ਬਠਿੰਡਾ, 14 ਫਰਵਰੀ (ਅਵਤਾਰ ਸਿੰਘ ਕੈਂਥ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੇ ਸਹਿਯੋਗ ਨਾਲ ਨਾਗਪਾਲ ਨਰਸਿੰਗ ਕਾਲਜ ਕਟਾਰ ਸਿੰਘ ਵਾਲਾ ਇਕ ਵਿਸ਼ੇਸ਼ ਕਾਨੂੰਨੀ ਸਾਖਰਤਾ ਅਤੇ ਜਾਗਰੂਕਤਾ ਸੈਮੀਨਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਲਜਿੰਦਰ ਕੌਰ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ¢ ਸੈਮੀਨਾਰ ਵਿਚ ਪੈਰਾ ਲੀਗਲ ਵਲੰਟੀਅਰ ਸ਼ਸ਼ੀ ਸਿੱਕਾ ਮੁੱਖ ਬੁਲਾਰੇ ਵਲੋਂ ਨਰਸਿੰਗ ਵਿਦਿਆਰਥੀਆਂ ਅਤੇ ਸਟਾਫ਼ ਨੂੰ ਮਹੱਤਵਪੂਰਨ ਕਾਨੂੰਨੀ ਜਾਣਕਾਰੀ ਦਿੰਦਿਆਂ ਕਾਲਜ ਸਟਾਫ਼, ਵਿਦਿਆਰਥੀਆਂ ਨੂੰ ਔਰਤਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਕਾਨੂੰਨਾਂ ਬਾਰੇ ਚਰਚਾ ਕਰਦਿਆਂ ਭਾਰਤੀ ਸੰਵਿਧਾਨ ਵਿਚ ਦਰਜ ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਬਾਰੇ ਜਾਗਰੂਕ ਕੀਤਾ¢ ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਕੰਮ ਵਾਲੀਆਂ ਥਾਂਵਾਂ 'ਤੇ ਔਰਤਾਂ ਦੇ ਜਿਣਸੀ ਸ਼ੋਸ਼ਣ ਦੀ ਰੋਕਥਾਮ, ਘਰੇਲੂ ਹਿੰਸਾ, ਦਾਜ ਪ੍ਰਥਾ, ਬਾਲ ਵਿਆਹ ਅਤੇ ਬਾਲ ਮਜ਼ਦੂਰੀ ਵਰਗੀਆਂ ਸਮਾਜਿਕ ਬੁਰਾਈਆਂ ਵਿਰੁੱਧ ਬਣੇ ਕਾਨੂੰਨਾਂ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਚ ਜਾਗਰੂਕ ਨਾਗਰਿਕ ਦੀ ਭੂਮਿਕਾ ਨਿਭਾਉਣ¢ ਸ਼ਸ਼ੀ ਸਿੱਕਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ¢ ਇਸ ਮੌਕੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ ਹੱਥ ਚੁੱਕ ਕੇ ਪ੍ਰਣ ਲਿਆ ਕਿ ਉਹ ਜ਼ਿੰਦਗੀ ਵਿਚ ਕਦੇ ਵੀ ਨਸ਼ਾ ਨਹੀਂ ਕਰਨਗੇ ਅਤੇ ਨਾ ਹੀ ਕਿਸੇ ਹੋਰ ਨੂੰ ਕਰਨ ਦੇਣਗੇ¢ ਸਮਾਗਮ ਦੇ ਅਖੀਰ ਵਿਚ ਕਾਲਜ ਦੇ ਪਿ੍ੰਸੀਪਲ ਮਨਦੀਪ ਕੌਰ ਅਤੇ ਪ੍ਰਬੰਧਕੀ ਕਮੇਟੀ ਵਲੋਂ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਮੁੱਖ ਬੁਲਾਰੇ ਸ਼ਸ਼ੀ ਸਿੱਕਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ¢