15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਭੋਖੜਾ ਵਿਖੇ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਸਮੱਸਿਆਵਾਂ ਸੰਬੰਧੀ ਪਿੰਡ ਪੱਧਰੀ ਕੈਂਪ ਲਗਾਇਆ

ਅਜੀਤ ਡੈਸਕ 15-02-2026
ਗੋਨਿਆਣਾ, 14 ਫਰਵਰੀ (ਲਛਮਣ ਦਾਸ ਗਰਗ)-ਡਾ: ਹਰਬੰਸ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਦੀਆਂ ਹਦਾਇਤਾਂ ਅਤੇ ਡਾ: ਹਰਜਸਪਾਲ ਸ਼ਰਮਾ, ਬਲਾਕ ਖੇਤੀਬਾੜੀ ਅਫ਼ਸਰ ਬਠਿੰਡਾ ਦੀ ਅਗਵਾਈ ਹੇਠ ਬਲਾਕ ਬਠਿੰਡਾ ਦੀ ਟੀਮ ਦੇ ਸਹਿਯੋਗ ਨਾਲ ਪਿੰਡ ਭੋਖੜਾ ਵਿਖੇ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਖੇਤਰੀ ਸਮੱਸਿਆਵਾਂ ਦੇ ਹੱਲ ਲਈ ਇਕ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਦੌਰਾਨ ਮਾਹਿਰਾਂ ਵਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਸਾਂਭ-ਸੰਭਾਲ, ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਤੋਂ ਬਚਾਅ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਮਾਹਿਰਾਂ ਦੀ ਟੀਮ ਵਿਚ ਡਾ: ਜਸਵਿੰਦਰ ਕੌਰ (ਏ.ਡੀ.ਓ. ਟ੍ਰੇਨਿੰਗ, ਬਠਿੰਡਾ), ਡਾ: ਯਾਦਵੀਰ ਕੌਰ (ਏ.ਡੀ.ਓ. ਟ੍ਰੇਨਿੰਗ) ਅਤੇ ਡਾ: ਮੀਨੂ ਰਾਣੀ (ਏ.ਡੀ.ਓ. ਮਾਰਕੀਟਿੰਗ, ਬਠਿੰਡਾ) ਸ਼ਾਮਿਲ ਸਨ | ਇਸ ਤੋਂ ਇਲਾਵਾ ਡਾ: ਸਰਬਜੀਤ ਸਿੰਘ (ਏ.ਡੀ.ਓ. ਗੋਨਿਆਣਾ) ਅਤੇ ਸਵਰਨਜੀਤ ਸਿੰਘ (ਏ.ਐਸ.ਆਈ. ਗੋਨਿਆਣਾ) ਨੇ ਵੀ ਕਿਸਾਨਾਂ ਨਾਲ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਖੇਤੀਬਾੜੀ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕੀਤਾ | ਕਿਸਾਨਾਂ ਨੇ ਇਸ ਕੈਂਪ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਅਜਿਹੇ ਸਿਖਲਾਈ ਕੈਂਪ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਵਿਚ ਸਹਾਈ ਹੁੰਦੇ ਹਨ |
ਪਿਛਲੀ ਖ਼ਬਰ ਪਾਥਫਾਈਾਡਰ ਗਲੋਬਲ ਸਕੂਲ 'ਚ ਵਿਦਾਇਗੀ ਸਮਾਰੋਹ ਕਰਵਾਇਆ ਅਗਲੀ ਖ਼ਬਰ ਵਿਧਾਇਕ ਮਾ. ਜਗਸੀਰ ਸਿੰਘ ਨੇ ਭੁੱਚੋ ਕੈਂਚੀਆਂ ਤੋਂ ਚੱਕ ਫ਼ਤਹਿ ਸਿੰਘ ਵਾਲਾ ਫਾਟਕ ਤੱਕ ਸੜਕ ਨਵਿਆਉਣ ਦਾ ਨੀਂਹ-ਪੱਥਰ ਰੱਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।