15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਯੂਨਾਨੀ ਦਿਵਸ ਮਨਾਇਆ <br/>

ਰਹਿਬਰ ਕਾਲਜ ਵਿਖੇ ਕਰਵਾਏ ਗਏ ਸਮਾਗਮ ਦਾ ਦਿ੍ਸ਼ | ਤਸਵੀਰ: ਰਣਧੀਰ ਸਿੰਘ ਫੱਗੂਵਾਲਾ <br/> 15-02-2026
ਭਵਾਨੀਗੜ੍ਹ 14 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਰਹਿਬਰ ਆਯੁਰਵੈਦਿਕ ਐਂਡ ਯੂਨਾਨੀ ਤਿੱਬੀ ਮੈਡੀਕਲ ਕਾਲਜ ਹਸਪਤਾਲ ਐਂਡ ਰਿਸਰਚ ਸੈਂਟਰ ਵਿਖੇ ਯੂਨਾਨੀ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਸਿਰਾਜੁਨਬੀ ਜਾਫ਼ਰੀ ਨੇ ਯੂਨਾਨੀ ਚਿਕਿਤਸਾ ਪ੍ਰਣਾਲੀ ਦੇ ਇਤਿਹਾਸਕ ਪਿਛੋਕੜ ਅਤੇ ਇਸ ਦੀ ਆਧੁਨਿਕ ਸਮੇਂ ਵਿਚ ਮਹੱਤਤਾ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਯੂਨਾਨੀ ਇਲਾਜ ਪ੍ਰਣਾਲੀ ਸਦੀਆਂ ਤੋਂ ਮਨੁੱਖਤਾ ਦੀ ਸੇਵਾ ਕਰਦੀ ਆ ਰਹੀ ਹੈ ਅਤੇ ਇਹ ਪ੍ਰਣਾਲੀ ਕੁਦਰਤੀ ਢੰਗ ਨਾਲ ਰੋਗਾਂ ਦੇ ਇਲਾਜ ਕਰਦੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਿੱਦਿਆ ਦੀ ਵਿਰਾਸਤ ਨੂੰ ਅੱਗੇ ਵਧਾਉਣ ਅਤੇ ਲੋਕਾਂ ਵਿੱਚ ਕੁਦਰਤੀ ਇਲਾਜ ਪ੍ਰਤੀ ਜਾਗਰੂਕ ਕਰਨ | ਇਸ ਮੌਕੇ ਵਿਦਿਆਰਥੀਆਂ ਵੱਲੋਂ ਭਾਸ਼ਣ ਮੁਕਾਬਲੇ ਅਤੇ ਪੋਸਟਰ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂ ਰਾਹੀਂ ਯੂਨਾਨੀ ਚਿਕਿਤਸਾ ਪ੍ਰਣਾਲੀ ਦੇ ਮੂਲ ਸਿਧਾਂਤਾਂ ਅਤੇ ਲਾਭਾਂ ਨੂੰ ਉਜਾਗਰ ਕੀਤਾ ਗਿਆ | ਸਮਾਗਮ ਦੌਰਾਨ ਕਾਲਜ ਦੇ ਚੇਅਰਮੈਨ ਐਮ.ਐੱਸ. ਖ਼ਾਨ ਅਤੇ ਵਾਈਸ ਚੇਅਰਪਰਸਨ ਡਾ. ਕਫਿਲਾ ਖ਼ਾਨ ਨੇ ਯੂਨਾਨੀ ਦਿਵਸ ਬਾਰੇ ਜਾਣਕਾਰੀ ਦਿੱਤੀ |

ਪਿਛਲੀ ਖ਼ਬਰ ਹਲਵਾਰਾ ਹਵਾਈ ਅੱਡੇ 'ਤੋਂ ਜਲਦੀ ਵੱਡੇ ਸ਼ਹਿਰਾਂ ਲਈ ਉਡਾਣਾਂ ਸ਼ੁਰੂ ਕੀਤੀਆਂ ਜਾਣ-ਡਾ. ਅਮਰ ਸਿੰਘ <br/> ਅਗਲੀ ਖ਼ਬਰ ਮਹਾਂ ਸ਼ਿਵਰਾਤਰੀ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।