10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮਾਨਸਾ 'ਚ ਗਣਤੰਤਰ ਦਿਵਸ ਪਰੇਡ ਦੀ ਫੁੱਲ ਡਰੈੱਸ ਰਿਹਰਸਲ ਹੋਈ

ਫੁੱਲ ਡਰੈੱਸ ਰਿਹਰਸਲ ਮੌਕੇ ਪਰੇਡ ਦਾ ਨਿਰੀਖਣ ਕਰਦੇ ਹੋਏ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਤੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ | ਤਸਵੀਰ : ਸੇਮੀ ਮਾਨਸਾ<br/> 25-01-2026

ਮਾਨਸਾ, 24 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- 26 ਜਨਵਰੀ ਨੂੰ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਬਹੁਮੰਤਵੀ ਖੇਡ ਸਟੇਡੀਅਮ ਮਾਨਸਾ 'ਚ ਮਨਾਇਆ ਜਾਵੇਗਾ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਕੌਮੀ ਝੰਡਾ ਲਹਿਰਾਉਣਗੇ | ਸਮਾਰੋਹ ਦੀਆਂ ਤਿਆਰੀਆਂ ਦੇ ਚੱਲਦਿਆਂ ਫੁੱਲ ਡਰੈੱਸ ਰਿਹਰਸਲ ਹੋਈ | ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਉਨ੍ਹਾਂ ਪਰੇਡ ਦਾ ਨਿਰੀਖਣ ਕਰਨ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਲਈ | ਮਾਰਚ ਪਾਸਟ ਵਿਚ ਪੰਜਾਬ ਪੁਲਿਸ, ਹੋਮਗਾਰਡਜ਼ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੀਆਂ ਐਨ.ਸੀ.ਸੀ., ਸਕਾਊਟਸ ਅਤੇ ਗਾਈਡਜ਼ ਦੀਆਂ ਟੁਕੜੀਆਂ ਸ਼ਾਮਿਲ ਸਨ | ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ ਅਤੇ ਰਾਸ਼ਟਰੀ ਗੀਤ ਦਾ ਗਾਇਨ ਕੀਤਾ ਗਿਆ | ਇਸੇ ਦੌਰਾਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਡਿਪਟੀ ਕਮਿਸ਼ਨਰ ਨੇ ਆਦੇਸ਼ ਕੀਤੇ ਸਬੰਧਿਤ ਜ਼ਿੰਮੇਵਾਰੀਆਂ ਤੈਅ ਸਮੇਂ 'ਚ ਮੁਕੰਮਲ ਕਰ ਲੈਣ | ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ, ਜਿਸ ਵਿਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰੀਓਗ੍ਰਾਫੀਆਂ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਭਲਾਈ ਕਾਰਜਾਂ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਗਣਤੰਤਰ ਦਿਵਸ ਸਬੰਧੀ ਸੁਰੱਖਿਆ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ ਟਰੈਫ਼ਿਕ ਵਿਵਸਥਾ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਪਾਰਕਿੰਗ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਿ੍ਤਾ ਜੌਹਲ, ਐਸ.ਪੀ. ਪਰਦੀਪ ਸਿੰਘ ਸੰਧੂ, ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਡਾ. ਗੁਰਲੀਨ ਕੌਰ ਆਈ.ਏ.ਐਸ. (ਯੂ.ਟੀ) ਆਦਿ ਹਾਜ਼ਰ ਸਨ |
2 ਕਿੱਲੋਮੀਟਰ ਦਾ ਏਰੀਆ 'ਨੋ ਡਰੋਨ ਜ਼ੋਨ ਘੋਸ਼ਿਤ'
ਇਸੇ ਦੌਰਾਨ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਿ੍ਤਾ ਜੌਹਲ ਨੇ 26 ਜਨਵਰੀ ਨੂੰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਗਣਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਇਸ ਦੇ ਆਲੇ-ਦੁਆਲੇ ਦੇ 2 ਕਿੱਲੋਮੀਟਰ ਦੇ ਏਰੀਏ ਨੂੰ ਰੈੱਡ ਜ਼ੋਨ 'ਨੋ ਡਰੋਨ ਜ਼ੋਨ ਘੋਸ਼ਿਤ' ਕਰਦਿਆਂ ਡਰੋਨ ਕੈਮਰਿਆਂ ਨੂੰ ਉਡਾਉਣ 'ਤੇ ਮੁਕੰਮਲ ਪਾਬੰਦੀ ਲਗਾਈ ਹੈ | ਇਹ ਹੁਕਮ 26 ਜਨਵਰੀ ਲਈ ਲਾਗੂ ਰਹੇਗਾ |

ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਕਨਵੋਕੇਸ਼ਨ ਅੱਜ- ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਦੇ ਸਕੱਤਰ ਕਰਨਗੇ ਸ਼ਿਰਕਤ ਅਗਲੀ ਖ਼ਬਰ ਸਮਾਜ ਸੇਵੀ ਸੰਸਥਾ ਨੇ ਜ਼ਰੂਰਤਮੰਦ ਵਿਦਿਆਰਥੀਆਂ ਦੀ ਫ਼ੀਸ ਭਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।