27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਰਾਜ ਪੱਧਰੀ ਫੁੱਟਬਾਲ ਮੁਕਾਬਲਿਆਂ ਭਾਗ ਲੈ ਕੇ ਪਰਤੀਆਂ ਵਿਦਿਆਰਥਣਾਂ ਦਾ ਸਨਮਾਨ <br/>

ਅਜੀਤ ਡੈਸਕ 02-03-2026
ਬੁਢਲਾਡਾ, 1 ਮਾਰਚ (ਸਵਰਨ ਸਿੰਘ ਰਾਹੀ)-ਰਾਜ ਪੱਧਰੀ ਫੁੱਟਬਾਲ ਮੁਕਾਬਲਿਆਂ 'ਚ ਭਾਗ ਲੈ ਕੇ ਪਰਤੀਆਂ ਜ਼ਿਲ੍ਹਾ ਮਾਨਸਾ ਦੀ ਫੁੱਟਬਾਲ ਟੀਮ ਦੀਆਂ ਮੈਂਬਰਾਂ ਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਫੁੱਲੂਵਾਲਾ ਡੋਡ ਦੀਆਂ ਵਿਦਿਆਰਥਣਾਂ ਦਾ ਸਕੂਲ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ | ਸਕੂਲ ਮੁਖੀ ਗੁਰਵਿੰਦਰ ਸਿੰਘ ਅਤੇ ਸੀਨੀਅਰ ਅਧਿਆਪਕ ਲੱਖਾ ਸਿੰਘ ਨੇ ਦੱਸਿਆ ਕਿ ਰਾਜ ਪੱਧਰੀ ਫੁੱਟਬਾਲ ਮੁਕਾਬਲਿਆਂ ਦੌਰਾਨ ਜ਼ਿਲੇ੍ਹ ਦੀ ਟੀਮ 'ਚ ਖੇਡੀਆਂ ਇਨ੍ਹਾਂ ਵਿਦਿਆਰਥਣਾਂ ਦਾ ਪ੍ਰਦਰਸ਼ਨ ਸ਼ਲਾਘਾਯੋਗ ਰਿਹਾ ਅਤੇ ਇਸ ਪਿੰਡ 'ਚੋਂ ਪਹਿਲੀ ਵਾਰ ਸਟੇਟ ਪੱਧਰ ਤੱਕ ਪੁੱਜੀਆਂ ਸੁਖਮੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਅਤੇ ਕੋਮਲਦੀਪ ਕੌਰ ਪੁੱਤਰੀ ਨਿਰਮਲ ਸਿੰਘ ਨੇ ਆਪਣੀ ਖੇਡ ਪ੍ਰਤਿਭਾ ਨਾਲ ਸਭਨਾਂ ਦੇ ਦਿਲ ਜਿੱਤੇ | ਉਨ੍ਹਾਂ ਦੱਸਿਆ ਕਿ ਇਸ ਪ੍ਰਾਪਤੀ ਲਈ ਸਕੂਲ ਸਟਾਫ਼ ਤੋਂ ਇਲਾਵਾ ਪਿੰਡ ਫੁੱਲੂਵਾਲਾ ਦੇ ਨੌਜਵਾਨ ਕੋਚ ਰਣਵੀਰ ਸਿੰਘ ਅਤੇ ਸਾਥੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ | ਇਸ ਮੌਕੇ ਸਰਪੰਚ ਮਨਿੰਦਰ ਸਿੰਘ ਡੋਡ, ਸਕੂਲ ਮੈਨੇਜਮੈਂਟ ਕਮੇਟੀ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ |

ਪਿਛਲੀ ਖ਼ਬਰ ਬੱਕਰੀਆਂ ਚਾਰਨ ਵਾਲੇ ਕੋਮਲਦੀਪ ਸਿੰਘ ਨੇ ਇੱਕ ਵਾਰ ਫੇਰ ਰਚਿਆ ਇਤਿਹਾਸ <br/> ਅਗਲੀ ਖ਼ਬਰ ਨਰਮੇ ਦੀ ਫ਼ਸਲ ਵਿਚ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।