ਮਾਨਸਾ, 14 ਫਰਵਰੀ (ਧਾਲੀਵਾਲ)- ਮਾਲਵਾ ਕਾਲਜ ਮਾਨਸਾ ਵਿਖੇ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕਾਨੂੰਨੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ¢ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਾਜਵਿੰਦਰ ਕੌਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅਥਾਰਿਟੀ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੂੰ ਔਰਤਾਂ ਦੇ ਕਾਨੂੰਨੀ ਹੱਕਾਂ ਬਾਰੇ ਵਿਸਥਾਰ ਪੂਰਵਕ ਦੱਸਿਆ | ਉਨ੍ਹਾਂ ਨੇ ਵਿਦਿਆਰਥੀਆਂ ਨਾਲ ਨਿੱਜੀ ਅਨੁਭਵ ਵੀ ਸਾਂਝੇ ਕੀਤੇ ਅਤੇ ਕਿਹਾ ਕਿ ਜੇਕਰ ਕਿਸੇ ਵੀ ਵਿਦਿਆਰਥੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ/ਸਲਾਹ ਦੀ ਜ਼ਰੂਰਤ ਹੋਵੇ ਤਾਂ ਉਹ ਏ.ਡੀ.ਆਰ. ਸੈਂਟਰ ਵਿਖੇ ਪਹੁੰਚ ਕਰ ਸਕਦਾ ਹੈ | ਪਿੰ੍ਰਸੀਪਲ ਸੁਖਵਿੰਦਰ ਕÏਰ ਨੇ ਸਭਨਾਂ ਦਾ ਧੰਨਵਾਦ ਕੀਤਾ |