14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਦੀਪ ਇੰਸਟੀਚਿਊਟ ਲਹਿਰਾ ਮੁਹੱਬਤ ਦਾ ਨਤੀਜਾ ਰਿਹਾ ਸੌ ਫੀਸਦੀ

ਅਜੀਤ ਡੈਸਕ 15-02-2026
ਲਹਿਰਾ ਮੁਹੱਬਤ, 14 ਫਰਵਰੀ (ਸੁਖਪਾਲ ਸਿੰਘ ਸੁੱਖੀ)-ਬੀਤੇ ਦਿਨੀਂ ਪੰਜਾਬ ਨਰਸਿੰਗ ਕਾੌਸਲ ਮੋਹਾਲੀ ਵਲੋਂ ਐਲਾਨੇ ਜੀ. ਐਨ. ਐਮ. ਭਾਗ ਤੀਜਾ ਸਾਲ ਦੇ ਵਿਦਿਆਰਥੀਆਂ ਦੇ ਨਤੀਜਿਆਂ 'ਚੋਂ ਦੀਪ ਇੰਸਟੀਚਿਊਟ ਆਫ਼ ਨਰਸਿੰਗ ਐਂਡ ਮੈਡੀਕਲ ਸਾਇੰਸ ਲਹਿਰਾ ਮੁਹੱਬਤ (ਬਠਿੰਡਾ) ਦੇ ਵਿਦਿਆਰਥੀਆਂ ਦਾ ਨਤੀਜਾ ਸੌ ਫੀਸਦੀ ਰਿਹਾ ਹੈ | ਇਨ੍ਹਾਂ ਨਤੀਜਿਆਂ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੀਪ ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਜੀ. ਐਨ. ਐਮ. ਭਾਗ ਤੀਜਾ ਦੇ ਵਿਦਿਆਰਥੀਆਂ ਦੇ ਪ੍ਰੀਖਿਆ 'ਚੋਂ ਆਏ ਵਧੀਆ ਨਤੀਜੇ ਲਈ ਸਾਰੇ ਵਿਦਿਆਰਥੀ ਤੇ ਸਮੂਹ ਸਟਾਫ਼ ਵਧਾਈ ਦੇ ਪਾਤਰ ਹਨ | ਪ੍ਰੀਖਿਆ 'ਚ ਜੀ. ਐਨ. ਐਮ. ਭਾਗ ਤੀਜਾ ਦੀ ਵਿਦਿਆਰਥਣ ਲਵਜੀਤ ਕੌਰ ਪੁੱਤਰੀ ਗੁਰਦਾਸ ਸਿੰਘ ਨੇ ਪਹਿਲਾ, ਬਬੀਤਾ ਪੁੱਤਰੀ ਬੰਟੀ ਨੇ ਦੂਜਾ ਤੇ ਅਮਨਦੀਪ ਕੌਰ ਪੁੱਤਰੀ ਸ਼ਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਸ ਤੋਂ ਇਲਾਵਾ ਬਾਕੀ ਸਾਰੀਆਂ ਵਿਦਿਆਰਥਣਾਂ ਦੀ ਪੁਜੀਸ਼ਨ ਵੀ ਬਹੁਤ ਵਧੀਆ ਹੈ | ਇਸ ਸਮੇਂ ਸੰਸਥਾ ਦੇ ਪਿ੍ੰਸੀਪਲ ਕਮਲਜੀਤ ਕੌਰ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਮੂਹ ਸਟਾਫ਼ ਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਤੋਂ ਸਿੱਖਿਅਤ ਵਿਦਿਆਰਥੀ ਵਿਦੇਸ਼ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਸਮੇਤ ਮੈਡੀਕਲ ਕਾਲਜਾਂ ਵਿਚ ਸਟਾਫ਼ ਨਰਸ ਤੇ ਨਰਸਿੰਗ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ |
ਪਿਛਲੀ ਖ਼ਬਰ ਡੀ.ਸੀ. ਵਲੋਂ 'ਮੁੱਖ ਮੰਤਰੀ ਸਿਹਤ ਯੋਜਨਾ' ਕਾਰਡ ਜਾਰੀ ਕਰਨ ਲਈ ਲਗਾਏ ਕੈਂਪਾਂ ਦਾ ਨਿਰੀਖਣ ਅਗਲੀ ਖ਼ਬਰ ਬਰਜਿੰਦਰ ਸਿੰਘ ਬਰਾੜ ਦੀ ਪੁਸਤਕ 'ਪੰਜਾਬ ਸਟੂਡੈਂਟਸ ਯੂਨੀਅਨ ਤੇ ਮੇਰਾ ਜੀਵਨ ਸਫ਼ਰਨਾਮਾ' ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।