70 ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼
ਮੇਅਰ ਮਹਿਤਾ ਨੇ ਫੁੱਟਬਾਲ ਮੁਕਾਬਲਿਆਂ ਦਾ ਕੀਤਾ ਉਦਘਾਟਨ
ਬਠਿੰਡਾ, 3 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਅੱਜ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦਾ ਰਸਮੀ ਆਗਾਜ਼ ਹੋਇਆ। ਖੇਡਾਂ ਦੀ ਸ਼ੁਰੂਆਤ ਅੰਡਰ-14 ਲੜਕੀਆਂ ਦੇ ਫੁੱਟਬਾਲ ਮੁਕਾਬਲੇ ਨਾਲ ਹੋਈ, ਜਿਸ ਵਿਚ ਜ਼ੋਨ ਗੋਨਿਆਣਾ ਨੇ ਜ਼ੋਨ ਮੰਡੀ ਫੂਲ ਨੂੰ ਹਰਾ ਕੇ ਪਹਿਲੀ ਜਿੱਤ ਆਪਣੇ ਨਾਮ ਕੀਤੀ।
ਜ਼
ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦਾ ਉਦਘਾਟਨ ਕਰਦੇ ਹੋਏ ਮੇਅਰ ਪਦਮਜੀਤ ਸਿੰਘ ਮਹਿਤਾ ਤੇ ਸਿੱਖਿਆ ਅਧਿਕਾਰੀ। ਅਜੀਤ ਤਸਵੀਰ
04-08-2026
ਬਠਿੰਡਾ, 3 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਅੱਜ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦਾ ਰਸਮੀ ਆਗਾਜ਼ ਹੋਇਆ। ਖੇਡਾਂ ਦੀ ਸ਼ੁਰੂਆਤ ਅੰਡਰ-14 ਲੜਕੀਆਂ ਦੇ ਫੁੱਟਬਾਲ ਮੁਕਾਬਲੇ ਨਾਲ ਹੋਈ, ਜਿਸ ਵਿਚ ਜ਼ੋਨ ਗੋਨਿਆਣਾ ਨੇ ਜ਼ੋਨ ਮੰਡੀ ਫੂਲ ਨੂੰ ਹਰਾ ਕੇ ਪਹਿਲੀ ਜਿੱਤ ਆਪਣੇ ਨਾਮ ਕੀਤੀ। ਖੇਡਾਂ ਦਾ ਉਦਘਾਟਨ ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਮਹਿਤਾ ਨੇ ਕੀਤਾ ਅਤੇ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲੇ ਖੇਡਣ, ਅਨੁਸ਼ਾਸਨ ਦੀ ਪਾਲਣਾ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਚੰਗੇ ਭਵਿੱਖ ਦੀ ਮਜ਼ਬੂਤ ਨੀਂਹ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਮਮਤਾ ਖੁਰਾਨਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਸਿੱਧੂ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਅਤੇ ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਸਮਾਗਮ ਦੌਰਾਨ ਜ਼ਿਲ੍ਹਾ ਖੇਡ ਕਮੇਟੀ ਦੇ ਜਨਰਲ ਸਕੱਤਰ ਜਗਦੀਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਪਰਦੀਪ ਕੁਮਾਰ, ਸਹਾਇਕ ਸਕੱਤਰ ਹਰਮੰਦਰ ਸਿੰਘ, ਲੈਕਚਰਾਰ ਮਨਦੀਪ ਕੌਰ, ਕੁਲਵੀਰ ਸਿੰਘ, ਡੀ.ਪੀ.ਈ. ਰੇਸ਼ਮ ਸਿੰਘ ਅਤੇ ਗੁਰਿੰਦਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕੀਤਾ।