ਚਾਉਕੇ, 14 ਫਰਵਰੀ (ਮਨਜੀਤ ਸਿੰਘ ਘੜੈਲੀ)- ਹਲਕਾ ਮੌੜ 'ਚ ਅੱਜ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਬਲ ਮਿਲਿਆ ਜਦ ਪਿੰਡ ਜੈਦ ਵਿਖੇ ਕਰੀਬ 15 ਪਰਿਵਾਰਾਂ ਨੇ ਭਾਜਪਾ ਹਲਕਾ ਮੌੜ ਦੇ ਇੰਚਾਰਜ ਦਿਆਲ ਦਾਸ ਸੋਢੀ ਸੂਬਾ ਜਨਰਲ ਸਕੱਤਰ ਭਾਜਪਾ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ¢ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋਏ ਇਨ੍ਹਾਂ ਪਰਿਵਾਰਾਂ ਨੂੰ ਸਨਮਾਨਿਤ ਕਰਨ ਸਮੇਂ ਸੰਬੋਧਨ ਕਰਦਿਆ ਭਾਜਪਾ ਹਲਕਾ ਮੌੜ ਦੇ ਇੰਚਾਰਜ ਦਿਆਲ ਦਾਸ ਸੋਢੀ ਨੇ ਆਖਿਆ ਕਿ ਭਾਜਪਾ 'ਚ ਸ਼ਾਮਿਲ ਹੋਏ ਉਕਤ ਪਰਿਵਾਰਾਂ ਨੂੰ ਪਾਰਟੀ 'ਚ ਪੂਰਨ ਮਾਣ ਸਤਿਕਾਰ ਦਿੱਤਾ ਜਾਵੇਗਾ¢ ਉਨ੍ਹਾਂ ਆਖਿਆ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੁਹਾਜ਼ 'ਤੇ ਫ਼ੇਲ੍ਹ ਸਾਬਤ ਹੋ ਰਹੀ ਹੈ , ਸੂਬੇ 'ਚ ਅਮਨ -ਕਾਨੂੰਨ ਦੀ ਸਥਿਤੀ ਦਿਨੋ-ਦਿਨ ਬਦ ਤੋਂ ਬਦਤਰ ਹੋ ਰਹੀ ਹੈ¢ ਉਨਾਂ ਕਿਹਾ ਕਿ ਸੂਬੇ ਦੀ ਜਨਤਾ ਦਾ ਆਪ ਸਰਕਾਰ ਤੋਂ ਮੋਹ ਭੰਗ ਹੋ ਰਿਹਾ ਹੈ¢ ਉਨ੍ਹਾਂ ਦੱਸਿਆ ਕਿ ਪੰਜਾਬ 'ਚ ਭਾਜਪਾ ਦਾ ਕਾਫ਼ਲਾ ਦਿਨੋਂ ਦਿਨ ਵਧ ਰਿਹਾ ਹੈ ਕਿਉਂਕਿ ਸੂਬੇ ਦੀ ਜਨਤਾ ਨੂੰ ਭਲੀ-ਭਾਂਤ ਪਤਾ ਲੱਗ ਚੁੱਕਾ ਹੈ ਕਿ ਦੇਸ਼ ਦੀ ਭਲਾਈ ਲਈ ਭਾਜਪਾ ਨੂੰ ਮਜਬੂਤ ਕਰਨਾ ਸਮੇਂ ਦੀ ਲੋੜ ਹੈ¢ ਉਨਾਂ ਨੇ ਪੰਜਾਬ ਦੇ ਲੋਕਾਂ ਨੂੰ ਸੂਬੇ ਦੀ ਸਰਬਪੱਖੀ ਤਰੱਕੀ ਅਤੇ ਵਿਕਾਸ ਲਈ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ¢ ਇਸ ਮੌਕੇ ਮੰਡਲ ਪ੍ਰਧਾਨ ਅਮਨਦੀਪ ਸਿੰਘ ਸਿੱਧੂ, ਗੁਰਵਿੰਦਰ ਬੱਲੋ, ਧੰਨ ਰਾਜ ਚਾਉਕੇ, ਬਲਵੀਰ ਸਿੰਘ ਬਦਿਆਲਾ ਅਤੇ ਕਰਮਪਾਲ ਸਿੰਘ ਭੁੱਲਰ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ¢
ਪਿੰਡ ਜੈਦ ਦੇ 15 ਪਰਿਵਾਰਾਂ ਨੇ ਦਿਆਲ ਸੋਢੀ ਦੀ ਅਗਵਾਈ ਹੇਠ ਭਾਜਪਾ ਦਾ ਪੱਲਾ ਫੜਿਆ
ਅਜੀਤ ਡੈਸਕ
15-02-2026