14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸ਼੍ਰੋਮਣੀ ਅਕਾਲੀ ਦਲ ਵਲੋਂ ਡਾ. ਦਲਜੀਤ ਸਿੰਘ ਗੁਰੂ ਨੂੰ ਹਲਕਾ ਭੁੱਚੋ ਦਾ ਇੰਚਾਰਜ ਲਾਏ ਜਾਣ ਦਾ ਸਵਾਗਤ

ਅਜੀਤ ਡੈਸਕ 15-02-2026

ਲਹਿਰਾ ਮੁਹੱਬਤ, 14 ਫਰਵਰੀ (ਸੁਖਪਾਲ ਸਿੰਘ ਸੁੱਖੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਤੋਂ ਡਾ: ਦਲਜੀਤ ਸਿੰਘ ਗੁਰੂ ਨੂੰ ਹਲਕਾ ਇੰਚਾਰਜ ਲਾਏ ਜਾਣ 'ਤੇ ਭਰਵਾਂ ਸਵਾਗਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਸਮੇਤ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ | ਇਸ ਮੌਕੇ ਲਹਿਰਾ ਬੇਗਾ ਤੋਂ ਸਿਕੰਦਰ ਸਿੰਘ ਬੇਗਾ ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਡਾ. ਦਲਜੀਤ ਸਿੰਘ ਗੁਰੂ ਨੂੰ ਹਲਕਾ ਇੰਚਾਰਜ ਲਾਏ ਜਾਣ ਨਾਲ ਪਾਰਟੀ ਹੋਰ ਮਜ਼ਬੂਤੀ ਹੋਈ ਹੈ | ਕਿਉਂਕਿ ਡਾ: ਦਲਜੀਤ ਸਿੰਘ ਗੁਰੂ ਸਮਝਦਾਰ ਤੇ ਮਿਲਾਪੜੇ ਸੁਭਾਅ ਵਾਲੇ ਹਨ | ਜੋ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲਗਭਗ 20 ਸਾਲਾਂ ਤੋਂ ਬਤੌਰ ਵੈਟਨਰੀ ਡਾਕਟਰ ਵਜੋਂ ਹਰ ਘਰ ਵਿਚ ਵਿਚਰੇ ਹਨ ਤੇ ਹਲਕੇ ਦੇ ਲੋਕਾਂ ਤੋਂ ਇਲਾਵਾ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਬਹੁਤ ਨੇੜੇ ਤੋਂ ਜਾਣੂ ਹਨ | ਇਸ ਮੌਕੇ ਉਨ੍ਹਾਂ ਡਾ: ਦਲਜੀਤ ਸਿੰਘ ਗੁਰੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਵਿੱਖ ਵਿਚ ਅਕਾਲੀ ਦਲ ਦੀ ਮਜ਼ਬੂਤੀ ਲਈ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਘਰ-ਘਰ ਜਾ ਕੇ ਗਤੀਵਿਧੀਆਂ ਰਾਹੀਂ ਸੂਬੇ ਦੀ ਟਕਸਾਲੀ ਪਾਰਟੀ ਨਾਲ ਲੋਕਾਂ ਨੂੰ ਜੋੜਨ ਵਿਚ ਜ਼ਰੂਰ ਸਫ਼ਲ ਹੋਣਗੇ | ਇਸ ਨਿਯੁਕਤੀ ਨਾਲ ਪਾਰਟੀ ਆਗੂਆਂ ਨੇ ਜਿੱਥੇ ਖੁਸ਼ੀ ਮਨਾਈ ਹੈ, ਉਥੇ ਹਲਕੇ ਦੇ ਅਕਾਲੀ ਵਰਕਰਾਂ ਵਿਚ ਵੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਇਸ ਮੌਕੇ ਜਗਸੀਰ ਸਿੰਘ ਜੱਗਾ ਕਲਿਆਣ ਜ਼ਿਲ੍ਹਾ ਪ੍ਰਧਾਨ ਦਿਹਾਤੀ, ਗੁਰਲਾਭ ਸਿੰਘ ਢੇਲਵਾਂ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਚੱਕ ਬੱਖਤੂ ਸਾਬਕਾ ਸਰਪੰਚ, ਸਵਰਨ ਸਿੰਘ ਪੂਹਲੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਅਜਮੇਰ ਸਿੰਘ ਬਲਾਕ ਸੰਮਤੀ ਮੈਂਬਰ, ਪ੍ਰਗਟ ਸਿੰਘ ਚੱਕ ਤੋਂ ਇਲਾਵਾ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਚਲਦੀ ਰੇਲਗੱਡੀ 'ਚ ਚੜ੍ਹਨ ਵਾਲੀ ਔਰਤ ਪਟੜੀ 'ਤੇ ਡਿੱਗੀ ਅਗਲੀ ਖ਼ਬਰ ਈ-ਰਿਕਸ਼ਾ ਚੋਰੀ ਕਰਨ ਦੇ ਮਾਮਲੇ 'ਚ ਮੁਕੱਦਮਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।