ਬਠਿੰਡਾ, 14 ਫਰਵਰੀ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਸੰਤਪੁਰਾ ਰੋਡ 'ਤੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਇਕ ਨੌਜਵਾਨ ਦੀ ਦੁਖਦਾਈ ਮੌਤ ਹੋਣ ਦੀ ਜਾਣਕਾਰੀ ਮਿਲਣ 'ਤੇ ਨੌਜਵਾਨ ਵੈੱਲਫੇਅਰ ਸੁਸਾਇਟੀ, ਬਠਿੰਡਾ ਦੇ ਵਲੰਟੀਅਰ ਆਕਾਸ਼ ਗਰਗ ਅਤੇ ਅੰਸ਼ ਮਹਿਤਾ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ ਅਤੇ ਜੀ.ਆਰ.ਪੀ. ਨੂੰ ਸੂਚਿਤ ਕੀਤਾ¢ ਰੇਲਵੇ ਪੁਲਿਸ ਦੀ ਮੁੱਢਲੀ ਪੁਲਿਸ ਕਾਰਵਾਈ ਤੋਂ ਬਾਅਦ, ਸੰਸਥਾ ਦੇ ਮੈਂਬਰਾਂ ਨੇ ਲਾਸ਼ ਨੂੰ ਪੋਸਟ-ਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ¢ ਘਟਨਾ ਸਥਾਨ 'ਤੇ ਮਿ੍ਤਕ ਨੌਜਵਾਨ ਦੀ ਪਹਿਚਾਣ ਨਹੀਂ ਹੋਈ |