27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸੂਬੇ ਵਿਚ ਭਾਜਪਾ ਦਿਨ-ਬ-ਦਿਨ ਮਜ਼ਬੂਤ ਹੋ ਰਹੀ ਹੈ-ਭਾਜਪਾ ਆਗੂ

ਅਜੀਤ ਡੈਸਕ 02-03-2026
ਭਗਤਾ ਭਾਈਕਾ, 1 ਮਾਰਚ (ਸੁਖਪਾਲ ਸਿੰਘ ਸੋਨੀ): ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ, ਉਸ ਲੜੀ ਦੇ ਤਹਿਤ ਭਾਰਤੀ ਜਨਤਾ ਪਾਰਟੀ ਨੇ ਵੀ ਪੰਜਾਬ ਦੀਆਂ ਚੋਣਾਂ ਨੂੰ ਲੈ ਕੇ 14 ਮਾਰਚ ਨੂੰ ਮੋਗਾ ਵਿਖੇ ਇਕ ਵਿਸ਼ਾਲ ਰੈਲੀ ਰੱਖੀ ਹੈ | ਇਸ ਰੈਲੀ ਵਿਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਮੋਗਾ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਬਲਾਕ ਭਗਤਾ ਭਾਈਕਾ ਵਿਖੇ ਸਰਕਲ ਪ੍ਰਧਾਨ ਬਬਲੇਸ਼ ਕੁਮਾਰ ਬੋਬੀ ਸਿੰਗਲਾ ਦੀ ਅਗਵਾਈ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਸਰਕਲ ਭਗਤਾ ਭਾਈਕਾ ਅਤੇ ਸਰਕਲ ਸਲਾਬਤਪੁਰਾ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਵਿਚ ਭਾਜਪਾ ਦੀ ਮੋਗਾ ਰੈਲੀ ਦੇ ਇੰਚਾਰਜ ਸੁਨੀਲ ਸਿੰਗਲਾ, ਮੇਜਰ ਸਿੰਘ ਜ਼ਿਲ੍ਹਾ ਜਰਨਲ ਸੈਕਟਰੀ, ਸਵਰਨ ਸਿੰਘ ਬੁਰਜ ਲੱਧਾ ਜ਼ਿਲ੍ਹਾ ਪ੍ਰਧਾਨ ਐਸ.ਸੀ ਮੋਰਚਾ ਭਾਜਪਾ ਬਠਿੰਡਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਭਾਜਪਾ ਆਗੂ ਬੌਬੀ ਸਿੰਗਲਾ ਨੇ ਕਿਹਾ ਕਿ ਸੂਬੇ ਵਿਚ ਭਾਜਪਾ ਦਿਨ-ਬ-ਦਿਨ ਮਜ਼ਬੂਤ ਹੋ ਰਹੀ ਹੈ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਭਾਜਪਾ ਪੂਰਨ ਤੌਰ 'ਤੇ ਆਪਣੀ ਸਰਕਾਰ ਬਣਾਵੇਗੀ | ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਕਈ ਹੋਰਨਾਂ ਰਾਜਾਂ ਵਾਂਗ ਪੰਜਾਬ ਵਿਚ ਡਬਲ ਇੰਜਨ ਵਾਲੀ ਵਾਲੀ ਭਾਜਪਾ ਸਰਕਾਰ ਬਣ ਜਾਵੇਗੀ | ਬੌਬੀ ਸਿੰਗਲਾ ਨੇ ਕਿਹਾ ਕਿ ਪੰਜਾਬ ਦੀ ਖ਼ਰਾਬ ਹੋ ਚੁੱਕੀ ਕਾਨੂੰਨ ਵਿਵਸਥਾ ਨੂੰ ਪੰਜਾਬ 'ਚ ਭਾਜਪਾ ਦੀ ਸਰਕਾਰ ਆਉਣ ਨਾਲ ਪਹਿਲ ਦੇ ਅਧਾਰ 'ਤੇ ਸਥਿਰ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਦੇ ਕੰਮਾਂ 'ਚ ਤੇਜ਼ੀ ਲਿਆਂਦੀ ਜਾਵੇਗੀ | ਪੰਜਾਬ ਨੂੰ ਭਾਜਪਾ ਦੀ ਡਬਲ ਇੰਜਨ ਵਾਲੀ ਸਰਕਾਰ ਤਰੱਕੀ ਦੀਆਂ ਲੀਹਾਂ 'ਤੇ ਲੈ ਕੇ ਆਵੇਗੀ | ਇਸੇ ਦੌਰਾਨ ਮੋਗਾ ਰੈਲੀ ਦੇ ਇੰਚਾਰਜ ਸੁਨੀਲ ਸਿੰਗਲਾ, ਮੇਜਰ ਸਿੰਘ ਜ਼ਿਲ੍ਹਾ ਜਰਨਲ ਸੈਕਟਰੀ ਅਤੇ ਸਵਰਨ ਸਿੰਘ ਬੁਰਜ ਲੱਧਾ ਜ਼ਿਲ੍ਹਾ ਪ੍ਰਧਾਨ ਐਸ.ਸੀ ਮੋਰਚਾ ਭਾਜਪਾ ਬਠਿੰਡਾ ਨੇ ਭਾਜਪਾ ਵਰਕਰਾਂ ਨੂੰ ਮੋਗਾ ਦੀ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ | ਇਸ ਮੌਕੇ ਮੰਦਰ ਸਿੰਘ ਕੋਇਰ ਸਿੰਘ ਵਾਲਾ ਪ੍ਰਧਾਨ ਸਰਕਲ ਸਲਾਬਤਪੁਰਾ, ਗੁਰਮੇਲ ਸਿੰਘ ਰੰਧਾਵਾ, ਸੁਖਚੈਨ ਸਿੰਘ ਧੁੰਨਾ ਵਾਈਸ ਪ੍ਰਧਾਨ, ਰਾਧੇ ਸ਼ਾਮ ਗੋਇਲ ਜਰਨਲ ਸੈਕਟਰੀ, ਮਨਦੀਪ ਸ਼ਰਮਾ, ਰਜਿੰਦਰ ਕੁਮਾਰ ਰੀਠਾ, ਕੇਵਲ ਪ੍ਰੇਮੀ, ਕੁਲਦੀਪ ਸਿੰਘ, ਮੁਖ਼ਤਿਆਰ ਸਿੰਘ ਸਾਬਕਾ ਏਐਸਆਈ, ਗੁਰਜੰਟ ਸਿੰਘ ਸਿਰੀਏਵਾਲਾ, ਜੱਸਾ ਸਿੰਘ, ਬਿ੍ਸਪਾਲ ਮਲੂਕਾ, ਬਲਵੀਰ ਸਿੰਘ, ਜੰਟਾ ਸਿੰਘ ਰਾਮੂਵਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਪ ਸਰਕਾਰ ਨੇ ਪੱਤਰਕਾਰਾਂ ਦੀ ਆਜ਼ਾਦੀ 'ਤੇ ਹਮਲੇ ਕਰਨੇ ਨਾ ਛੱਡੇ ਤਾਂ ਵਿੱਢਿਆ ਜਾਵੇਗਾ ਸੰਘਰਸ਼- ਕਿਸਾਨ ਆਗੂ ਅਗਲੀ ਖ਼ਬਰ ਲੋਕ ਹੁਣ ਅਕਾਲੀ ਦਲ ਦੀ ਸਰਕਾਰ ਦੇਖਣ ਲਈ ਉਤਾਵਲੇ-ਗਰੇਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।