15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸ਼੍ਰੋਮਣੀ ਅਕਾਲੀ ਦਲਾਂ ਦੀ ਆਪਸੀ ਏਕਤਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਸਿਧਾਂਤਾਂ ਅਨੁਸਾਰ-ਢੀਂਡਸਾ <br/>

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਹਿਮਦਗੜ੍ਹ ਵਿਖੇ ਨਗਰ ਕੌਂਸਲ ਦੇ ਸੀ. ਮੀਤ ਪ੍ਰਧਾਨ ਜਗਵੰਤ ਸਿੰਘ ਜੱਗੀ ਦੇ ਦਫ਼ਤਰ ਵਿਖੇ ਗੱਲਬਾਤ ਦੌਰਾਨ | ਤਸਵੀਰ: ਰਣਧੀਰ ਸਿੰਘ ਮਹੋਲੀ <br/> 15-02-2026
ਅਹਿਮਦਗੜ੍ਹ, 14 ਫਰਵਰੀ (ਰਣਧੀਰ ਸਿੰਘ ਮਹੋਲੀ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਹਿਮਦਗੜ੍ਹ ਵਿਖੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਜਗਵੰਤ ਸਿੰਘ ਜੱਗੀ ਦੇ ਦਫ਼ਤਰ ਵਿਖੇ ਪੁੱਜੇ ਅਤੇ ਇਕੱਤਰ ਹੋਏ ਆਗੂਆਂ ਨਾਲ ਪਾਰਟੀ ਦੀਆਂ ਗਤੀਵਿਧੀ ਬਾਰੇ ਵਿਚਾਰ ਵਟਾਂਦਰਾ ਕੀਤਾ | ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਰਲੇਵੇਂ ਦੀਆਂ ਅਫ਼ਵਾਹਾਂ 'ਤੇ ਪੂਰਨ ਤੌਰ ਤੇ ਵਿਰਾਮ ਲਗਾਉਂਦੇ ਹੋਏ ਸ. ਢੀਂਡਸਾ ਨੇ ਸਪੱਸ਼ਟ ਕੀਤਾ ਕਿ ਇਹ ਸਭ ਅਫ਼ਵਾਹਾਂ ਸੋਸ਼ਲ ਮੀਡੀਆ ਦੀ ਮਨਘੜਤ ਉਪਜ ਹਨ ਇਨ੍ਹਾਂ ਵਿਚ ਕੋਈ ਸਚਾਈ ਨਹੀਂ ਹੈ | ਸ਼ੋ੍ਰਮਣੀ ਅਕਾਲੀ ਦਲਾਂ ਵਿਚ ਆਪਸੀ ਏਕਤਾ ਦੀ ਹਾਮੀ ਭਰਦਿਆਂ ਕਿਹਾ ਕਿ ਅਸੀਂ ਇਸ ਦਾ ਸਵਾਗਤ ਕਰਦੇ ਹਾਂ ਲੇਕਿਨ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਸਮੁੱਚੀ ਲੀਡਰਸ਼ਿਪ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਆਪਣੇ ਸਟੈਂਡ 'ਤੇ ਕਾਇਮ ਹੈ ਅਗਰ ਕੋਈ ਵੀ ਆਪਸੀ ਸਮਝੌਤੇ ਦੀ ਗੱਲਬਾਤ ਹੁੰਦੀ ਹੈ ਤਾਂ ਸਾਰੇ ਫ਼ੈਸਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੇਧ ਵਿਚ ਪੰਥ ਦੀਆਂ ਭਾਵਨਾਵਾਂ ਅਤੇ ਪੰਥਕ ਏਜੰਡੇ ਨੂੰ ਮੁੱਖ ਰੱਖ ਕੇ ਹੀ ਲਏ ਜਾਣਗੇ | ਸੂਬੇ ਦੀ ਆਪ ਸਰਕਾਰ ਨੂੰ ਹਰ ਫ਼ਰੰਟ 'ਤੇ ਫ਼ੇਲ੍ਹ ਸਰਕਾਰ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਸਭ ਵਰਗ ਇਸ ਤੋਂ ਦੁਖੀ ਹੋ ਚੁੱਕੇ ਹਨ ,ਸਰਕਾਰ ਅਲੱਗ ਅਲੱਗ ਮੁਹਿੰਮਾਂ ਚਲਾ ਕੇ ਸੂਬੇ ਦੇ ਲੋਕਾਂ ਦਾ ਧਿਆਨ ਭਟਕਾਉਣ ਲਈ ਡਰਾਮੇ ਕਰ ਰਹੀ ਹੈ | ਦਿਨ ਦਿਹਾੜੇ ਹੁੰਦੇ ਕਤਲ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਆਰਥਿਕ ਪੱਖੋਂ ਖ਼ਤਮ ਹੋ ਚੁੱਕੀ ਸਥਿਤੀ ਬਿਆਨ ਕਰਦੇ ਹਨ | ਜਥੇਦਾਰ ਜਗਵੰਤ ਸਿੰਘ ਜੱਗੀ ਵਲੋਂ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਅਹਿਮਦਗੜ੍ਹ ਪੁੱਜਣ ਤੇ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਸੀਨੀਅਰ ਆਗੂ ਹਾਜ਼ੀ ਤੁਫੈਲ ਮਲਿਕ ਮਲੇਰਕੋਟਲਾ, ਖੁਰਾਨਾ ਮੋਬਾਈਲ ਅਤੇ ਹੋਰ ਪਤਵੰਤੇ ਮੌਜੂਦ ਸਨ |

ਪਿਛਲੀ ਖ਼ਬਰ ਮਹਾਂ ਸ਼ਿਵਰਾਤਰੀ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ <br/> ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗਹਿਰੀ ਵਾਲਾ ਨੇ ਚਿਰਾਗ਼ ਪਾਸਵਾਨ ਨਾਲ ਕੀਤੀ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।