14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਵੇਦ ਕੁਮਾਰੀ ਮਿੱਤਲ ਮਰੀਜ਼ ਸ਼ੈਲਟਰ ਹੋਮ (ਰੈਣ ਬਸੇਰਾ) ਦਾ ਦੌਰਾ

ਅਜੀਤ ਡੈਸਕ 15-02-2026

ਬਠਿੰਡਾ, 14 ਫ਼ਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਏਮਜ਼ ਬਠਿੰਡਾ ਦੇ ਬਾਹਰ ਬਣੇ ਵੇਦ ਕੁਮਾਰੀ ਮਿੱਤਲ ਮਰੀਜ਼ ਸ਼ੈਲਟਰ ਹੋਮ (ਰੈਣ ਬਸੇਰਾ) ਦਾ ਦੌਰਾ ਕਰਕੇ ਉਥੇ ਮੌਜੂਦ ਸੁਵਿਧਾਵਾਂ ਦਾ ਜਾਇਜ਼ਾ ਲਿਆ¢ ਤਿੰਨ ਮੰਜ਼ਿਲਾਂ ਇਮਾਰਤ ਵਿਚ 256 ਬੈੱਡਾਂ ਦੀ ਸੁਵਿਧਾ ਹੈ, ਜੋ ਦੂਰ-ਦੁਰਾਡੇ ਇਲਾਕਿਆਂ ਤੋਂ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਸਾਥੀਆਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ¢ ਰਾਜਪਾਲ ਨੇ ਇਮਾਰਤ ਦੇ ਕਮਰਿਆਂ, ਸਫ਼ਾਈ ਪ੍ਰਬੰਧਾਂ, ਪੀਣ ਵਾਲੇ ਪਾਣੀ ਅਤੇ ਭੋਜਨ ਦੀ ਵਿਵਸਥਾ ਬਾਰੇ ਜਾਣਕਾਰੀ ਹਾਸਲ ਕੀਤੀ¢ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਇਲਾਜ ਦੇ ਨਾਲ ਰਹਿਣ ਦੀ ਸਹੂਲਤ ਵੀ ਬਹੁਤ ਜ਼ਰੂਰੀ ਹੁੰਦੀ ਹੈ¢ਇਸ ਤਰ੍ਹਾਂ ਦੇ ਉਪਰਾਲੇ ਮਨੁੱਖਤਾ ਦੀ ਸੇਵਾ ਦੇ ਉੱਤਮ ਉਦਾਹਰਨ ਹਨ¢' ਉਨ੍ਹਾਂ ਦੁਆਰਕਾ ਦਾਸ ਮਿੱਤਲ ਚੈਰੀਟੇਬਲ ਟਰੱਸਟ ਵਲੋਂ ਚਲਾਏ ਜਾ ਰਹੇ ਇਸ ਰੈਣ ਬਸੇਰੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਹੀ ਲੋਕ-ਭਲਾਈ ਦੇ ਕੰਮ ਵਧੇਰੇ ਪ੍ਰਭਾਵਸ਼ਾਲੀ ਬਣਦੇ ਹਨ¢ ਰਾਜਪਾਲ ਨੇ ਕਿਹਾ ਕਿ ਇੱਥੇ ਘੱਟ ਦਰਾਂ 'ਤੇ ਭੋਜਨ ਅਤੇ ਰਹਿਣ ਦੀ ਸੁਵਿਧਾ ਉਪਲਬਧ ਕਰਵਾਉਣਾ ਕਾਬਿਲ-ਏ-ਤਾਰੀਫ਼ ਕਦਮ ਹੈ¢ ਨਸ਼ਾ ਵਿਰੋਧੀ ਮੁਹਿੰਮ ਬਾਰੇ ਗੱਲ ਕਰਦਿਆਂ ਰਾਜਪਾਲ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ¢ ਉਨ੍ਹਾਂ ਕਿਹਾ ਕਿ ਜਾਗਰੂਕਤਾ, ਪਰਿਵਾਰਕ ਸਹਿਯੋਗ ਅਤੇ ਕਾਨੂੰਨੀ ਕਾਰਵਾਈ ਦੇ ਸੰਗਮ ਨਾਲ ਹੀ ਇਸ ਬੁਰਾਈ 'ਤੇ ਕਾਬੂ ਪਾਇਆ ਜਾ ਸਕਦਾ ਹੈ¢ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ਲਈ ਸਿੱਖਿਆ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਡੀਆਈਜੀ ਹਰਜੀਤ ਸਿੰਘ, ਐੱਸਐੱਸਪੀ ਡਾ. ਜਯੋਤੀ ਯਾਦਵ ਬੈਂਸ, ਮਿੱਤਲ ਗਰੁੱਪ ਦੇ ਚੇਅਰਮੈਨ ਰਾਜਿੰਦਰ ਮਿੱਤਲ ਸਮੇਤ ਹੋਰ ਅਧਿਕਾਰੀ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ¢

ਪਿਛਲੀ ਖ਼ਬਰ ਰਿਆਸਤੀ ਸ਼ਹਿਰ ਸੰਗਰੂਰ ਦਾ ਇਤਿਹਾਸਿਕ ਦੀਵਾਨਖਾਨਾ ਸਰਕਾਰ ਅਤੇ ਪ੍ਰਸ਼ਾਸਨ ਦੀ ਅਣਦੇਖੀ ਕਾਰਨ ਬਣਿਆ ਕਬੂਤਰਖ਼ਾਨਾ <br/> ਅਗਲੀ ਖ਼ਬਰ ਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।