07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਹਲਕਾ ਵਿਧਾਇਕ ਵਲੋਂ ਨਾਥਪੁਰਾ ਅਤੇ ਬਾਠ ਵਿਖੇ ਆਂਗਣਵਾੜੀ ਇਮਾਰਤਾਂ ਦੇ ਉਦਘਾਟਨ

ਅਜੀਤ ਡੈਸਕ 26-01-2026
ਨਥਾਣਾ, 25 ਜਨਵਰੀ (ਗੁਰਦਰਸ਼ਨ ਲੁੱਧੜ)- ਬਲਾਕ ਨਥਾਣਾ ਦੇ ਪਿੰਡ ਨਾਥਪੁਰਾ ਅਤੇ ਬਾਠ ਵਿਖੇ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਵਲੋਂ ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਬਣੀਆਂ ਇਮਾਰਤਾਂ ਦੇ ਉਦਘਾਟਨ ਕੀਤੇ ਗਏ¢ ਇਸ ਮੌਕੇ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਕੈਬਨਿਟ ਮੰਤਰੀ ਡਾ: ਬਲਜੀਤ ਕÏਰ ਦੀ ਅਗਵਾਈ ਵਿਚ ਲੋੜਵੰਦ ਵਰਗਾਂ ਦੀ ਭਲਾਈ ਦੇ ਨਾਲ ਨਾਲ 3 ਤੋਂ 5 ਸਾਲ ਦੇ ਬੱਚਿਆਂ ਦੀ ਪ੍ਰੀ-ਪ੍ਰਾਇਮਰੀ ਸਿੱਖਿਆ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀ ਸਰਬ ਪੱਖੀ ਉਨਤੀ ਲਈ ਵਚਨਬੱਧ ਹੈ¢ ਵਿਭਾਗ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੰਕਜ ਕੁਮਾਰ ਅਤੇ ਬਲਾਕ ਵਿਕਾਸ ਪ੍ਰੋਜੈਕਟ ਅਫ਼ਸਰ ਨਥਾਣਾ ਅਰਵਿੰਦਰ ਸਿੰਘ ਭੱਟੀ ਦੀ ਅਗਵਾਈ ਵਿਚ ਦਫ਼ਤਰੀ ਸਟਾਫ਼ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਨਰੇਗਾ ਸਕੀਮ ਤਹਿਤ ਨਵੀਆਂ ਉਸਾਰੀਆਂ ਗਈਆਂ ਆਂਗਣਵਾੜੀ ਕੇਂਦਰਾਂ ਦੀਆਂ ਇਮਾਰਤਾਂ ਵਿਚ ਪ੍ਰੀ-ਪ੍ਰਾਇਮਰੀ ਸਿੱਖਿਆ ਲਈ ਲੋੜੀਂਦੀਆਂ ਸਾਰੀਆਂ ਸੁਵਿਧਾਵਾਂ ਮਿਲ ਸਕਣਗੀਆਂ¢ ਇਸ ਮੌਕੇ ਸ਼ਿੰਦਰਪਾਲ ਸਿੰਘ ਸਰਪੰਚ ਨਾਥਪੁਰਾ, ਜਗਸੀਰ ਸਿੰਘ ਸਾਬਕਾ ਸਰਪੰਚ, ਦਫ਼ਤਰੀ ਕਰਮਚਾਰੀ ਬਲਵਿੰਦਰ ਸਿੰਘ, ਸੇਵਾਮੁਕਤ ਸੀਨੀਅਰ ਸਹਾਇਕ ਕਰਮਜੀਤ ਕੁਮਾਰ ਸ਼ਰਮਾ, ਸਰਕਲ ਸੁਪਰਵਾਈਜ਼ਰ ਨਿਰਮਲਜੀਤ ਕÏਰ ਅਤੇ ਪਰਮਜੀਤ ਕੌਰ ਵੀ ਸ਼ਾਮਿਲ ਸਨ¢
ਪਿਛਲੀ ਖ਼ਬਰ ਮਗਨਰੇਗਾ ਨੂੰ ਖ਼ਤਮ ਕਰ ਕੇ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਸਸਤੀ ਲੇਬਰ ਦੇਣ 'ਤੇ ਤੁਲੀ-ਕਾ. ਅਰਸ਼ੀ ਅਗਲੀ ਖ਼ਬਰ ਸ੍ਰੀ ਰਾਮ ਪ੍ਰਾਣ ਪ੍ਰਤਿਸ਼ਠਾ ਦੇ ਸਾਲਾਨਾ ਦਿਹਾੜੇ ਮੌਕੇ ਵਿਸ਼ਾਲ ਭੰਡਾਰਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।