ਼ੰਡ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਨਾ ਅਤੇ ਹਰ ਪਿੰਡ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਉਨ੍ਹਾਂ ਦੀ ਕਾਰਜਸ਼ੈਲੀ ਦੀ ਵਿਸ਼ੇਸ਼ਤਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਬੀਰੋਕੇ ਕਲਾਂ ਦੇ ਤ੍ਰਿਵੈਣੀ ਚੌਂਕ ‘ਚ ਪਬਲਿਕ ਸ਼ੈੱਡ ਦੀ ਉਸਾਰੀ ਲਈ 2 ਲੱਖ ਰੁਪਏ, ਹੀਰੋ ਖ਼ੁਰਦ ਵਿਖੇ ਜਿੰਮ ਦੇ ਸਾਮਾਨ ਲਈ 1 ਲੱਖ ਰੁਪਏ, ਭਖੜਿਆਲ ਖੇਡ ਸਟੇਡੀਅਮ ਦੀ ਮੁਰੰਮਤ ਲਈ 1.50 ਲੱਖ ਰੁਪਏ, ਦੋਦੜਾ ਵਿਖੇ ਧਰਮਸ਼ਾਲਾ ਦੀ ਉਸਾਰੀ ਲਈ 6 ਲੱਖ ਰੁਪਏ, ਕਿਸ਼ਨਗੜ੍ਹ ਸੇਢਾ ਸਿੰਘ ਵਾਲਾ ਵਿਖੇ ਜਿੰਮ ਦੇ ਸਾਮਾਨ ਲਈ 2 ਲੱਖ ਰੁਪਏ, ਅੱਕਾਂਵਾਲੀ ਵਿਖੇ ਜਿੰਮ ਲਈ 1 ਲੱਖ ਰੁਪਏ ਅਤੇ ਬਖ਼ਸ਼ੀਵਾਲਾ ਵਿਖੇ ਸਬਮਰਸੀਬਲ ਮੋਟਰਾਂ ਲਈ 3 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਸੌਂਪੇ ਗਏ ਹਨ। ਜ਼ਿਲ੍ਹਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੀਰੋਕੇ ਨੇ ਕਿਹਾ ਕਿ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਰਾਜਨੀਤੀ ਦਾ ਕੇਂਦਰ ਬਿੰਦੂ ਹਮੇਸ਼ਾ ਵਿਕਾਸ, ਲੋਕ ਭਲਾਈ ਅਤੇ ਭਾਈਚਾਰਕ ਸਾਂਝ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਪੰਜਾਬ ਸਰਕਾਰ ਹਰ ਮੋਰਚੇ ‘ਤੇ ਨਾਕਾਮ ਸਾਬਤ ਹੋਈ ਹੈ ਅਤੇ ਲੋਕ ਬਦਲਾਅ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਜਸਪਾਲ ਸਿੰਘ ਗੁੜੱਦੀ, ਰਮਨ ਦੀਪ ਸਿੰਘ ਗੁੜੱਦੀ, ਮੇਵਾ ਸਿੰਘ ਦੋਦੜਾ, ਬਸੰਤ ਸਿੰਘ ਬਖਸ਼ੀਵਾਲਾ, ਅਜੈਬ ਸਿੰਘ ਖੁਡਾਲ, ਗੁਰਚਰਨ ਸਿੰਘ, ਕਰਮਜੀਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਹੀਰੋਂ, ਰਾਮ ਸਿੰਘ, ਬਲਵਿੰਦਰ ਸਿੰਘ, ਜਗਸੀਰ ਸਿੰਘ ਅੱਕਾਂਵਾਲੀ, ਬਲਵਿੰਦਰ ਸਿੰਘ ਭਖੜਿਆਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 70 ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਮੇਅਰ ਮਹਿਤਾ ਨੇ ਫੁੱਟਬਾਲ ਮੁਕਾਬਲਿਆਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।