08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰੀ-ਡਾ. ਹਰਦੀਪ ਸਿੰਘ

ਅਜੀਤ ਡੈਸਕ 26-01-2026
ਮਾਨਸਾ, 25 ਜਨਵਰੀ (ਰਾਵਿੰਦਰ ਸਿੰਘ ਰਵੀ)- ਲੋਕਤੰਤਰ ਦੀ ਮਜ਼ਬੂਤੀ ਅਤੇ ਸਮਾਜ ਨੂੰ ਹੋਰ ਵਿਕਸਿਤ ਕਰਨ ਲਈ ਹਰੇਕ ਨਾਗਰਿਕ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ | ਇਹ ਵਿਚਾਰ ਡਾ. ਹਰਦੀਪ ਸਿੰਘ ਪਿ੍ੰਸੀਪਲ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਨੇ ਸਵੀਪ ਅਤੇ ਐਨ.ਐਸ.ਐਸ. ਵਿਭਾਗ ਵਲੋਂ 16ਵਾਂ ਕੌਮੀ ਵੋਟਰ ਦਿਵਸ ਮਨਾਉਣ ਮੌਕੇ ਕਰਵਾਏ ਵੋਟ ਦੀ ਮਹੱਤਤਾ ਬਾਰੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ | ਉਨ੍ਹਾਂ ਕਿਹਾ ਕਿ ਲੋਕਤੰਤਰੀ ਸਰਕਾਰ ਵਿਸ਼ਵ ਭਰ ਦੀਆਂ ਸਰਕਾਰਾਂ ਦੇ ਮਾਡਲ ਵਿਚੋਂ ਸਭ ਤੋਂ ਉੱਤਮ ਨਮੂਨਾ ਹੈ | ਉਨ੍ਹਾਂ ਦੱਸਿਆ ਕਿ ਵੋਟਰ ਲੋਕਤੰਤਰ ਦੀ ਨੀਂਹ ਹੁੰਦੇ ਹਨ, ਇਸ ਲਈ ਸਭ ਨੌਜਵਾਨਾਂ ਨੂੰ 18 ਸਾਲ ਦੀ ਉਮਰ ਹੋਣ 'ਤੇ ਆਪਣੀ ਵੋਟ ਲਾਜ਼ਮੀ ਬਣਾਉਣੀ ਚਾਹੀਦੀ ਹੈ | ਡਾ. ਸਤਵੀਰ ਕੌਰ ਵਲੋਂ ਸਟਾਫ਼ ਅਤੇ ਵਿਦਿਆਰਥੀਆਂ ਨੂੰ ਲੋਕਤੰਤਰੀ ਪਰੰਪਰਾਵਾਂ ਨੂੰ ਕਾਇਮ ਰੱਖਦਿਆਂ ਸਾਰੀਆਂ ਚੋਣਾਂ ਵਿਚ ਵੋਟ ਦੇ ਹੱਕ ਦੀ ਵਰਤੋਂ ਕਰਨ ਦੀ ਸਹੁੰ ਵੀ ਚੁਕਾਈ ਗਈ | ਸਵੀਪ ਨੋਡਲ ਅਫ਼ਸਰ ਡਾ. ਕੁਲਦੀਪ ਸਿੰਘ ਢਿੱਲੋਂ ਅਤੇ ਐਨ.ਐਸ.ਐਸ. ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਅੰਬੇਸ਼ ਭਾਰਦਵਾਜ, ਡਾ. ਅਜਮੀਤ ਕੌਰ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਸਭਨਾਂ ਲਈ ਮਤਦਾਨ ਕਰਨਾ ਅਤਿ ਜ਼ਰੂਰੀ ਹੈ | ਇਸ ਮੌਕੇ ਡਾ. ਜਸਕਰਨ ਸਿੰਘ, ਪ੍ਰੋ. ਸੁਖਦੀਪ ਸਿੰਘ, ਡਾ. ਅਵਿਨਾਸ਼ ਕੁਮਾਰ, ਡਾ. ਰਾਵਿੰਦਰ ਸਿੰਘ, ਡਾ. ਸੀਮਾ ਜਿੰਦਲ, ਪ੍ਰੋ. ਬਲਜੀਤ ਸਿੰਘ, ਡਾ. ਤਨਵੀਰ ਸਿੰਘ, ਡਾ. ਹਰਵਿੰਦਰ ਕੌਰ, ਡਾ. ਜਸਪ੍ਰੀਤ ਕੌਰ, ਪ੍ਰੋ. ਹਿਮਾਂਸ਼ੂ ਸਿੰਗਲਾ, ਪ੍ਰੋ. ਹਰਜਿੰਦਰ ਸਿੰਘ, ਪ੍ਰੋ. ਪ੍ਰਭਾ ਦੇਵੀ, ਪ੍ਰੋ. ਸੰਯੋਗ ਸੇਠੀ, ਡਾ. ਪ੍ਰਤਿਭਾ ਜਿੰਦਲ, ਡਾ. ਸਿੰਪਲ ਬਾਂਸਲ, ਪ੍ਰੋ. ਬੇਅੰਤ ਕੌਰ, ਪ੍ਰੋ. ਲੋਕੇਸ਼ ਗਰਗ, ਪ੍ਰੋ. ਵਿਕੇਸ਼ ਬਾਂਸਲ ਆਦਿ ਹਾਜ਼ਰ ਸਨ |
• ਸਰਕਾਰੀ ਆਈ.ਟੀ.ਆਈ. 'ਚ ਵੋਟਰ ਦਿਵਸ ਮਨਾਇਆ -ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ ਐੱਨ.ਐੱਸ.ਐੱਸ. ਅਤੇ ਐੱਨ.ਸੀ.ਸੀ. ਯੂਨਿਟ ਵਲੋਂ ਕੌਮੀ ਵੋਟਰ ਦਿਵਸ ਮਨਾਇਆ ਗਿਆ | ਪਿ੍ੰਸੀਪਲ ਗੁਰਮੇਲ ਸਿੰਘ ਮਾਖਾ ਨੇ ਦੱਸਿਆ ਕਿ ਜੋ ਸਿੱਖਿਆਰਥੀ 18 ਸਾਲ ਤੋਂ ਵੱਧ ਉਮਰ ਦੇ ਹੋ ਗਏ ਹਨ, ਉਨ੍ਹਾਂ ਨੂੰ ਵੋਟ ਬਣਾਉਣੀ ਚਾਹੀਦੀ ਹੈ | ਉਨ੍ਹਾਂ ਵੋਟ ਦਾ ਸਹੀ, ਇਮਾਨਦਾਰੀ ਅਤੇ ਨਿਰਪੱਖਤਾ ਨਾਲ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ | ਪ੍ਰੋਗਰਾਮ ਅਫ਼ਸਰ ਜਸਪਾਲ ਸਿੰਘ ਵਲੋਂ ਵੋਟ ਦੀ ਮਹੱਤਤਾ ਵਿਸ਼ੇ 'ਤੇ ਚਾਨਣਾ ਪਾਇਆ | ਸਿੱਖਿਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਪ੍ਰਣ ਲਿਆ ਕਿ ਉਹ ਬਿਨਾਂ ਕਿਸੇ ਦਬਾਅ ਤੋਂ ਆਪਣੀ ਵੋਟ ਦੀ ਵਰਤੋਂ ਕਰਨਗੇ | ਇਸ ਮੌਕੇ ਗੁਰਪਿਆਰ ਸਿੰਘ, ਕੁਲਵਿੰਦਰ ਕੌਰ, ਗੁਰਪ੍ਰੀਤ ਸਿੰਘ, ਸੁਭਾਸ਼ ਚੰਦਰ ਅਤੇ ਪਰਮਿੰਦਰ ਸਿੰਘ ਆਦਿ ਹਾਜ਼ਰ ਸਨ |
• ਬਿਨਾਂ ਕਿਸੇ ਲਾਲਚ ਅਤੇ ਦਬਾਅ ਤੋਂ ਵੋਟ ਦੀ ਵਰਤੋਂ ਕਰਨ ਵੋਟਰ-ਐੱਸ.ਡੀ.ਐੱਮ. -ਸਰਦੂਲਗੜ੍ਹ ਤੋਂ ਜੀ.ਐਮ ਅਰੋੜਾ ਅਨੁਸਾਰ- ਐਸ.ਡੀ.ਐਮ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਦੀ ਰਹਿਨੁਮਾਈ ਹੇਠ ਸਥਾਨਕ ਦਫ਼ਤਰ ਉਪ ਮੰਡਲ ਮੈਜਿਸਟਰੇਟ ਵਿਖੇ 16ਵਾਂ ਕੌਮੀ ਵੋਟਰ ਦਿਵਸ ਮਨਾਇਆ ਗਿਆ | ਉਨ੍ਹਾਂ ਅਧਿਕਾਰੀਆਂ, ਕਰਮਚਾਰੀਆਂ ਅਤੇ ਹਾਜ਼ਰ ਨਾਗਰਿਕਾਂ ਨੂੰ ਲੋਕਤੰਤਰ 'ਚ ਅਟੱਲ ਵਿਸ਼ਵਾਸ ਰੱਖਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦਾ ਫ਼ਰਜ਼ ਹੈ ਕਿ ਉਹ ਨਿਡਰ ਹੋ ਕੇ ਕਿਸੇ ਵੀ ਤਰਾਂ ਦੇ ਲਾਲਚ ਤੋਂ ਪ੍ਰਭਾਵਿਤ ਹੋਏ ਬਿਨਾਂ ਆਪਣੇ ਮਤ ਅਧਿਕਾਰ ਦੀ ਵਰਤੋਂ ਕਰੇ ਅਤੇ ਸੁਤੰਤਰ, ਨਿਰਪੱਖ ਤੇ ਸ਼ਾਂਤਮਈ ਚੋਣ ਪ੍ਰਕਿਰਿਆ ਨੂੰ ਮਜ਼ਬੂਤ ਬਣਾਏ | ਇਸ ਮੌਕੇ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਵੀ ਰਾਸ਼ਟਰੀ ਵੋਟਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਤੋਂ ਇਲਾਵਾ 18 ਤੋਂ 19 ਸਾਲ ਦੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਭਰੇ ਗਏ |
• ਵੋਟਰ ਦਿਵਸ ਮੌਕੇ ਨਿਰਪੱਖ ਵੋਟ ਪਾਉਣ ਦਾ ਪ੍ਰਣ ਲਿਆ-ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- 16ਵਾਂ ਕੌਮੀ ਵੋਟਰ ਦਿਵਸ ਸਥਾਨਕ ਸਰਕਾਰੀ ਸਕੂਲ (ਕੰਨਿਆ) ਮਨਾਇਆ ਗਿਆ | ਐੱਸ.ਡੀ.ਐੱਮ. ਬੁਢਲਾਡਾ ਗਗਨਦੀਪ ਸਿੰਘ ਨੇ ਕਿਹਾ ਕਿ ਵੋਟ ਪਾਉਣਾ ਹਰ ਨਾਗਰਿਕ ਲਈ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਹਮੇਸ਼ਾ ਬਿਨਾਂ ਕਿਸੇ ਲਾਲਚ ਦੇ ਪ੍ਰਭਾਵ ਤੋਂ ਆਪਣੀ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਯੁਵਕ ਵੋਟ ਬਣਵਾਉਣ ਲਈ ਆਪਣਾ ਫਾਰਮ ਆਨਲਾਈਨ ਜਾਂ ਵੋਟ ਹੈਲਪਲਾਈਨ ਮੋਬਾਈਲ ਐਪ ਰਾਹੀਂ ਭਰ ਸਕਦੇ ਹਨ | ਇਸ ਤੋਂ ਇਲਾਵਾ ਸਬੰਧਿਤ ਬੀ.ਐੱਲ.ਓਜ਼ ਜਾਂ ਚੋਣ ਦਫ਼ਤਰ ਵਿਖੇ ਵੀ ਨਵੀਂ ਵੋਟ ਲਈ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ, ਕਾਰਜਸਾਧਕ ਅਫ਼ਸਰ ਬੁਢਲਾਡਾ ਸਿਕੰਦਰ ਸਿੰਘ, ਅਮਰਨਾਥ ਸਿੰਘ, ਅਮਨਦੀਪ ਸਿੰਘ, ਰਾਜੇਸ਼ ਯਾਦਵ, ਦੀਪਕ ਮੋਹਨ, ਗੁਰਪ੍ਰੀਤ ਸਿੰਘ, ਬਲਜਿੰਦਰ ਕੁਮਾਰ, ਮੁਨੀਸ਼ ਕੁਮਾਰ, ਲੱਖਾ ਸਿੰਘ, ਮਨੋਜ ਕੁਮਾਰ, ਪ੍ਰਦੀਪ ਸਿੰਘ ਟਾਹਲੀਆਂ, ਸ਼ਸ਼ੀ ਭੂਸ਼ਨ, ਊਧਮ ਸਿੰਘ, ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਲਿਆਂਦੀ 'ਜੀ ਰਾਮ ਜੀ' ਯੋਜਨਾ ਪੂਰੀ ਤਰਾਂ ਮਜ਼ਦੂਰ ਪੱਖੀ-ਬੱਬੀ ਦਾਨੇਵਾਲੀਆ ਅਗਲੀ ਖ਼ਬਰ ਸਟਾਰ ਪਲੱਸ ਕਾਨਵੈਂਟ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।