07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਮਿਸ਼ਨ ਸਮਰੱਥ 4.0 ਦੇ ਤਹਿਤ ਬਲਾਕ ਪੱਧਰੀ ਅਧਿਆਪਕ ਟ੍ਰੇਨਿੰਗ ਆਯੋਜਿਤ

ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਮਾਲ ਰੋਡ ਬਠਿੰਡਾ ਵਿਖੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ | ਅਜੀਤ ਤਸਵੀਰ <br/> 26-01-2026
ਬਠਿੰਡਾ, 25 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਰਕਾਰੀ ਸਕੂਲਾਂ ਦੇ ਵਿੱਦਿਅਕ ਮਿਆਰ ਨੂੰ ਉੱਚਾ ਚੁੱਕਣ ਦੇ ਉਦੇਸ਼ ਨਾਲ ਸ.ਸ.ਸ.ਸ. ਕੰਨਿਆ, ਮਾਲ ਰੋਡ, ਬਠਿੰਡਾ ਵਿਖੇ ਮਿਸ਼ਨ ਸਮਰੱਥ 4.0 ਦੇ ਤਹਿਤ ਬਲਾਕ ਪੱਧਰੀ ਅਧਿਆਪਕ ਟ੍ਰੇਨਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ. ਸਿੱ., ਸ੍ਰੀਮਤੀ ਮਮਤਾ ਖੁਰਾਣਾ ਸੇਠੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ, ਪਿ੍ੰਸੀਪਲ ਡਾਇਟ ਸਤਵਿੰਦਰਪਾਲ ਕੌਰ ਸਿੱਧੂ ਅਤੇ ਡੀਆਰਸੀ ਬਾਲਕ੍ਰਿਸ਼ਨ ਅਗਰਵਾਲ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ¢ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਨੇ ਦੱਸਿਆ ਕਿ ਬਲਾਕ ਬਠਿੰਡਾ ਦੇ 39 ਸਕੂਲਾਂ ਦੇ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਨੇ ਇਸ ਟ੍ਰੇਨਿੰਗ ਵਿਚ ਭਾਗ ਲਿਆ ਅਤੇ ਵਿਚਾਰ-ਵਟਾਂਦਰੇ ਕੀਤੇ¢ ਇਸ ਟ੍ਰੇਨਿੰਗ ਦਾ ਕੇਂਦਰੀ ਧਿਆਨ ਛੇਵੀਂ, ਸੱਤਵੀਂ ਅਤੇ ਅੱਠਵੀਂ ਕਲਾਸਾਂ ਦੇ ਬੱਚਿਆਂ ਨੂੰ ਤਿੰਨ ਪੱਧਰਾਂ-ਲੈਵਲ-1, ਲੈਵਲ-2 ਅਤੇ ਲੈਵਲ-3 ਵਿਚ ਵੰਡ ਕੇ ਉਨ੍ਹਾਂ ਦੇ ਸਿੱਖਣ ਪੱਧਰ ਨੂੰ ਉੱਚਾ ਚੁੱਕਣ 'ਤੇ ਸੀ¢ ਮਿਸ਼ਨ ਸਮਰੱਥ 4.0 ਦੇ ਤਹਿਤ ਇਸ ਸਮੇਂ ਤਿੰਨ ਮੁੱਖ ਵਿਸ਼ਿਆਂ-ਪੰਜਾਬੀ, ਅੰਗਰੇਜ਼ੀ ਅਤੇ ਗਣਿਤ ਉੱਤੇ ਕੰਮ ਕੀਤਾ ਜਾ ਰਿਹਾ ਹੈ¢ਧਿਆਨਯੋਗ ਹੈ ਕਿ ਇਸ ਤੋਂ ਪਹਿਲਾਂ ਮਿਸ਼ਨ ਸਮਰੱਥ 1.0, 2.0 ਅਤੇ 3.0 ਵੀ ਸਫਲਤਾਪੂਰਵਕ ਪੂਰੇ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਦੇ ਨਤੀਜੇ ਬਹੁਤ ਹੀ ਪ੍ਰੇਰਣਾਦਾਇਕ ਰਹੇ ਹਨ¢ ਮਿਸ਼ਨ ਸਮਰੱਥ 4.0 ਨੂੰ ਅਗਲੇ ਅਕਾਦਮਿਕ ਸਾਲ ਅਪ੍ਰੈਲ 2026 ਤੋਂ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਲਾਗੂ ਕੀਤਾ ਜਾਵੇਗਾ¢ਇਸ ਅਧੀਨ ਵਿਦਿਆਰਥੀਆਂ ਨੂੰ ਅਪ੍ਰੈਲ ਅਤੇ ਮਈ ਮਹੀਨਿਆਂ ਵਿਚ ਸਪੈਸ਼ਲ ਤਿਆਰ ਕੀਤਾ ਗਿਆ ਸਿਲੇਬਸ ਪੜ੍ਹਾਇਆ ਜਾਵੇਗਾ¢ ਤਾਂ ਜੋ ਵਿਦਿਆਰਥੀ ਘੱਟੋ ਘੱਟ ਸਿੱਖਣ ਦੇ ਟੀਚਿਆਂ ਵਿਚ ਪ੍ਰਪੱਕਤਾ ਹਾਸਲ ਕਰ ਸਕਣ¢ ਮਿਸ਼ਨ ਸਮਰੱਥ 4.0 ਸਿਰਫ਼ ਇਕ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਵਾਲਾ ਇਕ ਯਤਨ ਹੈ¢
ਪਿਛਲੀ ਖ਼ਬਰ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 27 ਨੂੰ <br/> ਅਗਲੀ ਖ਼ਬਰ ਮਗਨਰੇਗਾ ਨੂੰ ਖ਼ਤਮ ਕਰ ਕੇ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਸਸਤੀ ਲੇਬਰ ਦੇਣ 'ਤੇ ਤੁਲੀ-ਕਾ. ਅਰਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।