15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਪੁਲਵਾਮਾ ਹਮਲੇ ਦੀ ਸਾਲਾਨਾ ਯਾਦ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ

ਅਜੀਤ ਡੈਸਕ 15-02-2026
ਬੁਢਲਾਡਾ, 14 ਫਰਵਰੀ (ਸਵਰਨ ਸਿੰਘ ਰਾਹੀ)- ਸਥਾਨਕ ਜੀ.ਆਈ.ਐਮ.ਟੀ. ਕਾਲਜ ਵਿਖੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਦੀ ਯਾਦ 'ਚ ਦੋ ਮਿੰਟ ਦਾ ਮੋਨ ਧਾਰਨ ਕਰ ਕੇ ਦੇਸ਼ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ¢ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਕਿਹਾ ਕਿ ਪੁਲਵਾਮਾ ਹਮਲਾ ਭਾਰਤ ਦੇਸ਼ ਲਈ ਇਤਿਹਾਸ ਦੀ ਦੁਖਦਾਈ ਘਟਨਾ ਹੈ ਅਤੇ ਸਾਨੂੰ ਹਮੇਸ਼ਾ ਆਪਣੇ ਸੁਰੱਖਿਆ ਬਲਾਂ ਦੀ ਕੁਰਬਾਨੀ ਨੂੰ ਯਾਦ ਰੱਖਣਾ ਚਾਹੀਦਾ ਹੈ¢ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਸਚੇਤ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਪੇ੍ਰਰਨਾ ਦਿੱਤੀ¢ ਪਿ੍ੰਸੀਪਲ ਡਾ. ਰੇਖਾ ਨੇ ਕਿਹਾ ਕਿ ਨÏਜਵਾਨ ਪੀੜ੍ਹੀ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਸ਼ਾਂਤੀ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ¢ ਪ੍ਰੋਗਰਾਮ ਦÏਰਾਨ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ |
ਪਿਛਲੀ ਖ਼ਬਰ ਭਗੌੜਾ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਸਕੂਲ ਵਿਚ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਪ੍ਰਦਰਸ਼ਨੀਆਂ ਲਗਾਈਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।