ਬੋਹਾ, 14 ਫਰਵਰੀ (ਰਮੇਸ਼ ਤਾਂਗੜੀ)- ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਫੱਗਣ ਮਹੀਨੇ ਦਾ ਸੁਹਾਵਣਾ ਮÏਸਮ ਸ਼ੁਰੂ ਹੁੰਦਿਆਂ ਹੀ ਨੇੜਲੇ ਪਿੰਡ ਹਾਕਮਵਾਲਾ ਵਿਖੇ ਸੇਵਾ ਮੁਕਤ ਪਟਵਾਰੀ ਬਲਵਿੰਦਰ ਸਿੰਘ ਦੇ ਸਹਿਯੋਗ ਨਾਲ ਵਿਸ਼ੇਸ਼ ਸਮਾਗਮ ਮੌਕੇ 300 ਦੇ ਕਰੀਬ ਬੂਟੇ ਵੰਡੇ ਗਏ | ਸੰਸਥਾ ਅਤੇ ਗੁਰਦੁਆਰਾ ਕਮੇਟੀ ਮੈਂਬਰਾਂ ਵਲੋਂ ਗੁਰਦੁਆਰਾ ਸਾਹਿਬ ਦੇ ਮੈਦਾਨ 'ਚ ਵੀ ਬੂਟੇ ਲਗਾਏ ਗਏ¢ ਮਾਸਟਰ ਕੁਲਵੰਤ ਸਿੰਘ ਅਤੇ ਬਲਵਿੰਦਰ ਸਿੰਘ ਪਟਵਾਰੀ ਨੇ ਸੰਗਤਾਂ ਨੂੰ ਨਾਮ ਜਪਣ, ਸ਼ੁੱਭ ਕਾਰਜ ਕਰਨ ਅਤੇ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਵਧੇਰੇ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ | ਪਟਵਾਰੀ ਨੇ 11 ਹਜ਼ਾਰ ਰੁਪਏ ਸੰਸਥਾ ਨੂੰ ਦੇਣ ਦਾ ਐਲਾਨ ਕੀਤਾ¢ ਪਿੰਡ ਦੀ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਸਥਾ ਵਲੋਂ 8 ਮਾਰਚ ਨੂੰ ਕੀਤੇ ਜਾ ਰਹੇ ਵਿਆਹ ਮਹਾਂ ਉਤਸਵ ਮੌਕੇ ਮਦਦ ਕਰਨ ਦਾ ਵਾਅਦਾ ਕੀਤਾ | ਇਹ ਮÏਕੇ ਸੰਸਥਾ ਦੇ ਮੈਂਬਰ ਮਾਸਟਰ ਕੁਲਵੰਤ ਸਿੰਘ, ਪਰਮਜੀਤ ਸਿੰਘ ਅਨੇਜਾ, ਅਮਰਜੀਤ ਸਿੰਘ ਕੈਂਥ, ਮਹਿੰਦਰਪਾਲ ਸਿੰਘ, ਗੁਰਦੁਆਰਾ ਕਮੇਟੀ ਪ੍ਰਧਾਨ ਜਗਤਾਰ ਸਿੰਘ, ਪਟਵਾਰੀ ਬਲਵਿੰਦਰ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਸਾਬਕਾ ਸਰਪੰਚ ਪਲਵਿੰਦਰ ਸਿੰਘ, ਸਾਬਕਾ ਪੰਚ ਸੁਖਵਿੰਦਰ ਸਿੰਘ ਭੋਲਾ, ਜਗਵੀਰ ਸਿੰਘ ਮਾਨ, ਕੁਲਦੀਪ ਸਿੰਘ ਮਾਨ, ਸਾਬਕਾ ਪੰਚ ਸੁਰਜੀਤ ਸਿੰਘ, ਰਾਜਵਿੰਦਰ ਸਿੰਘ, ਦਵਿੰਦਰ ਸਿੰਘ, ਡਾ. ਸੁਖਪਾਲ ਸਿੰਘ, ਮਨਿੰਦਰਜੀਤ ਸਿੰਘ ਆਦਿ ਹਾਜ਼ਰ ਸਨ |