15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਅਕਾਲ ਯੂਨੀਵਰਸਿਟੀ ਵਿਚ ਦੋ ਆਧੁਨਿਕ ਖੋਜ ਲੈਬੋਰਟਰੀਆਂ ਦਾ ਕੀਤਾ ਉਦਘਾਟਨ

ਅਜੀਤ ਡੈਸਕ 15-02-2026
ਤਲਵੰਡੀ ਸਾਬੋ, 14 ਫਰਵਰੀ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਨੇ ਵਿਗਿਆਨਕ ਖੋਜ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਭੌਤਿਕ ਵਿਗਿਆਨ ਵਿਭਾਗ ਵਿਚ ਦੋ ਆਧੁਨਿਕ ਰਿਸਰਚ (ਖੋਜ) ਲੈਬੋਰੇਟਰੀਆਂ 'ਐਡਵਾਂਸਡ ਨੈਨੋਮੈਟਰੀਅਲਜ਼ ਐਂਡ ਐਨਰਜੀ ਐਪਲੀਕੇਸ਼ਨਜ਼ ਲੈਬੋਰੇਟਰੀ' ਅਤੇ 'ਐਕਸਪੈਰੀਮੈਂਟਲ ਨਿਊਕਲੀਅਰ ਫਿਜ਼ਿਕਸ ਲੈਬੋਰੇਟਰੀ' ਦਾ ਉਦਘਾਟਨ ਕੀਤਾ ਹੈ | ਉਦਘਾਟਨੀ ਸਮਾਰੋਹ ਯੂਨੀਵਰਸਿਟੀ ਦੇ ਮਾਣਯੋਗ ਕੁਲਪਤੀ ਡਾ. ਦਵਿੰਦਰ ਸਿੰਘ ਦੀ ਅਗਵਾਈ ਵਿੱਚ ਕਰਵਾਇਆ ਗਿਆ | ਇਸ ਮੌਕੇ 50 ਤੋਂ ਵੱਧ ਵਿਦਿਆਰਥੀਆਂ ਅਤੇ ਵਿਭਾਗੀ ਮੈਂਬਰਾਂ ਨੇ ਹਾਜ਼ਰੀ ਭਰੀ | ਯੂਨੀਵਰਸਿਟੀ ਪ੍ਰਬੰਧਕਾਂ ਮੁਤਾਬਿਕ ਦੋਨੋਂ ਲੈਬਾਰਟਰੀਆਂ ਦੇ ਸ਼ੁਰੂ ਹੋਣ ਨਾਲ ਯੂਨੀਵਰਸਿਟੀ ਦੀ ਖੋਜ ਯੋਗਤਾ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ, ਜਿਸ ਨਾਲ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਉੱਚ ਪੱਧਰੀ ਪ੍ਰਯੋਗਾਤਮਿਕ ਸਹੂਲਤਾਂ ਪ੍ਰਾਪਤ ਹੋਣਗੀਆਂ | ਸਮਾਰੋਹ ਦੌਰਾਨ ਯੂਨੀਵਰਸਿਟੀ ਦੇ ਉੱਪ ਕੁਲਪਤੀ ਪ੍ਰੋਫ਼ੈਸਰ ਗੁਰਮੇਲ ਸਿੰਘ, ਰਜਿਸਟਰਾਰ ਡਾ. ਸਵਰਨ ਸਿੰਘ, ਡੀਨ ਅਕਾਦਮਿਕ ਮਾਮਲੇ ਡੀ.ਐੱਸ.ਡਬਲਯੂ., ਭੌਤਿਕ ਵਿਗਿਆਨ ਵਿਭਾਗ ਦੇ ਮੁਖੀ ਅਤੇ ਸਾਰੇ ਅਧਿਆਪਕ ਵੀ ਹਾਜ਼ਰ ਰਹੇ | ਸਭ ਨੇ ਨਵੀਆਂ ਲੈਬੋਰੇਟਰੀਆਂ ਦਾ ਨਿਰੀਖਣ ਕੀਤਾ ਅਤੇ ਯੂਨੀਵਰਸਿਟੀ ਵੱਲੋਂ ਖੋਜਾਂ ਦੇ ਖੇਤਰ ਵਿਚ ਕੀਤੇ ਜਾ ਰਹੇ ਉਤਸ਼ਾਹਜਨਕ ਯਤਨਾਂ ਦੀ ਸ਼ਲਾਘਾ ਕੀਤੀ | ਐਕਸਪੈਰੀਮੈਂਟਲ ਨਿਊਕਲੀਅਰ ਫਿਜ਼ਿਕਸ ਲੈਬਾਰਟਰੀ ਦਾ ਉਦਘਾਟਨ ਕੀਤਾ ਗਿਆ | ਇਸ ਲੈਬਾਰਟਰੀ ਵਿਚ ਨਿਊਕਲੀਅਰ ਰੇਡੀਏਸ਼ਨ ਦੀ ਪਛਾਣ ਅਤੇ ਨਿਊਕਲੀਅਰ ਫਿਜ਼ਿਕਸ ਦੇ ਵਿਭਿੰਨ ਪ੍ਰਯੋਗ ਕਰਨ ਲਈ ਆਧੁਨਿਕ ਸਾਜੋ-ਸਾਮਾਨ ਸਥਾਪਿਤ ਕੀਤਾ ਗਿਆ ਹੈ | ਗਾਈਗਰ-ਮੁੱਲਰ ਕਾਊਾਟਰ ਅਤੇ ਸਕਿੰਟਿਲੇਸ਼ਨ ਸਪੈਕਟ੍ਰੋਮੀਟਰ ਵਰਗੇ ਉਪਕਰਨ ਵਿਦਿਆਰਥੀਆਂ ਨੂੰ ਵਿਵਹਾਰਿਕ ਸਿੱਖਿਆ ਪ੍ਰਦਾਨ ਕਰਨ ਵਿਚ ਮਦਦਗਾਰ ਸਾਬਿਤ ਹੋਣਗੇ | ਕੁਲਪਤੀ ਡਾ.ਦਵਿੰਦਰ ਸਿੰਘ ਅਤੇ ਹੋਰ ਅਧਿਕਾਰੀਆਂ ਦੀ ਪ੍ਰੇਰਣਾਦਾਇਕ ਹਾਜ਼ਰੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚ ਖੋਜ ਦੇ ਪ੍ਰਤੀ ਨਵਾਂ ਉਤਸ਼ਾਹ ਭਰਿਆ | ਸਮਾਰੋਹ ਦੇ ਅੰਤ ਵਿਚ ਧੰਨਵਾਦ ਦੀ ਰਸਮ ਅਦਾ ਕੀਤੀ ਗਈ |
ਪਿਛਲੀ ਖ਼ਬਰ ਵਿਧਾਇਕ ਬੁੱਧ ਰਾਮ ਨੇ ਪੰਚਾਇਤਾਂ ਨੂੰ 5-5 ਲੱਖ ਦੀ ਗਰਾਂਟ ਦੇ ਮਨਜ਼ੂਰੀ ਪੱਤਰ ਵੰਡੇ ਅਗਲੀ ਖ਼ਬਰ ਤਕਨੀਕੀ ਯੁੱਗ 'ਚ ਵਿਦਿਆਰਥਣਾਂ ਨੂੰ ਗÏਰਵਮਈ ਵਿਰਾਸਤ ਨਾਲ ਜੋੜਨਾ ਸ਼ਲਾਘਾਯੋਗ ਕਾਰਜ-ਡੀ. ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।