14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਡੀ.ਸੀ. ਵਲੋਂ 'ਮੁੱਖ ਮੰਤਰੀ ਸਿਹਤ ਯੋਜਨਾ' ਕਾਰਡ ਜਾਰੀ ਕਰਨ ਲਈ ਲਗਾਏ ਕੈਂਪਾਂ ਦਾ ਨਿਰੀਖਣ

ਅਜੀਤ ਡੈਸਕ 15-02-2026
ਮਾਨਸਾ, 14 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਨਵਜੋਤ ਕÏਰ ਡਿਪਟੀ ਕਮਿਸ਼ਨਰ ਮਾਨਸਾ ਨੇ ਜ਼ਿਲ੍ਹੇ ਵਿਚ 'ਮੁੱਖ ਮੰਤਰੀ ਸਿਹਤ ਯੋਜਨਾ' ਕਾਰਡ ਜਾਰੀ ਕਰਨ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਦÏਰਾ ਕਰਨ ਮੌਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ¢ ਭੀਖੀ ਅਤੇ ਖਿਆਲਾ ਵਿਖੇ ਕੈਂਪਾਂ ਦਾ ਨਿਰੀਖਣ ਕਰਦਿਆਂ ਉਨ੍ਹਾਂ ਰਜਿਸਟ੍ਰੇਸ਼ਨ ਪ੍ਰਕਿਰਿਆ, ਲਾਭਪਾਤਰੀਆਂ ਲਈ ਸਹੂਲਤਾਂ ਅਤੇ ਸਟਾਫ਼ ਵਲੋਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਜਾਇਜ਼ਾ ਲੈਣ ਸਮੇਂ ਨਾਗਰਿਕਾਂ ਨਾਲ ਗੱਲਬਾਤ ਵੀ ਕੀਤੀ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਜਾ ਰਹੀ 'ਮੁੱਖ ਮੰਤਰੀ ਸਿਹਤ ਯੋਜਨਾ' ਦਾ ਉਦੇਸ਼ ਹਰੇਕ ਨਾਗਰਿਕ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨਾ ਹੈ¢ ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਯੋਗ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਪ੍ਰਦਾਨ ਕੀਤਾ ਜਾਵੇਗਾ¢ ਡੀ.ਸੀ. ਅਨੁਸਾਰ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ 'ਚ 26 ਕੈਂਪ ਨਿਰੰਤਰ ਜਾਰੀ ਹਨ | ਉਨ੍ਹਾਂ ਦੱਸਿਆ ਕਿ ਇਹ ਕਾਰਡ ਹਾਸਲ ਕਰ ਕੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਦੋਵਾਂ ਵਿਚ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ¢ ਕਾਰਡ ਬਣਾਉਣ ਲਈ ਆਧਾਰ ਅਤੇ ਵੋਟਰ ਆਈ.ਡੀ ਕਾਰਡ ਜ਼ਰੂਰੀ ਹਨ ਜਦਕਿ ਨਾਬਾਲਗ ਬੱਚਿਆਂ ਦੀ ਰਜਿਸਟ੍ਰੇਸ਼ਨ ਲਈ ਜਨਮ ਸਰਟੀਫਿਕੇਟ ਜ਼ਰੂਰੀ ਹਨ¢ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਿਹਤ ਕਾਰਡ ਬਣਾਉਣ ਲਈ ਕੈਂਪਾਂ ਦਾ ਲਾਭ ਉਠਾਉਣ |
ਪਿਛਲੀ ਖ਼ਬਰ ਤਕਨੀਕੀ ਯੁੱਗ 'ਚ ਵਿਦਿਆਰਥਣਾਂ ਨੂੰ ਗÏਰਵਮਈ ਵਿਰਾਸਤ ਨਾਲ ਜੋੜਨਾ ਸ਼ਲਾਘਾਯੋਗ ਕਾਰਜ-ਡੀ. ਸੀ. ਅਗਲੀ ਖ਼ਬਰ ਦੀਪ ਇੰਸਟੀਚਿਊਟ ਲਹਿਰਾ ਮੁਹੱਬਤ ਦਾ ਨਤੀਜਾ ਰਿਹਾ ਸੌ ਫੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।