ਬਠਿੰਡਾ, 1 ਮਾਰਚ (ਅਵਤਾਰ ਸਿੰਘ ਕੈਂਥ)-ਸਥਾਨਕ ਚਿਲਡਰਨ ਪਾਰਕ ਦੇ ਨੇੜੇ ਜਲੇਬੀ ਵਾਲੇ ਚੌਂਕ ਦੇ ਨੇੜੇ ਇਕ ਖ਼ਾਲੀ ਖੁੰਡਰਨੁਮਾ ਮਕਾਨ ਵਿਚ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਮੈਂਬਰ ਰਾਜਿੰਦਰ ਕੁਮਾਰ ਅਤੇ ਜੱਗਾ ਘਟਨਾ ਸਥਾਨ 'ਤੇ ਆਪਣੀ ਐਂਬੂਲੈਂਸ ਟੀਮ ਸਮੇਤ ਪਹੁੰਚੇ¢ ਉਪਰੰਤ ਥਾਣਾ ਸਿਵਲ ਲਾਈਨ ਨੂੰ ਸੂਚਨਾ ਦਿੱਤੀ | ਮੌਕੇ 'ਤੇ ਪੁੱਜੀ ਪੁਲਿਸ ਟੀਮ ਦੀ ਮੁੱਢਲੀ ਪੜ੍ਹਤਾਲ ਉਪਰੰਤ ਮਿ੍ਤਕ ਦੀ ਪਹਿਚਾਣ ਸਰਬਜੀਤ ਸਿੰਘ (35) ਵਾਸੀ ਪੂਹਲੀ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ, ਜੋ ਕਿ ਦੋ ਦਿਨ੍ਹਾਂ ਤੋਂ ਗੁੰਮ ਸੀ ਅਤੇ ਪਰਿਵਾਰ ਉਸ ਦੀ ਭਾਲ ਕਰ ਰਿਹਾ ਸੀ¢ ਪੁਲਿਸ ਨੇ ਤੁਰੰਤ ਉਸ ਦੇ ਪਰਿਵਾਰ ਨੂੰ ਸੂਚਨਾ ਦੇ ਦਿੱਤੀ ਹੈ | ਪਤਾ ਚੱਲਿਆ ਕਿ ਸਰਬਜੀਤ ਸਿੰਘ ਨੂੰ ਪੁਲਿਸ ਵਿਭਾਗ ਤੋਂ ਬਰਖ਼ਾਸਤ ਕੀਤਾ ਹੋਇਆ ਸੀ ਅਤੇ ਉਸ ਦੇ ਵਿਰੁੱਧ ਲੁੱਟ ਖੋਹ ਦੇ ਦੋ ਮਾਮਲੇ ਵੀ ਦਰਜ ਸਨ | ਉਸ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ | ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੇ ਮੁੱਢਲੀ ਕਾਰਵਾਈ ਉਪਰੰਤ ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ |