14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਭਾਕਿਯੂ ਡਕੌਂਦਾ (ਧਨੇਰ) ਵਲੋਂ ਥਾਣਾ ਜੋਗਾ ਦਾ ਘਿਰਾਓ- ਨਾਅਰੇਬਾਜ਼ੀ ਵੀ ਕੀਤੀ

ਅਜੀਤ ਡੈਸਕ 15-02-2026

ਜੋਗਾ, 14 ਫਰਵਰੀ (ਹਰਜਿੰਦਰ ਸਿੰਘ ਚਹਿਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੀ ਅਗਵਾਈ ਹੇਠ ਕਿਸਾਨਾਂ ਵਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਥਾਣਾ ਜੋਗਾ ਦਾ ਘਿਰਾਓ ਕਰ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ¢ ਜਥੇਬੰਦੀ ਦੇ ਸੂਬਾਈ ਆਗੂ ਮੱਖਣ ਸਿੰਘ ਭੈਣੀਬਾਘਾ, ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਕਿਹਾ ਕਿ ਕਸਬਾ ਜੋਗਾ ਦੇ ਕਿਸਾਨ ਜਗਜੀਤ ਸਿੰਘ ਦੀ ਜ਼ਮੀਨ 'ਚ ਬਣੀ ਹੋਈ ਇਮਾਰਤ ਨੂੰ ਉਸ ਦੇ ਭਤੀਜੇ ਵਲੋਂ ਢਹਿ-ਢੇਰੀ ਕਰ ਦਿੱਤਾ ਗਿਆ ਸੀ ਅਤੇ ਪੁਲਿਸ ਵਲੋਂ ਉਨ੍ਹਾਂ ਉੱਪਰ ਬਣਦੀ ਕਾਰਵਾਈ ਨਾ ਕਰਨ ਕਾਰਨ ਕਿਸਾਨ ਜਥੇਬੰਦੀ ਵਲੋਂ ਥਾਣੇ ਦਾ ਘਿਰਾਓ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ¢ ਥਾਣਾ ਮੁਖੀ ਜੋਗਾ ਜਸਵੀਰ ਸਿੰਘ ਧਰਨਾਕਾਰੀਆਂ ਨੂੰ ਕਾਰਵਾਈ ਦਾ ਭਰੋਸਾ ਦੇਣ ਬਾਅਦ ਧਰਨਾ ਚੁੱਕਿਆ ਗਿਆ | ਇਸ ਮÏਕੇ ਜੱਗੀ ਕੁੱਕਾ, ਹਰਜੀਤ ਸਿੰਘ ਚਹਿਲ, ਮੱਖਣ ਸਿੰਘ, ਜੱਗੂ ਸਿੰਘ, ਗੇਬੂ ਸਿੰਘ, ਦਰਸ਼ਨ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ ¢

ਪਿਛਲੀ ਖ਼ਬਰ ਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ ਅਗਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨÏਜਵਾਨ ਦੀ ਮÏਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।