08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗਲੋਬਲ ਡਿਸਕਵਰੀ ਸਕੂਲ ਵਿਚ ਮਨਾਇਆ ਗਣਤੰਤਰ ਦਿਵਸ <br/>

ਗਣਤੰਤਰ ਦਿਵਸ ਮੌਕੇ ਪੇਸ਼ਕਾਰੀ ਕਰਦੇ ਵਿਦਿਆਰਥੀ | ਤਸਵੀਰਾਂ : ਸੁਖਪਾਲ ਸਿੰਘ ਸੁੱਖੀ <br/> 26-01-2026
ਲਹਿਰਾ ਮੁਹੱਬਤ, 25 ਜਨਵਰੀ (ਸੁਖਪਾਲ ਸਿੰਘ ਸੁੱਖੀ): ਸਰਾਫ਼ ਐਜੂਬੀਕਨਜ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਵਿਚ ਸਕੂਲ ਪਿ੍ੰਸੀਪਲ ਦੀ ਅਗਵਾਈ ਹੇਠ ਗਣਤੰਤਰ ਦਿਵਸ ਸਮਾਰੋਹ ਖ਼ੁਸ਼ੀ, ਉਤਸ਼ਾਹ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਬੰਧਕ, ਪਿ੍ੰਸੀਪਲ ਅਤੇ ਕੋਆਰਡੀਨੇਟਰ ਵਲੋਂ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ, ਜਿਸ ਤੋਂ ਬਾਅਦ ਰਾਸ਼ਟਰੀ ਗੀਤ ਗਾਇਆ ਗਿਆ | ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਦੇਸ਼ ਭਗਤੀ ਗੀਤ ਭਾਰਤ ਦੇਸ਼ ਹੈ ਮੇਰਾ, ਮੇਰਾ ਮੁਲਕ ਮੇਰਾ ਦੇਸ਼ ਅਤੇ ਵੰਦੇ ਮਾਤਰਮ ਨੇ ਪੂਰੇ ਵਾਤਾਵਰਨ ਨੂੰ ਦੇਸ਼ ਪੇ੍ਰਮ ਨਾਲ ਭਰ ਦਿੱਤਾ | ਵਿਦਿਆਰਥੀਆਂ ਨੇ ਰੋਲ ਪਲੇਅ ਅਤੇ ਕੋਰੀਓਗ੍ਰਾਫੀ ਰਾਹੀਂ ਸ਼ਹੀਦ ਭਗਤ ਸਿੰਘ ਦੀਆਂ ਦੇਸ਼-ਭਗਤੀ ਭਾਵਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਕਾਵਿਆ ਅਸੀਜਾ ਨੇ ਗਣਤੰਤਰ ਦਿਵਸ ਦੇ ਮਹੱਤਵ 'ਤੇ ਪ੍ਰਕਾਸ਼ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਸੰਵਿਧਾਨ ਪ੍ਰਤੀ ਸੁਚੇਤ ਰਹਿਣ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੁਨੇਹਾ ਦਿੱਤਾ | ਸਕੂਲ ਚੇਅਰਮੈਨ ਕਮਲੇਸ਼ ਸਰਾਫ਼ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਮਹੱਤਵ ਬਾਰੇ ਦੱਸਦੇ ਹੋਏ ਅਨੁਸ਼ਾਸਨ, ਮਿਹਨਤ ਅਤੇ ਇਮਾਨਦਾਰੀ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਜੀਨੀਅਸ ਮੇਨ ਪ੍ਰੀਖਿਆ ਦਾ ਸਫਲ ਆਯੋਜਨ ਅਗਲੀ ਖ਼ਬਰ ਆਨਲਾਈਨ ਗੇਮਿੰਗ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਸਾਈਬਰ ਧੋਖਾਧੜੀ ਗਰੋਹ ਦਾ ਪਰਦਾਫਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।