ਮਾਨਸਾ, 1 ਮਾਰਚ (ਸੱਭਿ.ਪ੍ਰਤੀ)-ਸੀ.ਪੀ.ਆਈ. ਨੇ ਗੁਰਦਾਸਪੁਰ ਪੁਲਿਸ ਵਲੋਂ ਦੋਰਾਂਗਲਾ ਥਾਣੇ ਦੀ ਬਾਰਡਰ ਏਰੀਏ ਦੀ ਚੌਕੀ ਵਿਚ ਦੋ ਪੁਲਿਸ ਮੁਲਾਜ਼ਮਾਂ ਨੂੰ ਕਤਲ ਕਰਨ ਦੇ ਦੋਸ਼ ਵਿਚ ਗਿ੍ਫ਼ਤਾਰ ਕੀਤੇ ਨੌਜਵਾਨ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਕਤਲ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ | ਪਾਰਟੀ ਦੇ ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ ਤੇ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਨੇ ਪੂਰੇ ਕਾਂਡ ਦੀ ਜਾਂਚ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਏ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਰਣਜੀਤ ਸਿੰਘ ਨੂੰ ਮਾਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਇਨਸਾਫ਼ ਪਸੰਦ ਜਥੇਬੰਦੀਆਂ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਅੰਦੋਲਨ ਛੇੜਨ ਲਈ ਮਜਬੂਰ ਹੋਣਗੀਆਂ |