14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਈ-ਰਿਕਸ਼ਾ ਚੋਰੀ ਕਰਨ ਦੇ ਮਾਮਲੇ 'ਚ ਮੁਕੱਦਮਾ ਦਰਜ <br/>

ਅਜੀਤ ਡੈਸਕ 15-02-2026
ਬਠਿੰਡਾ, 14 ਫਰਵਰੀ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਸਖ਼ਤੀ ਵਰਤਣ ਦੇ ਬਾਵਜੂਦ ਚੋਰਾਂ ਦੇ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ | ਸ਼ਹਿਰ ਵਿਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ | ਲੰਘੇ ਦਿਨੀਂ ਪਾਵਰ ਹਾਊਸ ਰੋਡ ਬਠਿੰਡਾ ਤੋਂ ਇਕ ਈ-ਰਿਕਸ਼ਾ ਚੋਰੀ ਹੋਣ ਦੀ ਖ਼ਬਰ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਕੁਲਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਜੁਝਾਰ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਪ੍ਰਤਾਪ ਨਗਰ ਬਠਿੰਡਾ ਵਲੋਂ ਥਾਣਾ ਸਿਵਲ ਲਾਇਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ 7 ਫਰਵਰੀ 2026 ਨੂੰ ਪਾਵਰ ਹਾਊਸ ਰੋਡ ਬਠਿੰਡਾ ਤੋਂ ਕਿਸੇ ਨਾਮਾਲੂਮ ਵਿਅਕਤੀ ਨੇ ਮੇਰਾ ਈ-ਰਿਕਸ਼ਾ ਚੋਰੀ ਕਰ ਲਿਆ | ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਡਾ. ਦਲਜੀਤ ਸਿੰਘ ਗੁਰੂ ਨੂੰ ਹਲਕਾ ਭੁੱਚੋ ਦਾ ਇੰਚਾਰਜ ਲਾਏ ਜਾਣ ਦਾ ਸਵਾਗਤ ਅਗਲੀ ਖ਼ਬਰ ਵਿਧਾਇਕ ਬੁੱਧ ਰਾਮ ਨੇ ਨੈੱਟ ਪਾਸ ਭੈਣਾਂ ਦੇ ਘਰ ਲਈ 2.50 ਲੱਖ ਦੀ ਵਿੱਤੀ ਸਹਾਇਤਾ ਦਿਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।