15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਤਕਨੀਕੀ ਯੁੱਗ 'ਚ ਵਿਦਿਆਰਥਣਾਂ ਨੂੰ ਗÏਰਵਮਈ ਵਿਰਾਸਤ ਨਾਲ ਜੋੜਨਾ ਸ਼ਲਾਘਾਯੋਗ ਕਾਰਜ-ਡੀ. ਸੀ.

ਅਜੀਤ ਡੈਸਕ 15-02-2026
ਮਾਨਸਾ, 14 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਐਸ. ਡੀ. ਕੰਨਿਆ ਮਹਾਂਵਿਦਿਆਲਾ ਵਿਖੇ ਪੰਜਾਬੀ ਵਿਭਾਗ ਵਲੋਂ 'ਰੂਹ-ਏ-ਵਿਰਾਸਤ' ਪ੍ਰੋਗਰਾਮ ਕਰਵਾਇਆ ਗਿਆ ¢ ਸਮਾਗਮ 'ਚ ਤਿ੍ੰਝਣ, ਖੂਹ, ਚੁੱਲੇ੍ਹ-ਚੌਂਕੇ ਦਾ ਦਿ੍ਸ਼, ਲੋਕ ਕਲਾਵਾਂ ਦੀ ਪੇਸ਼ਕਾਰੀ, ਪੁਰਾਤਨ ਵਸਤਾਂ ਦੀ ਝਲਕ ਅਤੇ ਫੁਲਕਾਰੀ ਕਲਾ ਦੇ ਨਮੂਨੇ ਦਿਖਾਏ ਗਏ¢ ਉਦਘਾਟਨ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਕੀਤਾ¢ ਉਨ੍ਹਾਂ ਕਿਹਾ ਕਿ ਤਕਨੀਕੀ ਯੁੱਗ ਵਿਚ ਵਿਦਿਆਰਥੀਆਂ ਨੂੰ ਵਿਰਾਸਤ ਨਾਲ ਜੋੜਨ ਦਾ ਇਹ ਸ਼ਲਾਘਾਯੋਗ ਕਾਰਜ ਹੈ¢ ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਵਿਚ ਅÏਰਤ ਹਮੇਸ਼ਾ ਸ਼ਕਤੀ ਦਾ ਪ੍ਰਤੀਕ ਰਹੀ ਹੈ¢ ਡਿਪਟੀ ਕਮਿਸ਼ਨਰ ਨੇ ਕੁੜੀਆਂ ਨੂੰ ਕਿਹਾ ਕਿ ਉਹ ਕਿੰਨੀ ਵੀ ਤਰੱਕੀ ਕਰਨ ਪਰ ਕਦੇ ਵੀ ਆਪਣੇ ਸੱਭਿਆਚਾਰ ਅਤੇ ਆਪਣੀ ਮਿੱਟੀ ਦੀ ਖ਼ੁਸ਼ਬੂ ਨੂੰ ਨਾ ਭੁੱਲਣ¢ ਉਨ੍ਹਾਂ ਕਿਹਾ ਕਿ ਜਿਸ ਦੇਸ਼ ਦੀਆਂ ਲੜਕੀਆਂ ਪੜ੍ਹਦੀਆਂ ਹਨ ਉੱਥੇ ਗਰੀਬੀ ਅਤੇ ਅਗਿਆਨਤਾ ਕਦੇ ਪੈਰ ਨਹੀਂ ਪਸਾਰ ਸਕਦੀ¢ ਉਨ੍ਹਾਂ ਕਿਹਾ ਕਿ ਅਜੋਕੇ ਦੌਰ 'ਚ ਕੁੜੀਆਂ ਕਿਸੇ ਵੀ ਖੇਤਰ ਵਿਚ ਮੁੰਡਿਆਂ ਨਾਲੋਂ ਪਿੱਛੇ ਨਹੀਂ ਹਨ¢ ਵਿਦਿਆਰਥਣਾਂ ਨੇ ਪੁਰਾਤਨ ਲੋਕ ਗੀਤਾਂ, ਟੱਪੇ, ਬੋਲੀਆਂ ਦੀ ਪੇਸ਼ਕਾਰੀ ਕਰ ਕੇ ਆਏ ਹੋਏ ਮਹਿਮਾਨਾਂ ਦਾ ਖੂਬ ਮਨੋਰੰਜਨ ਕੀਤਾ¢ ਡਾ. ਬਲਜੀਤ ਕÏਰ ਨੇ ਦੱਸਿਆ ਵਿਦਿਆਰਥਣਾਂ ਨੇ ਲੋਕ ਕਲਾਵਾਂ ਤੇ ਸੱਭਿਆਚਾਰਕ ਪ੍ਰਸ਼ਨੋਤਰੀ ਮੁਕਾਬਲੇ 'ਚ ਸ਼ਾਨਦਾਰ ਪ੍ਰਾਪਤੀਆਂ ਕਰ ਕੇ ਆਪਣੇ ਮਾਪਿਆਂ ਤੇ ਸੰਸਥਾ ਦਾ ਨਾਂਅ ਉੱਚਾ ਕੀਤਾ ਹੈ¢ ਇਸ ਮੌਕੇ ਪਿ੍ੰਸੀਪਲ ਡਾ. ਗਰਿਮਾ ਮਹਾਜਨ, ਨੀਰਜ ਮਿੱਤਲ, ਸੰਜਮ ਰਾਣੀ, ਹਰਪ੍ਰੀਤ ਕÏਰ, ਸੁਖਪਾਲ ਕÏਰ, ਪੂਜਾ ਰਾਣੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲ ਯੂਨੀਵਰਸਿਟੀ ਵਿਚ ਦੋ ਆਧੁਨਿਕ ਖੋਜ ਲੈਬੋਰਟਰੀਆਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਡੀ.ਸੀ. ਵਲੋਂ 'ਮੁੱਖ ਮੰਤਰੀ ਸਿਹਤ ਯੋਜਨਾ' ਕਾਰਡ ਜਾਰੀ ਕਰਨ ਲਈ ਲਗਾਏ ਕੈਂਪਾਂ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।